ਸਮੂਹਿਕ ਛੁੱਟੀ ''ਤੇ ਗਏ ਮੁਲਾਜ਼ਮਾਂ ''ਤੇ ਪੀ. ਐੱਸ. ਪੀ. ਸੀ. ਐੱਲ. ਦੀ ਵੱਡੀ ਕਾਰਵਾਈ
Monday, Aug 11, 2025 - 01:32 PM (IST)

ਪਟਿਆਲਾ : ਮੰਗਾਂ ਨੂੰ ਲੈ ਕੇ ਸਮੂਹਿਕ ਛੁੱਟੀ 'ਤੇ ਗਏ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁਲਾਜ਼ਮਾਂ 'ਤੇ ਪੀ.ਐੱਸ. ਪੀ. ਸੀ. ਐੱਲ. ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਮੁਲਾਜ਼ਮਾਂ 'ਤੇ ਐਸਮਾ ਲਗਾ ਦਿੱਤਾ ਹੈ, ਜਿਸ ਨਾਲ ਮੁਲਾਜ਼ਮਾਂ ਨੂੰ ਨੌਕਰੀ ਤੋਂ ਵੀ ਹੱਥ ਧੌਣਾ ਪੈ ਸਕਦਾ ਹੈ। ਕਾਰਪੋਰੇਸ਼ਨ ਵੱਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਕਾਰਪੋਰੇਸ਼ਨ ਵੱਲੋਂ ਠੇਕੇ ਉਤੇ ਭਰਤੀ ਕੀਤੇ, ਵਰਕਚਾਰਜ, ਡੇਲੀਵੇਜ ਅਤੇ ਕੰਟੀਜੈਂਟ ਕਾਮੇ ਜੇਕਰ ਹੜਤਾਲ ਵਿਚ ਹਿੱਸਾ ਲੈਂਦੇ ਹਨ, ਉਨ੍ਹਾਂ ਦੀਆਂ ਸੇਵਾਵਾਂ ਬਰਖਾਸਤ ਕੀਤੀਆਂ ਜਾ ਸਕਦੀਆਂ ਹਨ ਅਤੇ ਪਦਉਨਤ ਹੋਏ ਜਿਹੜੇ ਅਧਿਕਾਰੀ/ਕਰਮਚਾਰੀ ਅਜੇ ਪ੍ਰੋਬੇਸ਼ਨ ਅਧੀਨ ਹਨ, ਉਨ੍ਹਾਂ ਦੀਆਂ ਤਰੱਕੀਆਂ ਰੱਦ ਕੀਤੀਆਂ ਜਾ ਸਕਦੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਗੱਡੀ ਨਾਲ ਵੱਡਾ ਹਾਦਸਾ, ਦੋ ਦੀ ਮੌਤ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਮੰਗਾਂ ਨੂੰ ਲੈ ਕੇ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁਲਾਜ਼ਮਾਂ ਵੱਲੋਂ 11, 12 ਅਤੇ 13 ਅਗਸਤ ਨੂੰ ਸਮੂਹਿਕ ਛੁੱਟੀ ਉਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਕਾਰਪੋਰੇਸ਼ਨ ਵੱਲੋਂ ਜਾਰੀ ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਕਾਰਪੋਰੇਸ਼ਨ ਅੰਦਰ ਕੰਮ ਕਰਦੇ ਸਾਰੇ ਮੁਲਾਜ਼ਮਾਂ ‘ਤੇ ਐਸਮਾ ਲਾਗੂ ਹੈ, ਜਿਸ ਤਹਿਤ 3 ਸਾਲ ਤੱਕ ਦੀ ਸਜ਼ਾ ਅਤੇ ਜ਼ੁਰਮਾਨਾ ਵੀ ਹੋ ਸਕਦਾ ਹੈ।
ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖ਼ਬਰ, 7 ਸਾਲ ਮਗਰੋਂ ਮੁੜ ਸ਼ੁਰੂ ਹੋ ਰਹੀ ਇਹ ਸਕੀਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e