ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਪ੍ਰਗਟ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਐਕਸ ਗ੍ਰੇਸ਼ੀਆ ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ

05/09/2021 1:04:05 AM

ਚੰਡੀਗੜ੍ਹ,(ਅਸ਼ਵਨੀ)– ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਵਲੋਂ 25 ਅਪ੍ਰੈਲ, 2021 ਨੂੰ ਸਿਆਚਿਨ ਗਲੇਸ਼ੀਅਰ ਵਿਚ ਬਰਫੀਲੇ ਤੂਫਾਨ ਵਿਚ ਦਬ ਜਾਣ ਕਾਰਨ ਸ਼ਹੀਦ ਹੋਏ 21 ਪੰਜਾਬ ਦੇ ਸਿਪਾਹੀ ਪ੍ਰਗਟ ਸਿੰਘ ਲਈ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਰਿਵਾਰ ਦੇ ਇਕ ਮੈਂਬਰ ਲਈ ਸਰਕਾਰੀ ਨੌਕਰੀ ਦਾ ਐਲਾਨ ਕੀਤਾ। ਬਹਾਦਰ ਸਿਪਾਹੀ ਪ੍ਰਗਟ ਸਿੰਘ ਨੂੰ ਬਰਫ਼ ਹੇਠੋਂ ਕੱਢ ਕੇ 27 ਅਪ੍ਰੈਲ, 2021 ਨੂੰ ਚੰਡੀਗੜ੍ਹ ਲਿਆਂਦਾ ਗਿਆ ਸੀ। ਸਿਪਾਹੀ ਅੱਜ (8 ਮਈ) ਹਸਪਤਾਲ ਵਿਚ ਹਾਈਪੋਥਰਮੀਆ ਅਤੇ ਗੁਰਦੇ ਦੀ ਗੰਭੀਰ ਸੱਟ ਕਾਰਨ ਸ਼ਹੀਦ ਹੋ ਗਿਆ।
ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੈ. ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ ਉਨ੍ਹਾਂ ਦਾ ਪੂਰਨ ਸਮਰਪਣ ਅਤੇ ਜਾਨ ਦੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਵਧੇਰੇ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰੇਗੀ। ਡੇਰਾ ਬਾਬਾ ਨਾਨਕ (ਗੁਰਦਾਸਪੁਰ) ਦੇ ਪਿੰਡ ਦੋਰਾਬਜੀ ਦਾ ਰਹਿਣ ਵਾਲਾ ਸਿਪਾਹੀ ਪ੍ਰਗਟ ਸਿੰਘ ਆਪਣੇ ਪਿੱਛੇ ਪਿਤਾ ਪ੍ਰੀਤਮ ਸਿੰਘ, ਮਾਤਾ ਸੁਖਵਿੰਦਰ ਕੌਰ ਅਤੇ ਦੋ ਭੈਣਾਂ ਛੱਡ ਗਏ ਹਨ।


Bharat Thapa

Content Editor

Related News