ਜਵਾਈ ਦੀ ਧਮਕੀ ਦੇ ਅਗਲੇ ਹੀ ਦਿਨ ਸੜਨ ਕਾਰਨ ਧੀ ਦੀ ਮੌਤ, ਲਾਸ਼ ਹਸਪਤਾਲ ''ਚ ਛੱਡ ਭੱਜਿਆ ਸਹੁਰਾ ਪਰਿਵਾਰ

Wednesday, Jul 07, 2021 - 10:28 AM (IST)

ਸਾਹਨੇਵਾਲ/ਕੁਹਾੜਾ (ਜ.ਬ.) : ਥਾਣਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਮਜ਼ਾਰਾ ਵਿਖੇ ਇਕ ਵਿਆਹੁਤਾ ਦੀ ਸ਼ੱਕੀ ਹਾਲਾਤ ’ਚ ਸੜਨ ਨਾਲ ਮੌਤ ਹੋਈ ਹੈ। ਮ੍ਰਿਤਕਾ ਦੀ ਪਛਾਣ ਮਨਦੀਪ ਕੌਰ (34) ਪਤਨੀ ਬਲਰਾਮ ਸਿੰਘ ਬਿੱਟੂ ਡਾਕਟਰ ਪੁੱਤਰੀ ਸ਼ਿੰਦਰਪਾਲ ਸਿੰਘ ਵਾਸੀ ਪਿੰਡ ਖਹਿਰਾ, ਸਮਰਾਲਾ ਦੇ ਰੂਪ ’ਚ ਹੋਈ ਹੈ। ਮ੍ਰਿਤਕ ਮਨਦੀਪ ਕੌਰ ਦੇ ਪਰਿਵਾਰ ਨੇ ਸਹੁਰੇ ਪਰਿਵਾਰ ਖ਼ਿਲਾਫ਼ ਕੁੜੀ ਨੂੰ ਦਾਜ ਲਈ ਤੇਲ ਪਾ ਕੇ ਸਾੜਨ ਦੇ ਗੰਭੀਰ ਦੋਸ਼ ਲਾਏ ਗਏ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ 'ਦਿਲੀਪ ਕੁਮਾਰ' ਦਾ ਦਿਹਾਂਤ, 98 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ

ਥਾਣਾ ਪੁਲਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ’ਤੇ ਮ੍ਰਿਤਕਾ ਦੇ ਪਤੀ ਬਲਰਾਮ ਸਿੰਘ ਬਿੱਟੂ ਡਾਕਟਰ, ਸਹੁਰੇ ਚੰਦ ਸਿੰਘ, ਸੱਸ ਰਾਜਵੰਤ ਕੌਰ, ਨਣਦ ਰਾਜਵਿੰਦਰ ਕੌਰ ਅਤੇ ਨਣਦੋਈਏ ਕੁਲਵੀਰ ਸਿੰਘ ਵਾਸੀ ਕਾਕੋਵਾਲ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਵਜ਼ੀਰ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਦਿੱਤੇ ਬਿਆਨਾਂ ’ਚ ਮ੍ਰਿਤਕਾ ਦੇ ਪਿਤਾ ਸ਼ਿੰਦਰਪਾਲ ਸਿੰਘ ਪੁੱਤਰ ਨਾਹਰ ਸਿੰਘ ਵਾਸੀ ਪਿੰਡ ਖਹਿਰਾ, ਸਮਰਾਲਾ ਨੇ ਦੋਸ਼ ਲਾਉਂਦੇ ਹੋਏ ਦੱਸਿਆ ਕਿ ਉਸ ਦੇ 2 ਪੁੱਤਰ ਅਤੇ ਇਕ ਧੀ ਹੈ। ਕਰੀਬ ਢਾਈ ਸਾਲ ਪਹਿਲਾਂ ਉਸ ਨੇ ਆਪਣੀ ਧੀ ਮਨਦੀਪ ਕੌਰ ਦਾ ਵਿਆਹ ਪਿੰਡ ਮਜ਼ਾਰਾ ਵਾਸੀ ਬਲਰਾਮ ਸਿੰਘ ਬਿੱਟੂ ਡਾਕਟਰ ਨਾਲ ਧੂਮਧਾਮ ਨਾਲ ਕੀਤਾ ਸੀ।

ਇਹ ਵੀ ਪੜ੍ਹੋ : ਬਠਿੰਡਾ 'ਚ ਵੱਡੀ ਵਾਰਦਾਤ, ਸਾਬਕਾ ਗੈਂਗਸਟਰ 'ਕੁਲਵੀਰ ਨਰੂਆਣਾ' ਦਾ ਗੋਲੀਆਂ ਮਾਰ ਕੇ ਕਤਲ (ਤਸਵੀਰਾਂ)

ਵਿਆਹ ਦੇ ਕੁੱਝ ਸਮੇਂ ਬਾਅਦ ਹੀ ਮਨਦੀਪ ਦਾ ਪਤੀ, ਸੱਸ, ਸਹੁਰਾ, ਨਣਦ ਅਤੇ ਨਣਦੋਈਆ ਹੋਰ ਦਾਜ ਲਿਆਉਣ ਲਈ ਤੰਗ-ਪਰੇਸ਼ਾਨ ਕਰਨ ਲੱਗੇ। ਮਨਦੀਪ ਦੀ ਇਕ ਡੇਢ ਸਾਲ ਦੀ ਧੀ ਅਰਸ਼ਦੀਪ ਕੌਰ ਵੀ ਹੈ, ਜਿਸ ਕਾਰਨ ਕਈ ਵਾਰ ਪੰਚਾਇਤਾਂ ਅਤੇ ਰਿਸ਼ਤੇਦਾਰਾਂ ਨੂੰ ਨਾਲ ਲੈ ਕੇ ਸਮਝੌਤੇ ਕਰਵਾਏ ਗਏ। ਹਰ ਵਾਰ ਕੁੱਝ ਸਮਾਂ ਠੀਕ ਰਹਿਣ ਤੋਂ ਬਾਅਦ ਮਨਦੀਪ ਦਾ ਸਹੁਰਾ ਪਰਿਵਾਰ ਉਸ ਨਾਲ ਕੁੱਟਮਾਰ ਕਰਨ ਲੱਗ ਜਾਂਦਾ। ਬੀਤੀ 6 ਜੁਲਾਈ ਦੀ ਦੇਰ ਰਾਤ ਮਨਦੀਪ ਦੇ ਸਹੁਰੇ ਚੰਦ ਸਿੰਘ ਨੇ ਸ਼ਿੰਦਰਪਾਲ ਸਿੰਘ ਨੂੰ ਫੋਨ ਕਰ ਕੇ ਦੱਸਿਆ ਕਿ ਮਨਦੀਪ ਨੇ ਖ਼ੁਦ ਨੂੰ ਅੱਗ ਲਗਾ ਲਈ ਹੈ, ਜੋ ਸਿਵਲ ਹਸਪਤਾਲ ਲੁਧਿਆਣਾ ’ਚ ਦਾਖ਼ਲ ਹੈ। ਜਦੋਂ ਉਹ ਸਿਵਲ ਹਸਪਤਾਲ ਪਹੁੰਚੇ ਤਾਂ ਮਨਦੀਪ ਨੂੰ ਪਟਿਆਲਾ ਹਸਪਤਾਲ ’ਚ ਰੈਫ਼ਰ ਕੀਤਾ ਜਾ ਚੁੱਕਾ ਸੀ, ਜਿਸ ਦੀ ਰਸਤੇ ’ਚ ਹਸਪਤਾਲ ਲਿਜਾਂਦੇ ਹੋਏ ਮੌਤ ਹੋ ਗਈ। ਮਨਦੀਪ ਦੀ ਲਾਸ਼ ਨੂੰ ਖੰਨਾ ਦੇ ਸਿਵਲ ਹਸਪਤਾਲ ਛੱਡ ਕੇ ਹੀ ਉਸ ਦਾ ਸਹੁਰਾ ਪਰਿਵਾਰ ਉੱਥੋਂ ਭੱਜ ਗਿਆ। ਜਾਂਚ ਅਧਿਕਾਰੀ ਵਜ਼ੀਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ’ਤੇ ਪਤੀ ਅਤੇ ਸਹੁਰੇ ਪਰਿਵਾਰ ਦੇ ਬਾਕੀ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਪੁਲਸ 'ਚ 'ਸਬ ਇੰਸਪੈਕਟਰਾਂ' ਦੀ ਭਰਤੀ ਲਈ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ, ਇੰਝ ਕਰੋ ਅਪਲਾਈ
ਫੋਨ ਕਰ ਕੇ ਦਿੱਤੀਆਂ ਸਨ ਧਮਕੀਆਂ
ਮ੍ਰਿਤਕ ਮਨਦੀਪ ਕੌਰ ਦੇ ਪਿਤਾ ਸ਼ਿੰਦਰਪਾਲ ਸਿੰਘ ਨੇ ਪੁਲਸ ਨੂੰ ਦੱਸਿਆ ਕਿ 5 ਜੁਲਾਈ ਨੂੰ ਉਨ੍ਹਾਂ ਦੇ ਜਵਾਈ ਬਲਰਾਮ ਸਿੰਘ ਬਿੱਟੂ ਨੇ ਫੋਨ ਕਰ ਕੇ ਧਮਕੀਆਂ ਦਿੱਤੀਆਂ ਸਨ ਕਿ ਉਹ ਮਨਦੀਪ ਨੂੰ ਆ ਕੇ ਲੈ ਜਾਣ, ਨਹੀਂ ਤਾਂ ਉਹ ਉਸ ਨੂੰ ਮਾਰ ਦੇਵੇਗਾ। ਉਸ ਦੇ ਅਗਲੇ ਹੀ ਦਿਨ ਉਨ੍ਹਾਂ ਦੀ ਧੀ ਦੀ ਮੌਤ ਹੋ ਗਈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


 


Babita

Content Editor

Related News