ਫ਼ਿਰੋਜ਼ਪੁਰ ’ਚ 2 ਮੋਟਰਸਾਈਕਲਾਂ ’ਤੇ ਆਏ ਨਕਾਬਪੋਸ਼ਾਂ ਨੇ ਵਿਅਕਤੀ ’ਤੇ ਚਲਾਈਆਂ ਗੋਲੀਆਂ
Monday, May 23, 2022 - 09:56 PM (IST)

ਫਿਰੋਜ਼ਪੁਰ (ਕੁਮਾਰ) : ਫ਼ਿਰੋਜ਼ਪੁਰ ਸ਼ਹਿਰ ਦੇ ਇੰਡਸਟਰੀਅਲ ਏਰੀਆ ’ਚ ਦੋ ਮੋਟਰਸਾਈਕਲਾਂ ’ਤੇ ਆਏ 4 ਨਕਾਬਪੋਸ਼ ਹਥਿਆਰਬੰਦ ਵਿਅਕਤੀਆਂ ਨੇ ਇਕ ਵਿਅਕਤੀ ਨੂੰ ਗੋਲੀਆਂ ਮਾਰ ਦਿੱਤੀਆਂ। ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋਏ ਵਿਅਕਤੀ ਨੂੰ ਸ਼ਹਿਰ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ, ਜਿਸ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਪਿੰਡ ਪੀਰ ਅਹਿਮਦ ਖਾ ਦੇ ਰੂਪ ’ਚ ਹੋਈ ਹੈ। ਉਸ ਦੀ ਹਾਲਤ ਚਿੰਤਾਜਨਕ ਦੱਸੀ ਜਾਂਦੀ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਹਮਲਾਵਰਾਂ ਨੂੰ ਫੜਨ ਲਈ ਸਾਰਾ ਏਰੀਆ ਸੀਲ ਕਰ ਦਿੱਤਾ ਗਿਆ ਹੈ। ਇਹ ਸਾਰੀ ਘਟਨਾ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ’ਚ ਕੈਦ ਹੋ ਗਈ ਹੈ।
ਇਹ ਵੀ ਪੜ੍ਹੋ : ਪੰਚਾਇਤ ਮੰਤਰੀ ਧਾਲੀਵਾਲ ਨਾਲ ਖ਼ਾਸ ਗੱਲਬਾਤ, ਸੁਣੋ ਗ਼ਰੀਬ ਤੇ ਛੋਟੇ ਕਿਸਾਨਾਂ ਨੂੰ ਲੈ ਕੇ ਕੀ ਬੋਲੇ (ਵੀਡੀਓ)