ਸ਼ਰਧਾਭਾਵਨਾ ਨਾਲ ਮਨਾਇਆ ਗਿਆ ਸ਼ਹੀਦਾਂ ਦੇ ਸਰਤਾਜ ਪੰਜਵੀਂ ਪਾਤਸ਼ਾਹੀ ਦਾ ਸ਼ਹੀਦੀ ਦਿਵਸ (ਵੀਡੀਓ)

05/29/2017 2:39:19 PM

ਅੰਮ੍ਰਿਤਸਰ - ਸ਼ਹੀਦਾਂ ਦੇ ਸਰਤਾਜ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ 411ਵਾਂ ਸ਼ਹੀਦੀ ਦਿਵਸ ਅੰਮ੍ਰਿਤਸਰ ਦੇ ਸ੍ਰੀ ਰਾਮਸਰ ਸਾਹਿਬ ''ਚ ਬੜੀ ਸ਼ਰਧਾਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ''ਤੇ ਠੰਡੇ -ਮਿੱਠੇ ਜਲ ਦੀ ਛਬੀਲ ਪਰੰਪਰਾਗਤ ਪਿੱਤਲ ਦੇ ਬਰਤਨਾਂ ''ਚ ਸੰਗਤਾਂ ਨੂੰ ਛਕਾਈ ਗਈ। ਮਹਾਨ ਕਥਾ ਵਾਚਕਾਂ ਨੇ ਸਿੱਖ ਸੰਗਤਾਂ ਨੂੰ  ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ। ਸੰਗਤਾਂ ਨੇ ਬੜੀ ਹੀ ਸ਼ਰਧਾ ਭਾਵਨਾ ਨਾਲ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਪਾਦਨ ਕਰ 1604 ''ਚ ਸ੍ਰੀ ਹਰਿਮੰਦਰ ਸਾਹਿਬ ''ਚ ਇਸਦਾ ਪ੍ਰਕਾਸ਼ ਕਰਵਾਇਆ ਗਿਆ। 


Related News