ਅਤਿ-ਗਮਗੀਨ ਮਾਹੌਲ ''ਚ ਹੋਇਆ ਸ਼ਹੀਦ ਸੁਖਬੀਰ ਦਾ ਸਸਕਾਰ, ਭੈਣਾਂ ਨੇ ਸਿਹਰਾ ਲਗਾ ਕੀਤਾ ਵਿਦਾ
Sunday, Nov 29, 2020 - 04:14 PM (IST)
ਤਰਨਤਾਰਨ : ਕਸ਼ਮੀਰ ਦੇ ਰਾਜੌਰੀ ਸੈਕਟਰ ਵਿਚ ਸ਼ਹੀਦ ਹੋਏ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਖੁਵਾਸਪੁਰ ਦੇ ਸੁਖਬੀਰ ਸਿੰਘ ਦਾ ਅੰਤਿਮ ਸੰਸਕਾਰ ਅਤਿਗਮਗੀਨ ਮਾਹੌਲ ਵਿਚ ਕਰ ਦਿੱਤਾ ਗਿਆ। ਸ਼ਹੀਦ ਦੇ ਸਸਕਾਰ 'ਤੇ ਵੱਡੀ ਗਿਣਤੀ 'ਚ ਲੋਕ ਸ਼ਰਧਾਂਜਲੀ ਦੇਣ ਪਹੁੰਚੇ ਹੋਏ ਸਨ। ਲਾਡਲੇ ਪੁੱਤ ਦੀ ਲਾਸ਼ ਦੇਖ ਕੇ ਪਰਿਵਾਰ ਦਾ ਬੁਰਾ ਹਾਲ ਸੀ। ਲੋਕ ਸ਼ਹੀਦ ਸੁਖਬੀਰ ਸਿੰਘ ਅਮਰ ਰਹੇ ਅਤੇ ਭਾਰਤ ਮਾਤਾ ਦੀ ਜੈਅ ਦੇ ਨਾਅਰੇ ਲਗਾ ਰਹੇ ਸਨ। ਇਸ ਦੌਰਾਨ ਲੋਕਾਂ ਨੇ ਪਾਕਿਸਤਾਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।
ਇਹ ਵੀ ਪੜ੍ਹੋ : ਕਿਸਾਨਾਂ 'ਤੇ ਕੇਂਦਰ ਤੇ ਹਰਿਆਣਾ ਸਰਕਾਰ ਦੀ ਕਾਰਵਾਈ ਖ਼ਿਲਾਫ਼ ਸੁਖਦੇਵ ਢੀਂਡਸਾ ਨੇ ਚੁੱਕਿਆ ਇਹ ਕਦਮ
ਸ਼ਹੀਦ ਸੁਖਬੀਰ ਸਿੰਘ ਦੇ ਸਿਰ 'ਤੇ ਭੈਣਾਂ ਨੇ ਸਿਹਰਾ ਸਜਾਉਂਦੇ ਹੋਏ ਅੰਤਿਮ ਵਿਦਾਈ ਦਿੱਤੀ। ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਇਲਾਕੇ ਵਿਚ ਅੰਤਰਰਾਸ਼ਟਰੀ ਸਰਹੱਦ 'ਤੇ ਤਾਇਨਾਤ ਸੁਖਬੀਰ ਸਿੰਘ ਦੀ ਸ਼ੁੱਕਰਵਾਰ ਨੂੰ ਸ਼ਹਾਦਤ ਹੋਈ ਸੀ। ਇਸ ਤੋਂ ਬਾਅਦ ਪਰਿਵਾਰ ਵਲੋਂ ਸੁਖਬੀਰ ਸਿੰਘ ਦੇ ਮ੍ਰਿਤਕ ਸਰੀਰ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਲੰਬੀ ਉਡੀਕ ਤੋਂ ਬਾਅਦ ਸਵਾ ਚਾਰ ਵਜੇ ਦੁਪਹਿਰ ਫੌਜ ਦੀ ਟੁਕੜੀ ਸ਼ਹੀਦ ਦੀ ਮ੍ਰਿਤਕ ਦੇਹ ਲੈ ਕੇ ਪਿੰਡ ਪੁੱਜੀ। ਜਿਵੇਂ ਹੀ ਸ਼ਹੀਦ ਦੀ ਦੇਹ ਘਰ ਪੁੱਜੀ ਤਾਂ ਮਾਹੌਲ ਅਤਿਗਮਗੀਨ ਹੋ ਗਿਆ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਪਾਣੀ ਦੀਆਂ ਵਾਛੜਾਂ ਦਾ ਮੂੰਹ ਮੋੜਨ ਵਾਲੇ ਨੌਜਵਾਨ 'ਤੇ ਜਥੇਦਾਰ ਦਾ ਵੱਡਾ ਬਿਆਨ
ਪੰਜਾਬ ਸਰਕਾਰ ਵਲੋਂ ਸ਼ਹੀਦ ਦੇ ਪਰਿਵਾਰ ਨੂੰ 50 ਲੱਖ ਦੀ ਐਕਸ ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ
ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਸੁਖਬੀਰ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪਰਿਵਾਰ ਨਾਲ ਆਪਣੀ ਸੰਵੇਦਨਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 22 ਵਰ੍ਹਿਆਂ ਦਾ ਸਿਪਾਹੀ ਸੁਖਬੀਰ ਸਿੰਘ ਇਕ ਬਹਾਦਰ ਤੇ ਉਤਸ਼ਾਹੀ ਸੈਨਿਕ ਸੀ। ਦੇਸ਼ ਇਸ ਸੈਨਿਕ ਦੀ ਮਹਾਨ ਕੁਰਬਾਨੀ ਅਤੇ ਡਿਊਟੀ ਪ੍ਰਤੀ ਸਮਰਪਣ ਭਾਵਨਾ ਨੂੰ ਹਮੇਸ਼ਾ ਯਾਦ ਰੱਖੇਗਾ ਅਤੇ ਨੌਜਵਾਨਾਂ ਲਈ ਪ੍ਰੇਰਨਾ ਦਾ ਸ੍ਰੋਤ ਰਹੇਗਾ।
ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ ਦੇ ਚੱਲਦੇ ਆਮ ਆਦਮੀ ਪਾਰਟੀ ਨੇ ਲਿਆ ਵੱਡਾ ਫ਼ੈਸਲਾ