ਪੰਜਾਬ ਦੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਅੰਤਿਮ ਸੰਸਕਾਰ ਅੱਜ, ਸੋਗ 'ਚ ਡੁੱਬਿਆ ਪੂਰਾ ਪਿੰਡ

09/15/2023 11:09:04 AM

ਮੋਹਾਲੀ : ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਜ਼ਿਲ੍ਹਾ ਮੋਹਾਲੀ ਦੇ ਪਿੰਡ ਭੜੌਜੀਆ ਦੇ ਰਹਿਣ ਵਾਲੇ ਕਰਨਲ ਮਨਪ੍ਰੀਤ ਸਿੰਘ ਸ਼ਹੀਦ ਹੋ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਭੜੌਜੀਆ ਵਿਖੇ ਥੋੜ੍ਹੀ ਦੇਰ 'ਚ ਕੀਤਾ ਜਾਵੇਗਾ।

ਇਹ ਵੀ ਪੜ੍ਹੋ : CM ਮਾਨ ਤੇ ਕੇਜਰੀਵਾਲ ਅੱਜ ਲੁਧਿਆਣਾ ਦੌਰੇ 'ਤੇ, ਕਿਸਾਨਾਂ ਲਈ ਹੋ ਸਕਦੈ ਵੱਡਾ ਐਲਾਨ

ਮਿਲੀ ਜਾਣਕਾਰੀ ਮੁਤਾਬਕ ਏਅਰਲਿਫਟ ਰਾਹੀਂ ਸ਼ਹੀਦ ਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਚੰਡੀਮੰਦਰ ਸਥਿਤ ਹਸਪਤਾਲ ਤੋਂ ਮੋਹਾਲੀ ਲਿਆਂਦੀ ਜਾ ਰਹੀ ਹੈ। ਇੱਥੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪਰਿਵਾਰ ਅਤੇ ਲੋਕਾਂ ਦੇ ਦਰਸ਼ਨਾਂ ਲਈ ਰੱਖਿਆ ਜਾਵੇਗਾ ਅਤੇ ਇਸ ਤੋਂ ਬਾਅਦ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ। ਪਤਨੀ ਅਤੇ ਪਰਿਵਾਰ ਨੂੰ ਜਦੋਂ ਮਨਪ੍ਰੀਤ ਸਿੰਘ ਦੇ ਸ਼ਹੀਦੀ ਪਾ ਜਾਣ ਦਾ ਪਤਾ ਲੱਗਾ ਤਾਂ ਉਨ੍ਹਾਂ ਸਮੇਤ ਪੂਰਾ ਪਿੰਡ ਸੋਗ 'ਚ ਡੁੱਬ ਗਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਅਨੰਤਨਾਗ ਮੁਕਾਬਲੇ 'ਚ ਹੁਣ ਤੱਕ 4 ਜਵਾਨ ਸ਼ਹੀਦ, ਅੱਤਵਾਦੀਆਂ ਦੀ ਭਾਲ 'ਚ ਫ਼ੌਜ

ਸ਼ਹੀਦ ਦੇ ਪਰਿਵਾਰ ਨਾਲ ਸਿਆਸੀ, ਧਾਰਮਿਕ ਅਤੇ ਸਮਾਜਿਕ ਜੱਥੇਬੰਦੀਆਂ ਦੇ ਆਗੂਆਂ ਨੇ ਪਿੰਡ ਭੜੌਜੀਆਂ ਪਹੁੰਚ ਕੇ ਦੁੱਖ ਸਾਂਝਾ ਕੀਤਾ। ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦ ਮਨਪ੍ਰੀਤ ਸਿੰਘ ਦੀ ਯਾਦ ਵਿਚ ਪਿੰਡ ਵਿਚ ਕੋਈ ਨਾ ਕੋਈ ਯਾਦਗਾਰ ਬਣਾਈ ਜਾਵੇ। 
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

Babita

This news is Content Editor Babita