ਸੱਸ-ਸਹੁਰੇ ਤੇ ਪਤੀ ਨੇ ਮਿਲਕੇ ਮਾਰ''ਤੀ ਵਿਆਹੁਤਾ, ਦਾਜ ਦੀ ਮੰਗ ਪੂਰੀ ਨਾ ਹੋਣ ''ਤੇ ਕੀਤਾ ਕਤਲ
Monday, Oct 26, 2026 - 12:07 PM (IST)
ਗੁਰਦਾਸਪੁਰ (ਵਿਨੋਦ)- ਦਾਜ ’ਚ ਗੱਡੀ ਦੀ ਮੰਗ ਪੂਰੀ ਨਾ ਹੋਣ ’ਤੇ ਨੂੰਹ ਨੂੰ ਕੋਈ ਜ਼ਹਿਰੀਲੀ ਚੀਜ਼ ਦੇ ਕੇ ਮਾਰਨ ਵਾਲੇ ਸੱਸ, ਸਹੁਰੇ ਸਮੇਤ ਪਤੀ ਦੇ ਖਿਲਾਫ ਭੈਣੀ ਮੀਆਂ ਖਾਂ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ.ਐੈੱਸ.ਆਈ ਅਵਤਾਰ ਸਿੰਘ ਨੇ ਦੱਸਿਆ ਕਿ ਪ੍ਰਭਦੇਵ ਸਿੰਘ ਪੁੱਤਰ ਰਣਧੀਰ ਸਿੰਘ ਵਾਸੀ ਬੌੜੇ ਕਿਸਾਨਾ (ਸਲਾਹਪੁਰ ਬੇਟ) ਨੇ ਬਿਆਨ ਦਿੱਤਾ ਕਿ ਉਸ ਦੀ ਕੁੜੀ ਸੰਦੀਪ ਕੌਰ ਦਾ ਵਿਆਹ ਮਿਤੀ 01-11-2023 ਨੂੰ ਜਸਵਿੰਦਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਭੈਣੀ ਖਾਦਰ ਨਾਲ ਹੋਇਆ ਸੀ। ਜਿਸ ਨੂੰ ਹੈਸੀਅਤ ਮੁਤਾਬਕ ਦਾਜ ਵੀ ਦਿੱਤਾ ਗਿਆ ਸੀ, ਪਰ ਸਹੁਰਾ ਪਰਿਵਾਰ ਬਰੀਜਾ ਗੱਡੀ ਦੀ ਮੰਗ ਕਰਦੇ ਸਨ।
ਇਹ ਵੀ ਪੜ੍ਹੋ-ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਸੂਬੇ ਦੇ ਕੈਮਿਸਟਾਂ ਲਈ ਨਵੇਂ ਫਰਮਾਨ ਜਾਰੀ, ਅੱਜ ਤੋਂ ਬਦਲੇ ਨਿਯਮ
ਬੀਤੇ ਦਿਨੀਂ ਉਸ ਦੀ ਸੱਸ ਸਰਬਜੀਤ ਕੌਰ ਪਤਨੀ ਸਰਵਨ ਸਿੰਘ ਅਤੇ ਸਹੁਰਾ ਸਵਰਨ ਸਿੰਘ ਪੁੱਤਰ ਅਜੀਤ ਸਿੰਘ ਵਾਸੀਆਨ ਭੈਣੀ ਖਾਦਰ ਨੇ ਕੋਈ ਜ਼ਹਿਰੀਲੀ ਚੀਜ਼ ਦੇ ਕੇ ਕੁੜੀ ਨੂੰ ਮਾਰ ਦਿੱਤਾ। ਜਦਕਿ ਇਸ ਵਿਚ ਉਸ ਦੇ ਪਤੀ ਜਸਵਿੰਦਰ ਸਿੰਘ ਦੀ ਪੂਰੀ ਸਾਜਿਸ਼ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ’ਚ ਤਿੰਨਾਂ ਸੱਸ, ਸਹੁਰੇ ਤੇ ਪਤੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ, ਪਰ ਦੋਸ਼ੀ ਅਜੇ ਫਰਾਰ ਹਨ।
ਇਹ ਵੀ ਪੜ੍ਹੋ- ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਦੁਨੀਆ ਭਰ 'ਚ ਹੋਵੇਗੀ ਅਰਦਾਸ ! ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੰਦੇਸ਼ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
