ਕਿਸਾਨੀ ਸੰਘਰਸ਼ ’ਚ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ ਕੈਬਨਿਟ ਮੰਤਰੀ ਸਿੰਗਲਾ ਨੇ ਦਿੱਤਾ 5 ਲੱਖ ਦਾ ਚੈਕ
Monday, Apr 26, 2021 - 12:14 PM (IST)
ਭਵਾਨੀਗੜ੍ਹ (ਕਾਂਸਲ) - ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋ ਰਹੇ ਕਿਸਾਨਾਂ ਦੀ ਪੰਜਾਬ ਸਰਕਾਰ ਵੱਲੋਂ ਪੂਰੀ ਮਦਦ ਕੀਤੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਪਿੰਡ ਘੁੰਮਡ ਸਿੰਘ ਵਾਲਾ ਦੇ ਸਵ. ਰਾਜਿੰਦਰਪਾਲ ਸਿੰਘ ਦੇ ਪਰਿਵਾਰ ਨੂੰ ਲੋਕ ਨਿਰਮਾਣ ਅਤੇ ਸਿੱਖਿਆ ਕੈਬਨਿਟ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਪੰਜਾਬ ਸਰਕਾਰ ਵੱਲੋਂ ਜਾਰੀ 5 ਲੱਖ ਦੀ ਸਹਾਇਤਾ ਰਾਸ਼ੀ ਦਾ ਚੈਕ ਭੇਟ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ।
ਪੜ੍ਹੋ ਇਹ ਵੀ ਖਬਰ - ਤਰਨਤਾਰਨ ’ਚ ਵਾਪਰੀ ਖੂਨੀ ਵਾਰਦਾਤ : ਸੈਰ ਕਰਨ ਗਏ ਨੌਜਵਾਨ ਨੂੰ ਗੋਲੀਆਂ ਨਾਲ ਭੁੰਨ੍ਹਿਆ
ਇਸ ਮੌਕੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰ ਸਰਕਾਰ ਦੇ ਅੱੜੀਅਲ ਰਵੱਈਏ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆ ਕਿਹਾ ਕਿ ਕਿਸਾਨੀ ਸੰਘਰਸ਼ ’ਚ ਹੁਣ ਤੱਕ ਸੈਂਕੜੇ ਕਿਸਾਨ ਆਪਣੀਆਂ ਕੀਮਤੀ ਜਾਨਾਂ ਗੁਵਾ ਚੁੱਕੇ ਹਨ ਪਰ ਕੇਂਦਰ ਦੀ ਮੋਦੀ ਸਰਕਾਰ ਅਜੇ ਤੱਕ ਟੱਸ ਤੋਂ ਮੱਸ ਨਹੀਂ ਹੋਈ। ਉਨ੍ਹਾਂ ਕਿਹਾ ਕਿ ਕੋਰੋਨਾ ਦਾ ਕਹਿਰ ਦਿਨ-ਬ-ਦਿਨ ਫੈਲ ਰਿਹਾ ਹੈ, ਜੋ ਸੰਘਰਸ਼ ’ਚ ਸ਼ਾਮਲ ਕਿਸਾਨਾਂ ਲਈ ਵੱਡਾ ਖਤਰਾ ਬਣ ਸਕਦਾ ਹੈ।
ਪੜ੍ਹੋ ਇਹ ਵੀ ਖਬਰ - ਕੁੱਖ ’ਚ ਪਲ ਰਹੀ ਧੀ ਨੂੰ ਮਾਰਨ ਤੋਂ ਪਤਨੀ ਨੇ ਕੀਤਾ ਇਨਕਾਰ, ਤਾਂ ਪਤੀ ਨੇ ਦੋਵਾਂ ਨੂੰ ਦਿੱਤੀ ਅਜਿਹੀ ਦਰਦਨਾਕ ਮੌਤ
ਇਸ ਲਈ ਕੇਂਦਰ ਦੀ ਮੋਦੀ ਸਰਕਾਰ ਨੂੰ ਕੋਰੋਨਾ ਦੇ ਪ੍ਰਕੋਪ ਨੂੰ ਧਿਆਨ ’ਚ ਰੱਖਦੇ ਹੋਏ ਆਪਣਾ ਅੱੜੀਅਲ ਰਵੱਈਆਂ ਤਿਆਗ ਕੇ ਕਾਲੇ ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ। ਇਸ ਨਾਲ ਸੰਘਰਸ਼ ਖ਼ਤਮ ਹੋਵੇਗਾ ਤੇ ਲੰਬੇ ਸਮੇਂ ਤੋਂ ਆਪਣੇ ਪਰਿਵਾਰਾਂ ਤੋਂ ਦੂਰ ਧਰਨੇ ’ਤੇ ਬੈਠੇ ਕਿਸਾਨ ਅਤੇ ਮਜਦੂਰ ਆਪਣੇ ਘਰ ਪਰਤ ਸਕਣ।
ਪੜ੍ਹੋ ਇਹ ਵੀ ਖਬਰ - ਦੁਬਈ 'ਚ ਫਸੇ ਨੌਜਵਾਨਾਂ ਲਈ ਫਰਿਸ਼ਤਾ ਕਹੇ ਜਾਂਦੇ ‘ਡਾ.ਉਬਰਾਏ’ ਦਾ ਪੰਜਾਬੀਆਂ ਲਈ ਖ਼ਾਸ ਸੁਨੇਹਾ (ਵੀਡੀਓ)
ਕੈਬਨਿਟ ਮੰਤਰੀ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾਂ ਕਰਦਿਆਂ ਪਰਿਵਾਰ ਨੂੰ ਹਰ ਤਰ੍ਹਾਂ ਦੀ ਮਦਦ ਕਰਨ ਦਾ ਪੂਰਾ ਭਰੋਸਾ ਦੁਵਾਇਆ। ਇਸ ਮੌਕੇ ਜਗਤਾਰ ਸ਼ਰਮਾਂ ਓ.ਐੱਸ.ਡੀ ਕੈਬਨਿਟ ਮੰਤਰੀ, ਬੁੱਧ ਸਿੰਘ ਘੁੰਮਡਸਿੰਘਵਾਲਾ, ਵੀਰਪਾਲ ਕੌਰ ਸਰਪੰਚ, ਅਵਤਾਰ ਸਿੰਘ, ਗੁਰਦਰਸ਼ਨ ਸਿੰਘ, ਜਸਵੰਤ ਸਿੰਘ ਸਾਰੇ ਪੰਚ, ਰਾਜੇਸ਼ ਕੁਮਾਰ ਨਾਇਬ ਤਹਿਸ਼ੀਲਦਾਰ, ਨਰਿੰਦਰ ਸਿੰਘ ਪਟਵਾਰੀ ਸਮੇਤ ਕਈ ਆਗੂ ਮੌਜੂਦ ਸਨ।
ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ