ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਮੌਕੇ 1 ਕਰੋੜ ਸੰਗਤ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਦਾ ਅਨੁਮਾਨ: ਐਡਵੋਕੇਟ ਧਾਮੀ

Saturday, Nov 08, 2025 - 06:28 PM (IST)

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਮੌਕੇ 1 ਕਰੋੜ ਸੰਗਤ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਦਾ ਅਨੁਮਾਨ: ਐਡਵੋਕੇਟ ਧਾਮੀ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਦੀ ਸ਼ਤਾਬਦੀ ਮੌਕੇ 21 ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਵਿਸ਼ਵ ਭਰ ਤੋਂ ਇਕ ਕਰੋੜ ਦੇ ਲਗਭਗ ਸੰਗਤ ਪੁੱਜਣ ਦਾ ਅਨੁਮਾਨ ਹੈ, ਜਿਸ ਨੂੰ ਧਿਆਨ ਵਿਚ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਸਮਾਗਮਾਂ ਉਲੀਕਣ ਦੇ ਨਾਲ-ਨਾਲ ਵਿਆਪਕ ਪ੍ਰਬੰਧ ਵੀ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 9, 10, 11 ਤੇ 14 ਤਰੀਖ ਨੂੰ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ, ਜਾਣੋ ਵਜ੍ਹਾ

ਇਹ ਗੱਲ ਇੱਥੇ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖੀ। ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸਗੰਜ ਸਾਹਿਬ, ਜਿੱਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸੀਸ ਦਾ ਸਸਕਾਰ ਕੀਤਾ ਗਿਆ ਸੀ, ਵਿਖੇ ਸ਼ਤਾਬਦੀ ਸਮਾਗਮਾਂ ਦੇ ਤਿਆਰ ਹੋ ਰਹੇ ਮੁੱਖ ਪੰਡਾਲ ਦਾ ਜਾਇਜ਼ਾ ਲੈਂਦਿਆਂ ਐਡਵੋਕੇਟ ਧਾਮੀ ਨੇ ਸੰਗਤ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਵਾਰਸ ਪੰਜਾਬ ਜਥੇਬੰਦੀ ਦੇ ਇਲੈਕਸ਼ਨ ਇੰਚਾਰਜ ‘ਤੇ ਜਾਨਲੇਵਾ ਹਮਲਾ, ਭਿਆਨਕ ਅੱਗ 'ਚ ਝੁਲਸੇ

ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਤਾਬਦੀ ਨੂੰ ਸਮਰਪਿਤ ਜਿਥੇ ਵਿਸ਼ੇਸ਼ ਗੁਰਮਤਿ ਸਮਾਗਮ 21 ਨਵੰਬਰ ਤੋਂ ਆਰੰਭ ਹੋ ਜਾਣਗੇ, ਉੱਥੇ ਵੱਖ-ਵੱਖ ਥਾਵਾਂ ਤੋਂ ਵਿਸ਼ਾਲ ਨਗਰ ਕੀਰਤਨ ਵੀ ਪੁੱਜਣਗੇ। ਉਨ੍ਹਾਂ ਦੱਸਿਆ ਕਿ 16 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਸਾਹਿਬ ਵਿਖੇ 35 ਹਜ਼ਾਰ ਸਹਿਜ ਪਾਠ ਦੇ ਭੋਗ ਪਾਏ ਜਾਣਗੇ, ਜੋ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੇਸ਼-ਵਿਦੇਸ਼ ਵਿਚ ਸੰਗਤਾਂ ਵਲੋਂ ਰੱਖੇ ਗਏ ਸਨ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਵੀ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ 18 ਨਵੰਬਰ ਨੂੰ ਗੁਰਦੁਆਰਾ ਪਹਿਲੀ ਪਾਤਸ਼ਾਹੀ ਨਾਨਕਸਰ ਮਟਨ ਸਾਹਿਬ, ਕਸ਼ਮੀਰ ਤੋਂ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ ਅਤੇ ਗੁਰਦੁਆਰਾ ਧੂਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ, ਜੋ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ ਪੰਜਾਬ ਪੁੱਜ ਚੁੱਕਾ ਹੈ, 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਨ੍ਹਾਂ ਸ਼ਤਾਬਦੀ ਸਮਾਗਮਾਂ ਵਿਚ ਦੇਸ਼ ਭਰ ਤੋਂ ਪੁੱਜ ਰਹੀ ਸੰਗਤਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਸੰਗਤਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ ਇਸ ਦਾ ਖ਼ਿਆਲ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ- ਕੰਬ ਜਾਣਾ ਸੀ ਪੰਜਾਬ, ਵਿਦੇਸ਼ੀ ਹਥਿਆਰਾਂ ਸਣੇ KLF ਨਾਲ ਜੁੜੇ ਦੋ ਮੁਲਜ਼ਮ ਗ੍ਰਿਫ਼ਤਾਰ, ਪਹਿਲਾਂ ਵੀ ਕਰ ਚੁੱਕੇ...

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਸ਼ਤਾਬਦੀ ਸਮਾਗਮਾਂ ਸਮੇਂ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਾਹ ਕਿ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨ ਲਈ ਇਨ੍ਹਾਂ ਸਮਾਗਮਾਂ ਦਾ ਹਿੱਸਾ ਬਣਨਾ ਹਰ ਸਿੱਖ ਦਾ ਫ਼ਰਜ਼ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਮੀਤ ਮੈਨੇਜਰ ਭੁਪਿੰਦਰ ਸਿੰਘ, ਬਲਜਿੰਦਰ ਸਿੰਘ ਜੇ.ਈ. ਅਤੇ ਹੋਰ ਹਾਜ਼ਰ ਸਨ।


author

shivani attri

Content Editor

Related News