'ਪੰਜਾਬੀ ਕਲਚਰਲ ਕੌਂਸਲ' ਵੱਲੋਂ ਅੰਦੋਲਨ ਦੌਰਾਨ ਸ਼ਹੀਦ ਹੋਏ 162 'ਕਿਸਾਨਾਂ' ਦੀ ਸੂਚੀ ਜਾਰੀ

Monday, Jan 25, 2021 - 04:33 PM (IST)

'ਪੰਜਾਬੀ ਕਲਚਰਲ ਕੌਂਸਲ' ਵੱਲੋਂ ਅੰਦੋਲਨ ਦੌਰਾਨ ਸ਼ਹੀਦ ਹੋਏ 162 'ਕਿਸਾਨਾਂ' ਦੀ ਸੂਚੀ ਜਾਰੀ

ਚੰਡੀਗੜ੍ਹ (ਰਮਨਜੀਤ) : 'ਪੰਜਾਬੀ ਕਲਚਰਲ ਕੌਂਸਲ' ਵੱਲੋਂ ਅੰਦੋਲਨ ਦੌਰਾਨ ਸ਼ਹੀਦ ਹੋਏ 162 ਕਿਸਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਕੌਂਸਲ ਵੱਲੋਂ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਗਈ ਹੈ ਕਿ ਉਹ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਸਾਰੇ 162 ਕਿਸਾਨਾਂ ਨੂੰ ਐਕਸ-ਗ੍ਰੇਸ਼ੀਆ ਲਾਭ ਅਧੀਨ 25-25 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਵੇ ਅਤੇ ਕਾਲੇ ਕਿਸਾਨੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਕੇ ‘ਅੰਨਦਾਤਾ’ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇ, ਜਿਨ੍ਹਾਂ ਨੇ ਦੇਸ਼ ਦੀ ਖ਼ੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਆਪਣੇ ਜੀਵਨ ਦਾ ਸਭ ਕੁਝ ਦਾਅ 'ਤੇ ਲਾ ਦਿੱਤਾ ਹੈ। ਇਸ ਤੋਂ ਇਲਾਵਾ ਕੌਂਸਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਅਤੇ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਨ ਸਬੰਧ ਨਿੱਜੀ ਦਖ਼ਲ ਦੇਣ ਲਈ ਕਿਹਾ ਹੈ।

ਇਹ ਵੀ ਪੜ੍ਹੋ : ਦਿਲ 'ਚ ਸੁਫ਼ਨੇ ਸੰਜੋਈ ਲਾੜੀ ਵਿਆਹੁਣ ਬਰਾਤ ਲੈ ਕੇ ਪੁੱਜਾ ਲਾੜਾ, ਫਿਰ ਜੋ ਹੋਇਆ, ਕਿਸੇ ਨੇ ਨਹੀਂ ਸੀ ਸੋਚਿਆ

162 ਕਿਸਾਨਾਂ ਦੀ ਗਈ ਜਾਨ
ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਲਿਖੀ ਚਿੱਠੀ 'ਚ 'ਪੰਜਾਬੀ ਕਲਚਰਲ ਕੌਂਸਲ' ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਅਤੇ ਵਾਈਸ ਚੇਅਰਮੈਨ ਤੇਜਿੰਦਰਪਾਲ ਸਿੰਘ ਨਲਵਾ ਸੀਨੀਅਰ ਵਕੀਲ ਸੁਪਰੀਮ ਕੋਰਟ ਨੇ ਕਿਹਾ ਹੈ ਕਿ 25 ਨਵੰਬਰ, 2020 ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਕਾਲੇ ਕਿਸਾਨੀ ਕਾਨੂੰਨਾਂ ਦੇ ਵਿਰੋਧ 'ਚ ਪ੍ਰਦਰਸ਼ਨਾਂ ਦੌਰਾਨ 4 ਸੂਬਿਆਂ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੇ 149 ਕਿਸਾਨ ਆਪਣੀਆਂ ਕੀਮਤੀ ਜਾਨਾਂ ਗੁਆ ਚੁੱਕੇ ਹਨ। ਇਸ ਤੋਂ ਇਲਾਵਾ ਪੰਜਾਬ 'ਚ ਧਰਨਿਆਂ ਅਤੇ 'ਰੇਲ ਰੋਕੋ' ਮੋਰਚੇ ਦੌਰਾਨ ਸਤੰਬਰ ਤੋਂ 24 ਨਵੰਬਰ, 2020 ਤੱਕ 13 ਕਿਸਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਹਨ।

ਇਹ ਵੀ ਪੜ੍ਹੋ : ਦਿੱਲੀ ਜਾਣ ਵਾਲੇ ਟਰੈਕਟਰਾਂ ਨੂੰ ਡੀਜ਼ਲ ਦੇਣ ਤੋਂ ਰੋਕਣ 'ਤੇ ਭੜਕੇ 'ਕੈਪਟਨ', ਕੀਤਾ ਇਹ ਟਵੀਟ
ਕੌਂਸਲ ਦੇ ਆਗੂਆਂ ਨੇ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਆਪਣੇ ਲਈ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਅਤੇ ਆਮ ਜਨਤਾ ਦੇ ਹੱਕਾਂ ਲਈ ਬੈਠੇ ਹਨ। ​ਗਰੇਵਾਲ ਨੇ ਸ਼ਹੀਦੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਦਕਿਸਮਤੀ ਨਾਲ ਸ਼ਹੀਦ ਹੋਏ ਸੰਗਰੂਰ ਜ਼ਿਲ੍ਹੇ ਨਾਲ ਸਬੰਧਿਤ 22 ਕਿਸਾਨ, ਮਾਨਸਾ ਅਤੇ ਪਟਿਆਲਾ ਦੇ 14-14, ਬਰਨਾਲਾ ਦੇ 9, ਬਠਿੰਡਾ ਅਤੇ ਲੁਧਿਆਣਾ ਦੇ 8-8, ਸ੍ਰੀ ਫਤਹਿਗੜ੍ਹ ਸਾਹਿਬ ਅਤੇ ਫਾਜ਼ਿਲਕਾ ਤੋਂ 7-7, ਸ੍ਰੀ ਮੁਕਤਸਰ ਸਾਹਿਬ ਅਤੇ ਅੰਮ੍ਰਿਤਸਰ ਤੋਂ 6-6 ਕਿਸਾਨ ਸ਼ਾਮਲ ਹਨ। ਮੋਗਾ, ਹੁਸ਼ਿਆਰਪੁਰ, ਫਿਰੋਜ਼ਪੁਰ ਅਤੇ ਐਸ. ਬੀ. ਐਸ. ਨਗਰ ਦੇ 5-5, ਮੋਹਾਲੀ, ਰੂਪਨਗਰ, ਗੁਰਦਾਸਪੁਰ ਅਤੇ ਜਲੰਧਰ ਤੋਂ 3-3, ਤਰਨਤਾਰਨ ਜਿਲ੍ਹੇ ਦੇ 2 ਕਿਸਾਨ ਸ਼ਹੀਦ ਹੋਏ ਹਨ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਚੰਡੀਗੜ੍ਹ 'ਚ '26 ਜਨਵਰੀ' ਨੂੰ ਬੰਦ ਰਹਿਣਗੇ ਇਹ ਰਸਤੇ, ਜਾਣੋ ਕੀ ਹੈ 'ਰੂਟ ਪਲਾਨ'

ਇਸ ਤੋਂ ਇਲਾਵਾ ਹਰਿਆਣਾ ਤੋਂ 9 ਕਿਸਾਨ, ਉੱਤਰ ਪ੍ਰਦੇਸ਼ ਦੇ 3 ਅਤੇ ਮੱਧ ਪ੍ਰਦੇਸ਼ ਤੋਂ ਇੱਕ ਕਿਸਾਨ ਨੇ ਆਪਣੀ ਕੁਰਬਾਨੀ ਦਿੱਤੀ ਹੈ। ਉਨ੍ਹਾਂ ਨੇ ਸਰਕਾਰ ਵੱਲੋਂ ਕਿਸਾਨ ਅੰਦੋਲਨ ਨੂੰ ਵੱਖ-ਵੱਖ ਤਰ੍ਹਾਂ ਦੇ ਗਲਤ ਤੇ ਦੇਸ਼ ਵਿਰੋਧੀ ਨਾਵਾਂ ਨਾਲ ਭੰਡਣ ਦੀ ਵੀ ਨਿੰਦਾ ਕੀਤੀ ਹੈ। ਗਰੇਵਾਲ ਨੇ ਕਿਹਾ ਕਿ ਕੇਂਦਰ ਨੂੰ ਆਪਣਾ ਅੜੀਅਲ ਰਵੱਈਆ ਤਿਆਗ ਕੇ ਇਸ ਇਤਿਹਾਸਕ ਕਿਸਾਨ ਅੰਦੋਲਨ ਦੀ ਅਸਲ ਭਾਵਨਾ ਅਤੇ ਵਿਸ਼ਾਲ ਭਾਰਤੀ ਨਾਗਰਿਕਾਂ ਦੇ ਨਾਲ-ਨਾਲ ਵਿਦੇਸ਼ਾਂ 'ਚੋਂ ਕਿਸਾਨਾਂ ਦੀ ਜ਼ਮਹੂਰੀ ਆਵਾਜ਼ ਨੂੰ ਮਿਲ ਰਹੀ ਭਾਰੀ ਹਮਾਇਤ ਦਾ ਅਹਿਸਾਸ ਕਰਨਾ ਚਾਹੀਦਾ ਹੈ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News