ਲੱਦਾਖ ''ਚ ਸ਼ਹੀਦ ਹੋਏ ਲਾਂਸ ਨਾਇਕ ਸਲੀਮ ਖਾਨ ਨੂੰ ਕੀਤੇ ਗਏ ਸ਼ਰਧਾ ਦੇ ਫੁੱਲ ਭੇਂਟ

07/05/2020 3:43:48 PM

ਪਟਿਆਲਾ (ਇੰਦਰਜੀਤ) : ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਦੇ ਹੋਏ ਡਿਊਟੀ ਦੌਰਾਨ ਸ਼ਹੀਦ ਹੋਏ ਭਾਰਤੀ ਫ਼ੌਜ ਦੀ 58 ਇੰਜੀਨੀਅਰ ਰੈਜੀਮੈਂਟ ਦੇ ਲਾਂਸ ਨਾਇਕ ਸਲੀਮ ਖ਼ਾਨ (24 ਸਾਲ) ਦਾ ਨਮਿੱਤ ਸ਼ਰਧਾਂਜਲੀ ਸਮਾਗਮ ਪਿੰਡ ਪੰਜੋਲਾ ਦੇ ਪੂਨੀਆ ਪੈਲਸ ਵਿਖੇ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ, ਰਜ਼ੀਆ ਸੁਲਤਾਨਾ, ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਵਿਧਾਇਕ ਸਨੌਰ ਹਰਿੰਦਰਪਾਲ ਚੰਦੂਮਾਜਰਾ, ਕਾਕਾ ਰਾਜਿੰਦਰ ਸਿੰਘ, ਮੋਹੰਮਦ ਸਦੀਕ ਤੋਂ ਇਲਾਵਾ ਪ੍ਰਸ਼ਾਸਨਿਕ ਸ਼ਖ਼ਸੀਅਤਾਂ ਵੀ ਹਾਜ਼ਰ ਹੋਈਆਂ ਅਤੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। 
ਦੱਸਣਯੋਗ ਹੈ ਕਿ ਲਾਂਸ ਨਾਇਕ ਸਲੀਮ ਖ਼ਾਨ ਭਾਰਤ-ਚੀਨ ਸਰਹੱਦ ਨੇੜੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹਾਦਤ ਦਾ ਜਾਮ ਪੀ ਗਿਆ ਸੀ। 23 ਸਾਲ ਦੀ ਛੋਟੀ ਜਿਹੀ ਉਮਰ 'ਚ ਸਲੀਮ ਖਾਨ ਦੇਸ਼ ਲਈ ਸ਼ਹੀਦ ਹੋ ਗਿਆ। ਸਲੀਮ ਖਾਨ ਦੇ ਪਿਤਾ ਮੰਗਲ ਦੀਨ ਵੀ ਭਾਰਤੀ ਫੌਜ 'ਚ ਡਿਊਟੀ ਦੌਰਾਨ ਸ਼ਹੀਦ ਹੋਏ ਸਨ। ਇਸ ਸਮੇਂ ਸਲੀਮ ਖਾਨ ਦੇ ਪਰਿਵਾਰ 'ਚ ਉਸ ਦੀ ਮਾਤਾ ਉਸ ਦਾ ਭਰਾ ਅਤੇ ਭਾਬੀ ਹੈ। ਸਲੀਮ ਖ਼ਾਨ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੇ ਸਪੁੱਤਰ ਦੀ ਸ਼ਹਾਦਤ 'ਤੇ ਮਾਣ ਹੈ।
 


 


Babita

Content Editor

Related News