ਅੰਮ੍ਰਿਤਸਰ ਦੇ ਸ਼ਹੀਦ ਨਾਇਬ ਸੂਬੇਦਾਰ ਪ੍ਰਗਟ ਸਿੰਘ ਦੀ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ, ਇਲਾਕੇ ''ਚ ਛਾਇਆ ਸੋਗ
Monday, Jan 05, 2026 - 05:25 PM (IST)
ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ ਵਿਚ ਸ਼ਹੀਦ ਨਾਇਬ ਸੂਬੇਦਾਰ ਪ੍ਰਗਟ ਸਿੰਘ ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ਰਮਦਾਸ ਵਿੱਚ ਅੰਤਿਮ ਵਿਦਾਈ ਦਿੱਤੀ ਗਈ ਹੈ, ਜਿਉਂ ਹੀ ਉਨ੍ਹਾਂ ਦਾ ਪਾਰਥਿਵ ਸਰੀਰ ਪਿੰਡ ਪਹੁੰਚਿਆ, ਤਾਂ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਸ਼ਹੀਦ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਰਾਜਕੀ ਸਨਮਾਨਾਂ ਨਾਲ ਕੀਤਾ ਗਿਆ। ਇਸ ਦੌਰਾਨ, ਫੌਜ ਦੇ ਜਵਾਨਾਂ ਨੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ। ਸ਼ਹੀਦ ਨੂੰ ਉਨ੍ਹਾਂ ਦੇ ਪਿਤਾ ਜੋਗਿੰਦਰ ਸਿੰਘ ਨੇ ਮੁਖਾਗਨੀ ਦਿੱਤੀ।
ਇਹ ਵੀ ਪੜ੍ਹੋ- ਪੰਜਾਬ: ਦਿਨ-ਦਿਹਾੜੇ ਮੋਟਰਸਾਈਕਲ ਵਾਲੇ ਮੁੰਡੇ ਮਾਰ ਗਏ ਸੁਨਿਆਰੇ ਦੀ ਦੁਕਾਨ 'ਤੇ ਗੋਲੀਆਂ
ਅੰਤਿਮ ਦਰਸ਼ਨ ਕਰਨ ਲਈ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਸਮੇਤ ਭਾਰੀ ਭੀੜ ਇਕੱਠੀ ਹੋਈ ਸੀ। ਦੱਸ ਦੇਈਏ ਕਿ ਨਾਇਬ ਸੂਬੇਦਾਰ ਪ੍ਰਗਟ ਸਿੰਘ (31) ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਤਾਇਨਾਤ ਸਨ। ਬੀਤੇ ਕੱਲ੍ਹ (4 ਜਨਵਰੀ) ਨੂੰ ਆਕਸੀਜਨ ਘੱਟ ਹੋਣ ਕਾਰਨ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ ਸੀ। ਉਹ ਭਾਰਤੀ ਫੌਜ ਦੀ 19 ਰਾਸ਼ਟਰੀ ਰਾਈਫਲਜ਼ ਯੂਨਿਟ ਵਿੱਚ ਸੇਵਾਵਾਂ ਨਿਭਾ ਰਹੇ ਸਨ ਅਤੇ 23 ਦਸੰਬਰ 2015 ਨੂੰ ਭਾਰਤੀ ਫੌਜ ਵਿੱਚ ਭਰਤੀ ਹੋਏ ਸਨ।
ਇਹ ਵੀ ਪੜ੍ਹੋ- ਪੰਜਾਬ 'ਚ 6 ਤੇ 7 ਜਨਵਰੀ ਨੂੰ Cold Day ਦਾ Alert, ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
