ਵਿਆਹੁਤਾ ਦੀ ਸ਼ੱਕੀ ਹਾਲਤ ''ਚ ਮੌਤ! ਪਰਿਵਾਰ ਨੇ ਪਤੀ ''ਤੇ ਲਾਏ ਕਤਲ ਦੇ ਦੋਸ਼
Friday, Sep 12, 2025 - 06:00 PM (IST)

ਫ਼ਤਹਿਗੜ੍ਹ ਸਾਹਿਬ (ਬਿਪਨ): ਥਾਣਾ ਬਡਾਲੀ ਆਲਾ ਸਿੰਘ ਦੇ ਅਧੀਨ ਆਉਂਦੇ ਪਿੰਡ ਬੀਬੀਪੁਰ ਵਿਖੇ ਵਿਆਹੀ ਇਕ ਲੜਕੀ ਦੇ ਪਰਿਵਾਰ ਮੈਂਬਰਾਂ ਨੇ ਉਸ ਦੇ ਪਤੀ ਉੱਤੇ ਲੜਕੀ ਦਾ ਕਤਲ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਮਾਮਲਾ ਉਸ ਵਕਤ ਗਰਮਾ ਗਿਆ ਜਦੋਂ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਮੋਰਚਰੀ ਵਿਚ ਰੱਖੀ ਮ੍ਰਿਤਕਾ ਦੀ ਲਾਸ਼ ਦਾ ਪੋਸਟਮਾਰਟਮ ਕਰਾਉਣ ਲਈ ਪਹੁੰਚੀਆਂ ਦੋਵੇਂ ਧਿਰਾਂ ਨੇ ਇਕ ਦੂਜੇ 'ਤੇ ਗੰਭੀਰ ਦੋਸ਼ ਲਗਾ ਦਿੱਤੇ। ਮ੍ਰਿਤਕ ਲੜਕੀ ਦੀ ਭੈਣ ਰਾਜਵੀਰ ਕੌਰ ਅਤੇ ਭਰਾ ਹਰਚੰਦ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਭੈਣ ਜਸਪ੍ਰੀਤ ਕੌਰ ਦਾ ਵਿਆਹ ਗੁਰਸੇਵਕ ਸਿੰਘ ਬੀਬੀਪੁਰ ਨਾਲ ਹੋਇਆ ਸੀ। ਉਨ੍ਹਾਂ ਦੱਸਿਆ ਕਿ ਗੁਰਸੇਵਕ ਸਿੰਘ ਨਸ਼ੇ ਦਾ ਆਦੀ ਹੈ, ਜੋ ਕਿ ਨਸ਼ਾ ਕਰਕੇ ਉਨ੍ਹਾਂ ਦੀ ਭੈਣ ਨਾਲ ਕਥਿਤ ਤੌਰ 'ਤੇ ਕੁੱਟਮਾਰ ਕਰਦਾ ਸੀ। ਜਿਸ ਵੱਲੋਂ ਬੀਤੀ ਰਾਤ ਉਸ ਦੀ ਭੈਣ ਜਸਪ੍ਰੀਤ ਕੌਰ ਦਾ ਗਲ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਅਤੇ ਆਪ ਹੀ ਉਸ ਨੂੰ ਇਕ ਨਿੱਜੀ ਹਸਪਤਾਲ ਵਿਚ ਲੈ ਗਿਆ ਜਿੱਥੇ ਡਾਕਟਰਾਂ ਵੱਲੋਂ ਜਸਪ੍ਰੀਤ ਕੌਰ ਨੂੰ ਮ੍ਰਿਤਕ ਕਰਾਰ ਕਰ ਦਿੱਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਲਈ ਕੇਂਦਰ ਦਾ ਇਕ ਹੋਰ ਅਹਿਮ ਫ਼ੈਸਲਾ! ਜਲਦ ਮਿਲੇਗਾ ਖ਼ਾਸ ਤੋਹਫ਼ਾ
ਜਦੋਂ ਕਿ ਮ੍ਰਿਤਕਾ ਦੇ ਪਤੀ ਗੁਰਸੇਵਕ ਸਿੰਘ ਦਾ ਕਹਿਣਾ ਹੈ ਕਿ ਅਚਾਨਕ ਜਸਪ੍ਰੀਤ ਕੌਰ ਦੀ ਤਬੀਅਤ ਖ਼ਰਾਬ ਹੋ ਗਈ ਜਿਸ ਨੂੰ ਉਹ ਡਾਕਟਰ ਕੋਲ ਲੈ ਕੇ ਪਹੁੰਚੇ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਕਰ ਦਿੱਤਾ। ਉਨ੍ਹਾਂ ਜਸਪ੍ਰੀਤ ਦੇ ਪਰਿਵਾਰ ਵੱਲੋਂ ਲਗਾਏ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਉਸ ਵੱਲੋਂ ਕੋਈ ਵੀ ਮਾਰਕੁੱਟ ਨਹੀਂ ਕੀਤੀ ਗਈ ਅਤੇ ਨਾ ਹੀ ਕਦੀ ਨਸ਼ੇ ਦਾ ਸੇਵਨ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ! ਲੱਗ ਗਈਆਂ ਮੌਜਾਂ
ਉੱਧਰ, ਥਾਣਾ ਬਡਾਲੀ ਆਲਾ ਸਿੰਘ ਦੇ ਸਹਾਇਕ ਥਾਣੇਦਾਰ ਰਾਮ ਸਿੰਘ ਨੇ ਕਿਹਾ ਕਿ ਪੁਲਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ ਤੇ ਮ੍ਰਿਤਕਾ ਦਾ ਪੋਸਟਮਾਰਟਮ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਡਾਕਟਰਾਂ ਦੇ ਇਕ ਬੋਰਡ ਵੱਲੋਂ ਕਰਵਾਇਆ ਜਾ ਰਿਹਾ ਹੈ ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8