ਸੰਗਰੂਰ ਦੇ ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਲਈ ਕੈਪਟਨ ਦਾ ਵੱਡਾ ਐਲਾਨ

Monday, May 10, 2021 - 02:53 PM (IST)

ਸੰਗਰੂਰ ਦੇ ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਲਈ ਕੈਪਟਨ ਦਾ ਵੱਡਾ ਐਲਾਨ

ਸੰਗਰੂਰ (ਕੋਹਲੀ) : ਸੰਗਰੂਰ ਦੇ ਪਿੰਡ ਖੇੜੀ ਦੇ ਸ਼ਹੀਦ ਹੋਏ ਫ਼ੌਜੀ ਅੰਮ੍ਰਿਤਪਾਲ ਸਿੰਘ ਨੂੰ ਸੋਮਵਾਰ ਸਵੇਰੇ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਦੱਸਣਯੋਗ ਹੈ ਕਿ 31 ਐਫ. ਡੀ. ਰੈਜੀਮੈਂਟ ਦੇ ਹੌਲਦਾਰ (ਜੀ. ਐਨ. ਆਰ.) ਅੰਮ੍ਰਿਤਪਾਲ ਸਿੰਘ ਦੀ 8 ਮਈ ਨੂੰ ਅਰੁਣਾਚਲ ਪ੍ਰਦੇਸ਼ 'ਚ ਗਸ਼ਤ ਦੌਰਾਨ ਜਾਨ ਚਲੀ ਗਈ ਸੀ। ਸੋਮਵਾਰ ਨੂੰ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ।

ਇਹ ਵੀ ਪੜ੍ਹੋ : ਲੁਧਿਆਣਾ 'ਚ ਅੱਜ ਦੁਪਹਿਰ ਨੂੰ ਲੱਗੇਗਾ 'ਕਰਫ਼ਿਊ', ਤਸਵੀਰਾਂ 'ਚ ਦੇਖੋ ਲੋਕਾਂ 'ਚ ਕਿਵੇਂ ਮਚੀ ਹਫੜਾ-ਦਫੜੀ

PunjabKesari

ਫ਼ੌਜੀ ਦੀ ਸ਼ਹਾਦਤ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਕੈਪਟਨ ਨੇ ਕਿਹਾ ਕਿ ਬਹਾਦਰ ਫ਼ੌਜੀ ਦੇ ਇਸ ਤਰ੍ਹਾਂ ਦੁਨੀਆ ਤੋਂ ਚਲੇ ਜਾਣ ਦਾ ਉਨ੍ਹਾਂ ਨੂੰ ਬੇਹੱਦ ਦੁੱਖ ਹੈ।

ਇਹ ਵੀ ਪੜ੍ਹੋ : 'ਕੋਰੋਨਾ' ਆਫ਼ਤ ਦੌਰਾਨ 'ਬੁੜੈਲ ਜੇਲ੍ਹ' ਦੇ ਕੈਦੀਆਂ ਲਈ ਆਇਆ ਵੱਡਾ ਫ਼ੈਸਲਾ, ਜਾਰੀ ਹੋਏ ਹੁਕਮ

ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਅਰਦਾਸਾਂ ਸ਼ਹੀਦ ਦੇ ਪਰਿਵਾਰ ਨਾਲ ਹਨ। ਇਸ ਮੌਕੇ ਕੈਪਟਨ ਨੇ ਐਲਾਨ ਕੀਤਾ ਕਿ ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਵਿੱਤੀ ਮਦਦ ਅਤੇ ਪਰਿਵਾਰ 'ਚੋਂ ਕਿਸੇ ਇਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News