ਵਿਆਹੁਤਾ ਦੀ ਸ਼ੱਕੀ ਹਾਲਾਤ ’ਚ ਮੌਤ, ਪੇਕੇ ਪਰਿਵਾਰ ਨੇ ਸਹੁਰਿਆਂ ’ਤੇ ਧੀ ਨੂੰ ਮਾਰਨ ਦੇ ਲਾਏ ਇਲਜ਼ਾਮ
Friday, Jul 25, 2025 - 11:06 AM (IST)

ਬਟਾਲਾ/ਨੌਸ਼ਹਿਰਾ ਮੱਝਾ ਸਿੰਘ (ਗੋਰਾਇਆ): ਸਥਾਨਕ ਥਾਣੇ ਅਧੀਨ ਪੈਂਦੇ ਪਿੰਡ ਮੌਚਪੁਰ ਦੀ ਵਿਆਹੁਤਾ ਸੁਮਨਪ੍ਰੀਤ ਕੌਰ ਦੀ ਭੇਦਭਰੇ ਹਾਲਾਤ 'ਚ ਮੌਤ ਹੋਣ ਦਾ ਸਮਾਚਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਸੁਮਨਪ੍ਰੀਤ ਦੀ ਮਾਂ ਹਰਜੀਤ ਕੌਰ ਭਰਾ ਗਗਨਦੀਪ ਸਿੰਘ ਵਾਸੀ ਪਿੰਡ ਮਿੱਠਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਸੁਮਨਪ੍ਰੀਤ ਕੌਰ ਦੀ ਅਚਾਨਕ ਮੌਤ ਦੀ ਖ਼ਬਰ ਮਿਲੀ ਤਾਂ ਉਹ ਉਸ ਦੇ ਸਹੁਰਾ ਪਿੰਡ ਮੋਚਪੁਰ ਪਹੁੰਚੇ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ ਤਿਆਰ
ਉਨ੍ਹਾਂ ਨੇ ਉਸ ਦੇ ਜਵਾਈ ਅਤੇ ਸਹੁਰਾ ਪਰਿਵਾਰ ਨੇ ਘਰ ਅੰਦਰ ਦਾਖਲ ਨਹੀਂ ਹੋਣ ਦਿੱਤਾ ਅਤੇ ਉਨ੍ਹਾਂ ਨਾਲ ਗਾਲ਼ੀ ਗਲੋਚ ਵੀ ਕੀਤਾ। ਉਨ੍ਹਾਂ ਨੇ ਪਿੰਡ ਵਾਸੀਆਂ ਦੀ ਮਦਦ ਨਾਲ ਸ਼ਮਸ਼ਾਨ ਘਾਟ ਵਿਖੇ ਪਹੁੰਚ ਕੇ ਸੁਮਨਪ੍ਰੀਤ ਕੌਰ ਨੂੰ ਆਖਰੀ ਵਾਰ ਦੇਖਿਆ। ਉਨ੍ਹਾਂ ਦੱਸਿਆ ਕਿ ਵਿਆਹ ਤੋਂ ਕੁੱਝ ਸਮਾਂ ਬਾਅਦ ਹੀ ਸੁਮਨਪ੍ਰੀਤ ਦੇ ਸਹੁਰਾ ਪਰਿਵਾਰ ਨੇ ਉਸ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਕੱਚੇ ਮਕਾਨਾਂ ਵਾਲਿਆਂ ਲਈ ਵੱਡੀ ਖ਼ਬਰ
ਇਸ ਤੋਂ ਇਲਾਵਾ ਸੁਮਨਪ੍ਰੀਤ ਦੇ ਪਤੀ ਵੱਲੋਂ ਉਸ ਦੀ ਕੁੱਟਮਾਰ ਵੀ ਕੀਤੀ ਜਾਂਦੀ ਰਹੀ। ਮ੍ਰਿਤਕ ਸੁਮਨਪ੍ਰੀਤ ਦੇ ਪਰਿਵਾਰ ਨੇ ਕਿਹਾ ਕਿ ਸਹੁਰਾ ਪਰਿਵਾਰ ਤੇ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਇਨਸਾਫ਼ ਦਿਵਾਇਆ ਜਾਵੇ। ਇਸ ਮੌਕੇ ਲੋਕਾਂ ਨੇ ਦੱਸਿਆ ਸੁਮਨਪ੍ਰੀਤ ਦੀ ਮੌਤ ਬੁੱਧਵਾਰ ਦੀ ਰਾਤ 9 ਤੋਂ 10 ਵਜੇ ਦੇ ਕਰੀਬ ਹੀ ਹੋ ਗਈ ਸੀ ਪਰ ਉਸ ਦੀ ਮ੍ਰਿਤਕ ਦੇਹ ਇੰਨੀ ਗਰਮੀ ਦੀ ਹਾਲਤ ਵਿੱਚ ਸਾਰੀ ਰਾਤ ਘਰ ਦੇ ਵਿਹੜੇ ਵਿੱਚ ਪਈ ਰਹੀ। ਐੱਸ.ਐੱਚ.ਓ. ਦੀਪਿਕਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਮ੍ਰਿਤਕ ਦੇਹ ਨੂੰ ਕਬਜ਼ੇ ''ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਦੇ ਪੇਕੇ ਪਰਿਵਾਰ ਵੱਲੋਂ ਦਿੱਤੇ ਗਏ ਬਿਆਨਾਂ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਦੇਣ ਜਾ ਰਹੀ ਵੱਡੀ ਸਹੂਲਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8