ਇਕੱਲੇ ਕਾਰ ਚਲਾਉਣ ਵਾਲੇ ਵਿਅਕਤੀ ਲਈ ਹੁਣ ਮਾਸਕ ਲਗਉਣਾ ਨਹੀਂ ਹੋਵੇਗਾ ਲਾਜ਼ਮੀ : ਪੰਜਾਬ ਸਰਕਾਰ
Sunday, Sep 06, 2020 - 11:09 PM (IST)

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਕਾਰ ਚਲਾਉਣ ਵਾਲੇ ਤੇ 4 ਪਹੀਆ ਵਾਲੀ ਕੋਈ ਵੀ ਗੱਡੀ ਚਲਾਉਣ ਵਾਲੇ ਲੋਕਾਂ ਲਈ ਪੰਜਾਬ ਸਰਕਾਰ ਵੱਲੋਂ ਨਵੀਂਆਂ ਹਦਾਇਤਾ ਜਾਰੀ ਕੀਤੀਆਂ ਗਈਆਂ ਹਨ ਜਿਨ੍ਹਾਂ ਮੁਤਾਬਕ ਕਾਰ ਯਾ ਚਾਰ ਪਹੀਏ ਵਾਲੀ ਕੋਈ ਵੀ ਗੱਡੀ ਚਲਾਉਣ ਵਾਲੇ ਇਕੱਲੇ ਵਿਅਕਤੀ ਲਈ ਮਾਸਕ ਪਾਉਣਾ ਲਾਜ਼ਮੀ ਨਹੀਂ ਹੋਵੇਗਾ। ਪਰ ਜਦੋਂ ਉਹ ਕਾਰ 'ਚੋਂ ਬਾਹਰ ਨਿਕਲਦਾ ਹੈ ਤਾਂ ਉਸ ਲਈ ਮਾਸਕ ਪਾਉਣਾ ਲਾਜ਼ਮੀ ਹੋਏਗਾ। ਜੇਕਰ ਕੋਈ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਰ 'ਚੋਂ ਬਿਨ੍ਹਾਂ ਮਾਸਕ ਪਾਏ ਬਾਹਰ ਨਿਕਲਦਾ ਹੈ ਤਾਂ ਉਸਨੂੰ 500 ਰੁਪਏ ਦਾ ਜੁਰਮਾਨਾਂ ਕੀਤਾ ਜਵੇਗਾ।