ਦਾਜ ਲਈ ਵਿਆਹੁਤਾ ਨੂੰ ਤੰਗ-ਪੇਰਸ਼ਾਨ ਕਰਨ ''ਤੇ ਪਤੀ ਖ਼ਿਲਾਫ਼ ਮਾਮਲਾ ਦਰਜ

Tuesday, Jan 31, 2023 - 04:26 PM (IST)

ਦਾਜ ਲਈ ਵਿਆਹੁਤਾ ਨੂੰ ਤੰਗ-ਪੇਰਸ਼ਾਨ ਕਰਨ ''ਤੇ ਪਤੀ ਖ਼ਿਲਾਫ਼ ਮਾਮਲਾ ਦਰਜ

ਲੁਧਿਆਣਾ (ਵਰਮਾ) : ਥਾਣਾ ਵੂਮੈਨ ਸੈੱਲ ਦੀ ਪੁਲਸ ਨੇ ਘਰੇਲੂ ਹਿੰਸਾ ਦੀ ਸ਼ਿਕਾਰ ਕਿਰਣ ਨਿਵਾਸੀ ਪ੍ਰੇਮ ਨਗਰ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਕਿਰਣ ਵੱਲੋਂ ਆਪਣੇ ਸਹੁਰੇ ਵਾਲਿਆਂ ਖ਼ਿਲਾਫ਼ ਦਾਜ ਲਈ ਮਾਨਸਿਕ ਅਤੇ ਸਰੀਰਕ ਤੌਰ ’ਤੇ ਪਰੇਸ਼ਾਨ ਕਰਨ ਦੇ ਜੋ ਦੋਸ਼ ਲਾਏ ਸਨ, ਉਨ੍ਹਾਂ ਦੀ ਜਾਂਚ ਕਰਨ ’ਤੇ ਜਾਂਚ ਅਧਿਕਾਰੀ ਮੀਤ ਰਾਮ ਨੇ ਪੀੜਤਾ ਦੇ ਪਤੀ ਤਰੁਣ ਕਛਾੜ ਨਿਵਾਸੀ ਖਾਨਪੁਰਾ, ਮੱਧ ਪ੍ਰਦੇਸ਼ ਖ਼ਿਲਾਫ਼ ਦਾਜ ਖ਼ਾਤਰ ਤੰਗ-ਪਰੇਸ਼ਾਨ ਕਰਨ ਦਾ ਮੁਕੱਦਮਾ ਦਰਜ ਕੀਤਾ ਹੈ।

ਕਿਰਣ ਨੇ ਦੱਸਿਆ ਕਿ ਉਸ ਦਾ ਵਿਆਹ ਤਰੁਣ ਕਛਾੜ ਦੇ ਨਾਲ 7 ਅਕਤੂਬਰ, 2019 ਨੂੰ ਹੋਇਆ ਸੀ। ਵਿਆਹ ਤੋਂ ਕੁੱਝ ਦਿਨਾਂ ਬਾਅਦ ਮੇਰੇ ਸਹੁਰੇ ਵਾਲੇ ਮੈਨੂੰ ਦਾਜ ਘੱਟ ਲਿਆਉਣ ਕਾਰਨ ਪਰੇਸ਼ਾਨ ਕਰਨ ਲੱਗੇ। ਇਕ ਦਿਨ ਉਨ੍ਹਾਂ ਨੇ ਮੇਰਾ ਇਸਤਰੀ ਧਨ ਆਪਣੇ ਕੋਲ ਰੱਖ ਕੇ ਮੈਨੂੰ ਘਰੋਂ ਬਾਹਰ ਕੱਢ ਦਿੱਤਾ, ਜਿਸ ਦੀ ਸ਼ਿਕਾਇਤ ਮੈਂ ਪੁਲਸ ਦੇ ਕੋਲ ਕੀਤੀ ਸੀ।


author

Babita

Content Editor

Related News