ਸ਼ਹੀਦ ਕੁਲਵੰਤ ਸਿੰਘ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

Wednesday, Apr 26, 2023 - 06:26 PM (IST)

ਮੋਗਾ (ਗੋਪੀ ਰਾਊਕੇ) : ਬੀਤੇ ਦਿਨੀਂ ਪੁੰਛ-ਜੰਮੂ ਹਾਈਵੇ ’ਤੇ ਅੱਤਵਾਦੀ ਹਮਲੇ ਵਿਚ ਮੋਗਾ ਦੇ ਪਿੰਡ ਚੜਿੱਕ ਦਾ ਰਹਿਣ ਵਾਲਾ ਜਵਾਨ ਕੁਲਵੰਤ ਸਿੰਘ ਸ਼ਹਾਦਤ ਦਾ ਜਾਮ ਪੀ ਗਿਆ ਸੀ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਕੁਲਵੰਤ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਐਕਸ ਗ੍ਰੇਸ਼ੀਆ ਗ੍ਰਾਂਟ 1 ਕਰੋੜ ਦਾ ਚੈੱਕ ਭੇਂਟ ਕੀਤਾ ਗਿਆ ਹੈ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਪਰਿਵਾਰ ਦੀਆਂ ਮੰਗਾਂ ਮੰਨਦੇ ਹੋਏ ਪਿੰਡ ਦੇ ਅੰਦਰ ਸ਼ਹੀਦ ਦੇ ਨਾਮ ਦਾ ਸਟੇਡੀਅਮ ਅਤੇ ਸਰਕਾਰੀ ਸਕੂਲ ਦਾ ਤੇ ਪਿੰਡ ਦੀ ਸੜਕ ਦਾ ਨਾਮ ਸ਼ਹੀਦ ਦੇ ਨਾਮ ’ਤੇ ਰੱਖਣ ਦਾ ਐਲਾਨ ਕੀਤਾ। 

ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ, ਭਾਵੁਕ ਹੋਏ ਸੁਖਬੀਰ ਤੇ ਮਨਪ੍ਰੀਤ ਬਾਦਲ

ਉਨ੍ਹਾਂ ਕਿਹਾ ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹੁੰਦੇ ਹਨ ਅਤੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਪੰਜਾਬ ਸਰਕਾਰ ਹਮੇਸ਼ਾ ਖੜੀ ਰਹੇਗੀ। ਉਥੇ ਹੀ ਮੁੱਖ ਮੰਤਰੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਬੇਸ਼ੱਕ ਸਿਆਸੀ ਖੇਤਰ ’ਚ ਸਾਡੀ ਸੋਚ ਅਤੇ ਵਿਚਾਰ ਜ਼ਰੂਰ ਵੱਖ ਹੋ ਸਕਦੇ ਹਨ ਪਰ ਪ੍ਰਕਾਸ਼ ਸਿੰਘ ਬਾਦਲ ਇਕ ਉੱਘੇ ਅਤੇ ਸੁਲਝੇ ਹੋਏ ਸਿਆਸਤਦਾਨ ਸਨ ਉਨ੍ਹਾਂ ਦੇ ਇਸ ਜਹਾਨ ਤੋਂ ਰੁਖਸਤ ਹੋਣ ਦਾ ਦੁੱਖ ਹੈ ਅਤੇ ਉਨ੍ਹਾਂ ਦੇ ਤੁਰ ਜਾਣ ਨਾਲ ਰਾਜਨੀਤਕ ਮੈਦਾਨ ਸਮੇਤ ਦੇਸ਼ ਅਤੇ ਪੰਜਾਬ ਨੂੰ ਵੱਡਾ ਘਾਟਾ ਪਿਆ ਹੈ। 

ਇਹ ਵੀ ਪੜ੍ਹੋ : ਜਦੋਂ ਦੇਸ਼ ਦੇ ਸਭ ਤੋਂ ਛੋਟੀ ਉਮਰ ਦੇ ਮੁੱਖ ਮੰਤਰੀ ਬਣੇ ਸਨ ਪ੍ਰਕਾਸ਼ ਸਿੰਘ ਬਾਦਲ, ਦੇਖੋ ਕੁੱਝ ਅਹਿਮ ਯਾਦਾਂ

 


Gurminder Singh

Content Editor

Related News