ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ

Tuesday, May 26, 2020 - 03:46 PM (IST)

ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ

ਟਾਂਡਾ ਉੜਮੁੜ(ਪਰਮਜੀਤ ਸਿੰਘ ਮੋਮੀ) - ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਮੂਨਕ ਖੁਰਦ ਵਿਖੇ ਸ਼ਰਧਾਪੂਰਵਕ ਮਨਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ। ਉਪਰੰਤ ਗਿਆਨੀ ਅਮਰਜੀਤ ਸਿੰਘ ਮੂਨਕਾਂ ਵਾਲੇ,ਗਿਆਨੀ ਮਲਕੀਤ ਸਿੰਘ ਅਤੇ ਹੋਰਨਾਂ ਜਥਿਆਂ ਨੇ ਸੰਗਤਾਂ ਨੂੰ ਸ਼ਬਦ ਕੀਰਤਨ ਦੁਆਰਾ ਨਿਹਾਲ ਕਰਦਿਆਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਇਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ 'ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਮਾਸਟਰ ਦਰਬਾਰਾ ਸਿੰਘ  ਮੂਨਕਾਂ,ਬਾਬਾ ਪਾਲ ਸਿੰਘ, ਮੋਹਨਜੀਤ ਸਿੰਘ,ਜਤਿੰਦਰਪਾਲ ਸਿੰਘ,ਸਰਬਜੀਤ ਸਿੰਘ,ਸਰਪੰਚ ਕੁਲਵਿੰਦਰ ਕੌਰ ਅਤੇ ਹੋਰ ਸੰਗਤਾਂ ਵੀ ਹਾਜ਼ਰ ਸਨ। ਇਸ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

ਇਸੇ ਤਰ੍ਹਾਂ ਹੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਮੂਨਕ ਕਲਾਂ ਵਿਖੇ ਵਿਖੇ ਵੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸਮੂਹ ਸੰਗਤਾਂ ਵੱਲੋਂ ਸ਼ਰਧਾਪੂਰਵਕ ਮਨਾਇਆ ਗਿਆ। ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗਿਆਨੀ ਚਰਨਜੀਤ ਸਿੰਘ ਅਤੇ ਹੋਰਨਾਂ ਜਥਿਆਂ ਨੇ ਸ਼ਬਦ ਕੀਰਤਨ ਦੁਆਰਾ ਨਿਹਾਲ ਕਰਦਿਆਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ 


author

Harinder Kaur

Content Editor

Related News