ਗਲਤੀ ਨਾਲ ਜ਼ਹਿਰੀਲੀ ਦਵਾਈ ਖਾਣ ਕਾਰਨ ਵਿਆਹੁਤਾ ਦੀ ਮੌਤ

Saturday, Mar 16, 2024 - 05:15 PM (IST)

ਗਲਤੀ ਨਾਲ ਜ਼ਹਿਰੀਲੀ ਦਵਾਈ ਖਾਣ ਕਾਰਨ ਵਿਆਹੁਤਾ ਦੀ ਮੌਤ

ਬਟਾਲਾ (ਸਾਹਿਲ) : ਗਲਤੀ ਨਾਲ ਜ਼ਹਿਰੀਲੀ ਦਵਾਈ ਖਾਣ ਨਾਲ ਵਿਆਹੁਤਾ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਘੁਮਾਣ ਦੇ ਏ. ਐੱਸ. ਆਈ. ਸਤਪਾਲ ਨੇ ਦੱਸਿਆ ਕਿ ਖੁਸ਼ਪ੍ਰੀਤ ਕੌਰ ਪਤਨੀ ਹਰਵਿੰਦਰ ਸਿੰਘ ਵਾਸੀ ਪਿੰਡ ਭੋਲ, ਥਾਣਾ ਘੁਮਾਣ ਦਾ ਵਿਆਹ ਕਰੀਬ 8 ਮਹੀਨੇ ਪਹਿਲਾਂ ਹੋਇਆ ਸੀ।

ਉਸ ਨੇ ਗਲਤੀ ਨਾਲ ਘਰ ਵਿਚ ਪਈ ਕੋਈ ਜ਼ਹਿਰੀਲੀ ਦਵਾਈ ਖਾ ਲਈ, ਜਿਸ ਨਾਲ ਇਸ ਦੀ ਮੌਤ ਹੋ ਗਈ। ਉਕਤ ਪੁਲਸ ਅਫ਼ਸਰ ਨੇ ਅੱਗੇ ਦੱਸਿਆ ਕਿ ਮ੍ਰਿਤਕਾ ਦੀ ਮਾਤਾ ਹਰਜਿੰਦਰ ਕੌਰ ਵਾਸੀ ਡੋਗਰਵਾਲ, ਥਾਣਾ ਸੁਭਾਨਪੁਰ, ਜ਼ਿਲ੍ਹਾ ਕਪੂਰਥਲਾ ਦੇ ਬਿਆਨਾਂ ’ਤੇ ਥਾਣਾ ਘੁਮਾਣ ਵਿਖੇ 174 ਸੀ. ਆਰ. ਪੀ. ਸੀ. ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।
 


author

Babita

Content Editor

Related News