ਭਰਾ ਨੂੰ ਰੱਖੜੀ ਬੰਨ੍ਹਣ ਦੀਆਂ ਰੀਝਾਂ ਰਹਿ ਗਈਆਂ ਅਧੂਰੀਆਂ! ਪਲਾਂ ''ਚ ਉਜੜਿਆ ਹੱਸਦਾ-ਖੇਡਦਾ ਪਰਿਵਾਰ
Sunday, Aug 09, 2026 - 12:25 PM (IST)
ਮਾਛੀਵਾੜਾ ਸਾਹਿਬ (ਟੱਕਰ)- ਮਾਛੀਵਾੜਾ ਸਾਹਿਬ ਇਲਾਕੇ 'ਚ ਅੱਜ ਸਵੇਰੇ ਇਕ ਬੇਹੱਦ ਮੰਦਭਾਗੀ ਘਟਨਾ ਵਾਪਰੀ, ਜਿੱਥੇ 21 ਸਾਲਾ ਵਿਆਹੁਤਾ ਲਕਸ਼ਮੀ ਦੇਵੀ ਨੇ ਆਪਣੇ ਸਹੁਰੇ ਘਰ 'ਚ ਗਲੇ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮਿਲੀ ਜਾਣਕਾਰੀ ਬੀਤੀ ਰਾਤ ਲਕਸ਼ਮੀ ਦੇਵੀ ਨੇ ਆਪਣੇ ਸਹੁਰੇ ਪਰਿਵਾਰ ਨੂੰ ਕਿਹਾ ਸੀ ਕਿ ਉਹ ਆਪਣੇ ਪੇਕੇ ਘਰ ਜਾ ਕੇ ਆਪਣੇ ਭਰਾ ਨੂੰ ਰੱਖੜੀ ਬੰਨ੍ਹਣਾ ਚਾਹੁੰਦੀ ਹੈ। ਇਸ ਤੋਂ ਬਾਅਦ ਉਸ ਦੇ ਸਹੁਰੇ ਵੱਲੋਂ ਲਕਸ਼ਮੀ ਦੀ ਮਾਤਾ ਨੂੰ ਫੋਨ ਕਰਕੇ ਕਿਹਾ ਗਿਆ ਕਿ ਉਹ ਖ਼ੁਦ ਆ ਕੇ ਆਪਣੀ ਧੀ ਨੂੰ ਲੈ ਜਾਣ। ਇਸ ਦੇ ਇਲਾਵਾ ਸਹੁਰੇ ਨੇ ਲਕਸ਼ਮੀ ਦੀ ਮਾਂ ਨੂੰ ਕਿਹਾ ਕਿ ਸਾਨੂੰ ਕਿਸੇ ਚੀਜ਼ ਦੀ ਕੋਈ ਕਮੀ ਨਹੀਂ ਪਰ ਲਕਸ਼ਮੀ ਨੇ ਆਪਣੇ ਪੇਕੇ ਘਰ ਤੋਂ ਮੋਬਾਇਲ ਰਿਚਾਰਜ ਕਿਉਂ ਕਰਵਾਇਆ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ
ਪਰ ਅੱਜ ਸਵੇਰੇ ਜਦੋਂ ਪਰਿਵਾਰਕ ਮੈਂਬਰਾਂ ਨੇ ਵੇਖਿਆ ਕਿ ਲਕਸ਼ਮੀ ਦੇਵੀ ਆਪਣੇ ਕਮਰੇ 'ਚੋਂ ਬਾਹਰ ਨਹੀਂ ਆ ਰਹੀ ਤਾਂ ਉਨ੍ਹਾਂ ਨੇ ਦਰਵਾਜ਼ਾ ਖੜ੍ਹਕਾਇਆ। ਦਰਵਾਜ਼ਾ ਅੰਦਰੋਂ ਬੰਦ ਹੋਣ ਕਾਰਨ ਜਦੋਂ ਉਸ ਨੂੰ ਤੋੜਿਆ ਗਿਆ ਤਾਂ ਅੰਦਰ ਦਾ ਦ੍ਰਿਸ਼ ਵੇਖ ਕੇ ਪਰਿਵਾਰ ਦੇ ਹੋਸ਼ ਉੱਡ ਗਏ। ਲਕਸ਼ਮੀ ਦੇਵੀ ਨੇ ਕਮਰੇ ਅੰਦਰ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਸੀ।

ਘਟਨਾ ਦੀ ਸੂਚਨਾ ਮਿਲਦੇ ਹੀ ਮਾਛੀਵਾਲਾ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲਕਸ਼ਮੀ ਦੇਵੀ ਦਾ ਪਤੀ ਰੋਜ਼ਗਾਰ ਦੇ ਸਿਲਸਿਲੇ 'ਚ ਦੁਬਈ ਗਿਆ ਹੋਇਆ ਹੈ, ਜਿਸ ਨੂੰ ਘਟਨਾ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ। ਫਿਲਹਾਲ ਵਿਆਹੁਤਾ ਵੱਲੋਂ ਇਹ ਖ਼ੌਫ਼ਨਾਕ ਕਦਮ ਕਿਉਂ ਚੁੱਕਿਆ ਗਿਆ, ਇਸ ਬਾਰੇ ਸਥਿਤੀ ਸਪੱਸ਼ਟ ਨਹੀਂ ਹੋ ਸਕੀ। ਮਾਛੀਵਾੜਾ ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।

ਇਹ ਵੀ ਪੜ੍ਹੋ: ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP ਦਾ ਗਠਜੋੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
