ਪ੍ਰਸ਼ਾਸਨ ਹੋਇਆ ਸਖਤ, ਮਾਸਕ ਨਾ ਪਾਉਣ ਵਾਲਿਆਂ ਦੇ ਕਰਵਾਏ ਕੋਰੋਨਾ ਟੈਸਟ

Tuesday, Mar 30, 2021 - 01:17 PM (IST)

ਪ੍ਰਸ਼ਾਸਨ ਹੋਇਆ ਸਖਤ, ਮਾਸਕ ਨਾ ਪਾਉਣ ਵਾਲਿਆਂ ਦੇ ਕਰਵਾਏ ਕੋਰੋਨਾ ਟੈਸਟ

ਭਵਾਨੀਗੜ੍ਹ (ਵਿਕਾਸ): ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਸਰਕਾਰ ਨੇ ਲੋਕਾਂ ਨੂੰ ਬੁਨਿਆਦੀ ਸਾਵਧਾਨੀਆਂ ਅਪਣਾਉਣ ਦੀ ਅਪੀਲ ਕੀਤੀ ਹੈ ਉੱਥੇ ਹੀ ਸਰਕਾਰ ਤੇ ਪ੍ਰਸ਼ਾਸਨ ਦੀਆਂ ਅਪੀਲਾਂ ਨੂੰ ਲੋਕ ਨਜ਼ਰਅੰਦਾਜ ਕਰਦੇ ਦੇਖੇ ਜਾ ਸਕਦੇ ਹਨ। ਇਸ ਸਬੰਧੀ ਲਾਪਰਵਾਹੀ ਦਿਖਾਉਣ ਵਾਲੇ ਲੋਕਾਂ ਖ਼ਿਲਾਫ਼ ਪ੍ਰਸ਼ਾਸਨ ਹੁਣ ਸਖ਼ਤ ਨਜ਼ਰ ਆ ਰਿਹਾ ਹੈ ਜਿਸ ਤਹਿਤ ਸ਼ਹਿਰ 'ਚ ਸਿਹਤ ਵਿਭਾਗ ਅਤੇ ਪੁਲਸ ਪ੍ਰਸ਼ਾਸਨ ਨੇ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਇੱਥੇ ਨੈਸ਼ਨਲ ਹਾਈਵੇਅ 'ਤੇ ਵਿਸ਼ੇਸ਼ ਨਾਕਾ ਲਗਾ ਕੇ ਮਾਸਕ ਨਾਲ ਮੂੰਹ ਨਾ ਢੱਕਣ ਵਾਲੇ ਲੋਕਾਂ ਨੂੰ ਘੇਰ ਕੇ ਉਨ੍ਹਾਂ ਦਾ ਚਲਾਨ ਕੱਟਣ ਦੀ ਬਜਾਏ ਉਨ੍ਹਾਂ ਦੇ ਮੌਕੇ 'ਤੇ ਹੀ ਕੋਵਿਡ ਟੈਸਟ ਕਰਵਾਏ ਤੇ ਮਾਸਕ ਪਾਉਣ ਦੀ ਨਸੀਹਤ ਦਿੱਤੀ।

ਇਹ ਵੀ ਪੜ੍ਹੋ:  ਭਿਆਨਕ ਟੱਕਰ ਵਿੱਚ ਟੈਂਪੂ ਚਾਲਕ ਦੀ ਮੌਤ, ਮੇਲਿਆਂ ਵਿੱਚ ਭਾਂਡੇ ਵੇਚ ਕਰਦਾ ਸੀ ਗੁਜ਼ਾਰਾ

ਇਸ ਮੌਕੇ ਅਜੈਬ ਸਿੰਘ ਏ.ਐਸ.ਆਈ. ਥਾਣਾ ਭਵਾਨੀਗੜ੍ਹ ਨੇ ਦੱਸਿਆ ਕਿ ਬਿਨਾਂ ਮਾਸਕ ਤੋਂ ਘੁੰਮਣ ਵਾਲਿਆਂ ਨੂੰ ਘੇਰ ਕੇ ਅੱਜ 50 ਦੇ ਕਰੀਬ ਵਿਅਕਤੀਆਂ ਦੇ ਟੈਸਟ ਕੀਤੇ ਗਏ ਤੇ ਇਹ ਮੁਹਿੰਮ ਅੱਗੇ ਵੀ ਜਾਰੀ ਰੱਖੀ ਜਾਵੇਗੀ। ਸਿਹਤ ਵਿਭਾਗ ਦੀ ਮਹਿਲਾ ਮੁਲਾਜ਼ਮ ਰੁਪਿੰਦਰ ਕੌਰ ਸਟਾਫ਼ ਨਰਸ ਨੇ ਦੱਸਿਆ ਕਿ ਪ੍ਰਸ਼ਾਸਨ ਲੋਕਾਂ ਨੂੰ ਸੰਦੇਸ਼ ਦੇਣਾ ਚਾਹੁੰਦਾ ਹੈ ਕਿ ਕੋਰੋਨਾ ਮਹਾਂਮਾਰੀ ਨੂੰ ਸਹਿਜ ਨਾ ਲਿਆ ਜਾਵੇ। ਇਸ ਤੋੰ ਬਚਾਅ ਲਈ ਸਾਨੂੰ ਸਾਰਿਆਂ ਨੂੰ ਕੋਰੋਨਾ ਸਬੰਧੀ ਸਰਕਾਰ ਵੱਲੋਂ ਜਾਰੀ ਕੀਤੇ ਪ੍ਰੋਟੋਕਾਲਾਂ ਜਿਵੇਂ ਮੂੰਹ ਨੂੰ ਢੱਕ ਕੇ ਰੱਖਣਾ, ਇੱਕ ਦੂਜੇ ਤੋਂ ਉੱਚਿਤ ਦੂਰੀ ਰੱਖਣੀ, ਛਿੱਕਣ ਸਮੇਂ ਮੂੰਹ ਨੂੰ ਰੁਮਾਲ, ਕੱਪੜੇ ਨਾਲ ਢੱਕਣਾ ਆਦਿ ਦੀ ਪਾਲਣਾ ਕਰਨੀ ਅਤਿ ਜ਼ਰੂਰੀ ਹੈ ਤਾਂ ਜੋ ਕੋਰੋਨਾ ਬਿਮਾਰੀ ਤੋਂ ਬਚਿਆ ਜਾ ਸਕੇ।

ਇਹ ਵੀ ਪੜ੍ਹੋ:   ਸਮਰਾਲਾ ’ਚ ਵੱਡੀ ਵਾਰਦਾਤ, 3 ਭੈਣਾਂ ਦੇ ਇਕਲੌਤੇ ਭਰਾ ਦਾ ਲੁਟੇਰੇ ਵਲੋਂ ਕਤਲ


author

Shyna

Content Editor

Related News