ਸ਼ਹੀਦ ASI ਗੁਰਨਾਮ ਸਿੰਘ ਦਾ ਸਰਕਾਰੀ ਸਨਮਾਨ ਨਾਲ ਹੋਇਆ ਅੰਤਿਮ ਸੰਸਕਾਰ

Tuesday, Feb 24, 2026 - 05:47 PM (IST)

ਸ਼ਹੀਦ ASI ਗੁਰਨਾਮ ਸਿੰਘ ਦਾ ਸਰਕਾਰੀ ਸਨਮਾਨ ਨਾਲ ਹੋਇਆ ਅੰਤਿਮ ਸੰਸਕਾਰ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਪੁਲਸ ਦੇ ਏਐਸਆਈ ਗੁਰਨਾਮ ਸਿੰਘ ਜੋ ਗੁਰਦਾਸਪੁਰ ਦੇ ਆਦੀਆ ਪੋਸਟ 'ਤੇ ਸ਼ਹੀਦ ਹੋ ਗਏ ਸਨ, ਦਾ ਉਨ੍ਹਾਂ ਦੇ  ਪਿੰਡ ਗਾਦੜੀਆ ਵਿੱਚ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਸ਼ਹੀਦ ਦੇ ਪੁੱਤਰ ਵੱਲੋਂ ਉਨ੍ਹਾਂ ਨੂੰ ਮੁੱਖਾਗਨੀ ਦਿੱਤੀ ਗਈ। ਉਨ੍ਹਾਂ ਦੇ ਦੋ ਬੇਟੀਆਂ ਅਤੇ ਇਕ ਬੇਟਾ ਹੈ ।

ਇਹ ਵੀ ਪੜ੍ਹੋ-ਪੁਲਸ ਚੌਕੀ ‘ਤੇ ਸ਼ਹੀਦ ਹੋਏ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਦਾ ਸਰਕਾਰੀ ਸਨਮਾਨ ਨਾਲ ਹੋਇਆ ਅੰਤਿਮ ਸੰਸਕਾਰ

ਇੱਕ ਬੇਟੀ ਦਾ ਅਜੇ ਪਿਛਲੇ ਕਰੀਬ ਇੱਕ ਮਹੀਨਾ ਪਹਿਲਾਂ ਵਿਆਹ ਕੀਤਾ ਸੀ ਅਤੇ ਦੋ ਆਸਟ੍ਰੇਲੀਆ 'ਚ ਰਹੇ ਸੀ । ਅੰਤਿਮ ਸੰਸਕਾਰ ਸੀਨੀਅਰ ਪੁਲਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕੀਤਾ ਜਾ ਰਿਹਾ ਹੈ। ਪੁਲਸ ਦੀ ਇੱਕ ਟੁਕੜੀ ਨੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸਪੈਸ਼ਲ DGP ਨੇ ਕਿਹਾ ਕੇ ਸਾਰੀ ਪੁਲਸ ਫੋਰਸ ਇਨ੍ਹਾਂ ਸ਼ਹੀਦ ਪਰਿਵਾਰਾਂ ਦੇ ਨਾਲ ਹੈ ਅਤੇ ਜਲਦ ਹੀ ਮੁਲਜ਼ਮ ਵੀ ਸਾਡੀ ਪਕੜ ਵਿੱਚ ਹੋਣਗੇ।

ਇਹ ਵੀ ਪੜ੍ਹੋ- 'ਤੁਸੀਂ 2 ਮਾਰੇ ਅਸੀਂ 10 ਨੂੰ...', ਪੁਲਸ ਮੁਲਾਜ਼ਮਾਂ ਦੇ ਕਤਲ ਪਿੱਛੋਂ ਲਾਰੈਂਸ ਦੀ ਸਿੱਧੀ ਧਮਕੀ

PunjabKesari

ਇਸ ਦੌਰਾਨ ਏਡੀਜੀਪੀ ਨੇ ਉਸਨੂੰ ਭਰੋਸਾ ਦਿਵਾਇਆ ਕਿ ਉਸਨੂੰ ਕੁਝ ਵੀ ਮੰਗਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਸਾਡਾ ਪਰਿਵਾਰ ਹੈ। ਸਾਡੀ ਪੁਲਸ ਅਤੇ ਸਰਕਾਰ ਜਾਣਦੀ ਹੈ ਕਿ ਗੁਰਨਾਮ ਸਿੰਘ ਕਿਸ ਸਨਮਾਨ ਦੇ ਹੱਕਦਾਰ ਹੈ। ਇਸ ਮੌਕੇ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ, ਏਡੀਜੀਪੀ ਏਐਸ ਰਾਏ, ਡੀਆਈਜੀ ਸੰਦੀਪ ਗੋਇਲ, ਐਸਐਸਪੀ ਗੁਰਦਾਸਪੁਰ  ਮੌਜੂਦ ਸਨ।   

ਇਹ ਵੀ ਪੜ੍ਹੋ- ਪੁਲਸ ਚੌਕੀ 'ਚ ਮੁਲਾਜ਼ਮਾਂ ਦੇ ਕਤਲ ਦੀ ਭੱਟੀ ਨੇ ਜਾਰੀ ਕਰ'ਤੀ ਵੀਡੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News