''ਕੋਰੋਨਾ ਵਾਇਰਸ'' : ਮਾਸਕ, ਸੈਨੀਟਾਈਜ਼ਰ ਤੇ ਮੈਡੀਕਲ ਕਿੱਟਾਂ ਦਾ ਸਟਾਕ ਕਰਨ ਵਾਲੇ ਸਾਵਧਾਨ
Tuesday, Mar 17, 2020 - 10:49 AM (IST)
ਲੁਧਿਆਣਾ (ਰਾਜ) : ਕੋਰੋਨਾ ਵਾਇਰਸ ਦੇ ਰੋਕਥਾਮ ਸਬੰਧੀ ਸੋਮਵਾਰ ਨੂੰ ਜ਼ਿਲਾ ਪ੍ਰਮੁੱਖ ਪ੍ਰਸ਼ਾਸਨਿਕ ਅਧਿਕਾਰੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ। ਉਨ੍ਹਾਂ ਨੇ ਮੀਟਿੰਗ ਦੌਰਾਨ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵਿਭਾਗਾਂ ਨੂੰ ਤਾਲਮੇਲ ਬਹੁਤ ਜ਼ਰੂਰੀ ਹੈ। ਇਸ ਦੇ ਇਲਾਵਾ ਜ਼ਿਲੇ 'ਚ ਇਕ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇ, ਜੋ ਕਿ 24 ਘੰਟੇ ਕੰਮ ਕਰੇ। ਇਸ ਦੇ ਇਲਾਵਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਕੋਈ ਮਾਸਕ, ਸੈਨੀਟਾਈਜ਼ਰ ਅਤੇ ਮੈਡੀਕਲ ਕਿੱਟ ਨੂੰ ਸਟਾਕ ਕਰਦਾ ਹੈ ਤਾਂ ਉਸ 'ਤੇ ਕਾਰਵਾਈ ਕੀਤੀ ਜਾਵੇਗੀ ਅਤੇ ਸ਼ਹਿਰ 'ਚ ਕਿਸੇ ਵੀ ਵੱਡੇ ਸਮਾਗਮ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ, ਇਸ ਤੋਂ ਇਲਾਵਾ ਵੱਖ-ਵੱਖ ਇਲਾਕਿਆਂ 'ਚ ਮੌਕ ਡ੍ਰਿਲ ਕਰਵਾ ਕੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਟੈਸਟ ਦਾ ਨਾਂ ਸੁਣਦੇ ਹੀ ਔਰਤ ਹਸਪਤਾਲ 'ਚੋਂ ਫਰਾਰ
ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਤੱਕ ਜਿਨ੍ਹਾਂ ਸ਼ੱਕੀਆਂ ਮਰੀਜ਼ਾਂ ਦੇ ਸੈਂਪਲ ਲਏ ਗਏ ਸਨ ਸਾਰੇ ਨੈਗੇਟਿਵ ਪਾਏ ਗਏ ਹਨ। ਲੁਧਿਆਣਾ 'ਚ ਕੋਈ ਵੀ ਇਸ ਤਰ੍ਹਾਂ ਦਾ ਵਿਅਕਤੀ ਸਾਹਮਣੇ ਨਹੀਂ ਆਇਆ ਹੈ, ਜਿਸ 'ਚ ਵਾਇਰਸ ਦੇ ਲੱਛਣ ਪਾਏ ਗਏ ਹੋਣ। ਉਨ੍ਹਾਂ ਨੇ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਦੇ ਵਾਇਰਸ ਦੇ ਲੱਛਣ ਪਾਏ ਜਾਂਦੇ ਹਨ ਤਾਂ ਉਹ ਸਹਿਯੋਗ ਨਹੀਂ ਕਰਦਾ ਤਾਂ ਉਸ ਨੂੰ ਜਬਰਨ ਉਠਾਉਣ ਦੀ ਬਜਾਏ, ਉਹ ਜਿਥੇ ਵੀ ਮਿਲਦਾ ਹੈ, ਸਿਹਤ ਵਿਭਾਗ ਦੀ ਮਦਦ ਤੋਂ ਉਥੇ ਉਸ ਦੀ ਜਾਂਚ ਕਰਵਾਈ ਜਾਵੇ।
ਇਸ ਤੋਂ ਇਲਾਵਾ ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ 'ਚ ਇਸ ਤਰ੍ਹਾਂ ਖਾਲੀ ਪਈਆਂ ਸਰਕਾਰੀ ਬਿਲਡਿੰਗਾਂ ਨੂੰ ਧਿਆਨ ਰੱਖਿਆ ਜਾਵੇ। ਉਨ੍ਹਾਂ ਦੀ ਲਿਸਟ ਤਿਆਰ ਕੀਤੀ ਜਾਵੇ। ਜਿਥੇ ਜ਼ਰੂਰਤ ਹੋਵੇ ਆਈਸੋਲੇਟਿਡ ਵਾਰਡ ਵਜੋਂ ਇਸਤੇਮਾਲ ਕੀਤਾ ਜਾ ਸਕੇ।
ਜ਼ਿਲੇ 'ਚ ਕੰੰਟਰੋਲ ਰੂਮ ਸਥਾਪਿਤ ਕੀਤਾ ਜਾਵੇ
ਮੀਟਿੰਗ ਦੌਰਾਨ ਜ਼ਿਲਾ ਪ੍ਰਸ਼ਾਸਨਿਕ ਆਧਿਕਾਰੀ ਨੇ ਜ਼ਿਲੇ 'ਚ ਕੰਟਰੋਲ ਰੂਮ ਸਥਾਪਿਤ ਕਰਨ ਲਈ ਨਿਰਦੇਸ਼ ਦੇ ਦਿੱਤੇ ਹਨ। ਇਸ ਦੇ ਇਲਾਵਾ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕਿਸੇ ਵਿਅਕਤੀ 'ਚ ਵਾਇਰਸ ਦੇ ਲੱਛਣ ਨਜ਼ਰ ਆਏ ਤਾਂ ਉਹ ਸੂਬੇ ਦੇ ਹੈਲਪਲਾਈਨ ਨੰਬਰ 104, ਲੁਧਿਆਣਾ ਦੇ ਹੈਲਪਲਾਈਨ ਨੰਬਰ 0161-2444193 'ਤੇ ਸੂਚਨਾ ਦੇ ਸਕਦੇ ਹਨ।
ਅਦਾਲਤ 'ਚ ਜ਼ਰੂਰੀ ਕੇਸਾਂ ਦੀ ਹੋਵੇਗੀ ਸੁਣਵਾਈ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਇਹਤਿਆਤ ਵਜੋਂ 31 ਮਾਰਚ ਤੱਕ ਅਦਾਲਤ ਦੀ ਛੁੱਟੀ ਕਰ ਦਿੱਤੀ ਹੈ। ਹਾਈਕੋਰਟ ਦੇ ਹੁਕਮਾਂ ਮੁਤਾਬਕ 31 ਮਾਰਚ ਤੱਕ ਅਦਾਲਤ ਦੀ ਛੁੱਟੀ ਰਹੇਗੀ ਪਰ ਜ਼ਰੂਰੀ ਸੁਣਵਾਈ ਲਈ ਅਦਾਲਤ ਖੁੱਲ੍ਹੀ ਰਹੇਗੀ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ : ਸੈਂਟਰਲ ਯੂਨੀਵਰਸਿਟੀ ਆਫ ਪੰਜਾਬ ਦੇ ਹੋਸਟਲ ਖਾਲੀ ਕਰਨ ਦੇ ਹੁਕਮ ਜਾਰੀ