ਸਹੁਰੇ ਪਰਿਵਾਰ ਦੇ ਤਸ਼ੱਦਦ ਤੋਂ ਤੰਗ ਆਈ ਵਿਆਹੁਤਾ ਨੇ ਲਿਆ ਫਾਹਾ

04/15/2021 3:59:26 PM

ਰਾਜਪੁਰਾ (ਮਸਤਾਨਾ) : ਇੱਥੇ ਪਿੰਡ ਸ਼ਾਮਦੂ ਵਿਖੇ ਸਹੁਰੇ ਪਰਿਵਾਰ ਵੱਲੋਂ ਤੰਗ-ਪਰੇਸ਼ਾਨ ਕਰਨ ਅਤੇ ਵਿਆਹੁਤਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਥਾਣਾ ਸਿਟੀ ਦੀ ਪੁਲਸ ਨੇ ਸਹੁਰੇ ਪਰਿਵਾਰ ਦੇ ਤਿੰਨ ਜੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਸੰਦੀਪ ਕੌਰ ਦੇ ਭਰਾ ਸੁਖਚੈਨ ਸਿੰਘ ਵਾਸੀ ਲੁਧਿਆਣਾ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ ਭੈਣ ਦਾ ਵਿਆਹ ਮਾਰਚ, 2018 ਵਿਚ ਪਿੰਡ ਸ਼ਾਮਦੂ ਵਾਸੀ ਅਮਰੀਕ ਸਿੰਘ ਨਾਲ ਹੋਇਆ ਸੀ।

ਵਿਆਹ ਤੋਂ ਕੁੱਝ ਸਮਾਂ ਬਾਅਦ ਹੀ ਸਹੁਰੇ ਪਰਿਵਾਰ ਨੇ ਮੇਰੀ ਭੈਣ ਨੂੰ ਤੰਗ-ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਬੀਤੇ ਦਿਨ ਉਸ ਨੇ ਘਰ ਵਿਚ ਫਾਹਾ ਲੈ ਲਿਆ। ਪੁਲਸ ਨੇ ਮ੍ਰਿਤਕਾ ਦੇ ਭਰਾ ਦੇ ਬਿਆਨਾਂ ’ਤੇ ਉਸ ਦੇ ਪਤੀ ਅਮਰੀਕ ਸਿੰਘ, ਸੱਸ ਰਾਣੀ ਕੌਰ ਅਤੇ ਨਨਾਣ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Babita

This news is Content Editor Babita