ਸ਼ਹੀਦੀ ਦਿਹਾੜੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਕੌਮ ਨੂੰ ਗੁਰਬਾਣੀ ਤੇ ਸਿੱਖੀ ਨਾਲ ਜੁੜਣ ਦਾ ਸੰਦੇਸ਼ (ਵੀਡੀਓ)
Monday, Jun 14, 2021 - 05:53 PM (IST)
ਅੰਮ੍ਰਿਤਸਰ (ਬਿਊਰੋ) - ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਵੱਖ-ਵੱਖ ਥਾਵਾਂ ’ਤੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸ਼ਹੀਦੀ ਦਿਹਾੜੇ ਦੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖੀ ਨਾਲ ਜੁੜਨ ਦੇ ਸੰਦੇਸ਼ ਦਿੱਤੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਜੀ ਦੀ ਸ਼ਹਾਦਤ ਸਾਡੇ ਅੰਦਰ ਜ਼ੁਲਮ-ਜ਼ਬਰ ਦੇ ਨਾਲ ਲੜਨ ਦੀ ਤਾਕਤ ਪੈਦਾ ਕਰਦੀ ਹੈ। ਇਸ ਸ਼ਹਾਦਤ ਦੇ ਮੌਕੇ ਸਾਨੂੰ ਗੁਰਬਾਣੀ ਦੇ ਨਾਲ ਜੁੜਨਾ ਚਾਹੀਦਾ ਹੈ ਅਤੇ ਗੁਰਬਾਣੀ ਦਾ ਉਚਾਰਨ ਕਰਨਾ ਚਾਹੀਦਾ ਹੈ।
ਜਥੇਦਾਰ ਨੇ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਵੀ ਗੁਰੂ ਦੇ ਲੜ ਅਤੇ ਗੁਰਬਾਣੀ ਨਾਲ ਜੋੜਨਾ ਚਾਹੀਦਾ ਹੈ। ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਦੀ ਕੋਸ਼ਿਸ਼ ਕਰਨ, ਤਾਂਕਿ ਅਸੀਂ ਸੰਸਾਰ ਦੇ ਅੰਦਰ ਆਪਣੇ ਵੱਖਰੀ ਪਛਾਣ ਨੂੰ ਕਾਇਮ ਰੱਖਦੇ ਹੋਏ ਚੜ੍ਹਦੀ ਕਵਾ ਦੇ ਨਾਲ ਆਪਣਾ ਜੀਵਨ ਬਤੀਤ ਕਰੀਏ।