ਪੰਜਾਬ ''ਚ 11 ਤੋਂ 13 ਤਾਰੀਖ਼ ਤੱਕ ਸਮੂਹਿਕ ਛੁੱਟੀ! ਪੜ੍ਹੋ ਕੀ ਹੈ ਪੂਰੀ ਖ਼ਬਰ
Saturday, Aug 09, 2025 - 04:31 PM (IST)

ਰੂਪਨਗਰ (ਵਿਜੇ ਸ਼ਰਮਾ) : ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਥਰਮਲ ਯੂਨਿਟ ਰੂਪਨਗਰ ਦੀ ਸੈਂਟਰ ਕਮੇਟੀ ਦੀ ਮੀਟਿੰਗ ਯੂਨਿਟ ਪ੍ਰਧਾਨ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪਲਾਂਟ ਸਾਈਟ ਵਿਖੇ ਕੀਤੀ ਗਈ। ਇਸ ਮੀਟਿੰਗ 'ਚ ਇੰਪਲਾਈਜ਼ ਜੁਆਇੰਟ ਫੋਰਮ ਅਤੇ ਏਕਤਾ ਮੰਚ ਦੇ ਸੱਦੇ ’ਤੇ 11 ਤੋਂ 13 ਅਗਸਤ ਤੱਕ ਥਰਮਲ ਕਾਮਿਆਂ ਵਲੋਂ ਸਮੂਹਿਕ ਛੁੱਟੀ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਬਲਵਿੰਦਰ ਸਿੰਘ ਨੇ ਕਿਹਾ ਕਿ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵਲੋਂ ਪਾਵਰਕਾਮ ਅਤੇ ਟਰਾਂਸਕੋ ਦੀਆਂ ਪ੍ਰਮੁੱਖ ਜੱਥੇਬੰਦੀਆਂ ਨਾਲ 2 ਜੂਨ ਨੂੰ ਮੀਟਿੰਗ ਕੀਤੀ ਗਈ ਸੀ।
ਇਹ ਵੀ ਪੜ੍ਹੋ : ਬਿਜਲੀ ਬਿੱਲਾਂ ਨੂੰ ਲੈ ਕੇ ਪੰਜਾਬ ਭਰ 'ਚ ਪਾਵਰਕਾਮ ਦਾ ਵੱਡਾ ACTION, ਹੁਣ ਗੁਆਂਢੀਆਂ ਨੂੰ ਵੀ...
ਬਿਜਲੀ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਜਿਵੇਂ ਕਿ ਨਿੱਜੀਕਰਨ ਦੀ ਪ੍ਰਕਿਰਿਆ ਨੂੰ ਰੋਕਣ ਸਬੰਧੀ, ਕੰਮ ਅਨੁਸਾਰ ਨਵੀਆਂ ਅਸਾਮੀਆਂ ਦੀ ਰਚਨਾ ਕਰਨ ਸਬੰਧੀ, ਨਵ-ਨਿਯੁਕਤ ਕਰਮਚਾਰੀਆਂ ਨੂੰ ਕੇਂਦਰ ਸਰਕਾਰ ਦੀ ਬਜਾਏ ਪੰਜਾਬ ਸਰਕਾਰ ਦਾ ਤਨਖਾਹ ਸਕੇਲ ਦੇਣ ਸਬੰਧੀ, ਕੈਸ਼ਲੈਸ ਮੈਡੀਕਲ ਸੁਵਿਧਾ ਦੇਣ ਸਬੰਧੀ, ਕੰਟਰੈਕਟ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਜਨਵਰੀ 2016 ਤੋਂ ਜੂਨ 2021 ਤੱਕ ਦਾ ਸੋਧੇ ਤਨਖ਼ਾਹ ਸਕੇਲਾਂ ਦਾ ਬਕਾਇਆ ਦੇਣ ਸਬੰਧੀ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ, ਬੰਦ ਕੀਤੇ ਭੱਤੇ ਬਹਾਲ ਕਰਨ ਸਬੰਧੀ, ਦਸੰਬਰ 2015 ਤੱਕ ਰਿਟਾਇਰ ਹੋਏ ਕਰਮਚਾਰੀਆਂ ਨੂੰ ਪੈਨਸ਼ਨ ਸੋਧ ਵਿਚ 2.59 ਦਾ ਫੈਕਟਰ ਦੇਣ ਸਬੰਧੀ ਅਤੇ ਹੋਰ ਕਈ ਜਾਇਜ਼ ਅਤੇ ਹੱਕੀ ਮੰਗਾਂ ਨੂੰ 10 ਦਿਨਾਂ ਦੇ ਅੰਦਰ ਅੰਦਰ ਲਾਗੂ ਕਰਨ ਲਈ ਸਹਿਮਤੀ ਬਣੀ ਸੀ ਪਰ 2 ਮਹੀਨੇ ਤੋਂ ਵੱਧ ਸਮਾਂ ਬੀਤਣ ਉਪਰੰਤ ਵੀ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵਲੋਂ ਮੰਨੀਆਂ ਮੰਗਾਂ ਨੂੰ ਲਾਗੂ ਨਹੀ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਲੱਖਾਂ ਰੁਪਏ ਜਿੱਤਣ ਦਾ ਮੌਕਾ, ਆ ਗਈ ਨਵੀਂ ਸਕੀਮ, ਖ਼ਰਚਣਗੇ ਪੈਣਗੇ ਸਿਰਫ...
6 ਅਗਸਤ ਨੂੰ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜੱਥੇਬੰਦੀਆਂ ਨਾਲ ਮੋਹਾਲੀ ਵਿਖੇ ਹੋਈ ਮੀਟਿੰਗ 'ਚ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਅਤੇ ਪਾਵਰਕਾਮ ਮੈਨੇਜਮੈਂਟ ਵਲੋਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਲਈ ਟਾਲਮਟੋਲ ਕੀਤੀ ਗਈ, ਜਿਸ ਤੋਂ ਸਾਫ਼ ਪ੍ਰਤੀਤ ਹੁੰਦਾ ਹੈ ਕਿ ਸਰਕਾਰ ਅਤੇ ਮੈਨੇਜਮੈਂਟ ਮੁਲਾਜ਼ਮਾਂ ਦੇ ਮਸਲਿਆਂ ਪ੍ਰਤੀ ਗੰਭੀਰ ਨਹੀ ਹੈ ਅਤੇ ਲਾਰੇ-ਲੱਪੇ ਲਗਾ ਕੇ ਸਮਾਂ ਲੰਘਾ ਰਹੀ ਹੈ। ਇਸ ਕਾਰਨ ਬਿਜਲੀ ਕਾਮਿਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੀਟਿੰਗ ਵਿਚ ਰਾਜ ਕੁਮਾਰ ਕੋਹਲੀ, ਅਵਤਾਰ ਸਿੰਘ, ਧੀਰਜ ਕੁਮਾਰ, ਮੇਜਰ ਸਿੰਘ, ਪੱਪੂ ਕੁਮਾਰ ਆਦਿ ਹਾਜ਼ਰ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8