ਜਲੰਧਰ ਦੀ ਦਸ਼ਮੇਸ਼ ਪ੍ਰਿੰਟਿੰਗ ਪ੍ਰੈੱਸ ''ਚ ਜ਼ਬਰਦਸਤ ਧਮਾਕਾ! ਇਕ ਗੰਭੀਰ ਜ਼ਖਮੀ
Sunday, Sep 21, 2025 - 10:16 PM (IST)

ਜਲੰਧਰ (ਕਸ਼ਿਸ਼) : ਜਲੰਧਰ 'ਚ ਜਬਰਦਸਤ ਧਮਾਕਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਢੰਨ ਮੁਹੱਲਾ ਨੇੜੇ ਡੈਰੀਆਂ ਮੁਹੱਲਾ ਵਿਚ ਲੱਗੀ ਪ੍ਰਿੰਟਿੰਗ ਪ੍ਰੈੱਸ ਵਿਚ ਧਮਾਕਾ ਹੋਇਆ ਹੈ। ਇਸ ਦੌਰਾਨ ਦਸ਼ਮੇਸ਼ ਪ੍ਰਿੰਟਿੰਗ ਪ੍ਰੈੱਸ ਦਾ ਮਾਲਕ, ਜਿਸ ਦਾ ਨਾਂ ਸੰਨੀ ਦੱਸਿਆ ਜਾ ਰਿਹਾ ਹੈ, ਗੰਭੀਰ ਜ਼ਖਮੀ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਪ੍ਰੈੱਸ ਮਾਲਕ ਐਲੂਮੀਨੀਅਮ ਦੇ ਦਰਵਾਜ਼ੇ ਰਾਹੀਂ ਬਾਹਰ ਜਾ ਡਿੱਗਿਆ। ਜ਼ਖਮੀ ਪ੍ਰੈੱਸ ਮਾਲਕ ਨੂੰ ਫਿਲਹਾਲ ਪਾਲ ਹਸਪਤਾਲ ਲਿਜਾਇਆ ਗਿਆ ਹੈ। ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਅੱਗ ਉੱਤੇ ਕਾਬੂ ਕਰ ਲਿਆ ਹੈ। ਘਟਨਾ ਤੋਂ ਬਾਅਦ ਸੀਨੀਅਰ ਆਪ ਆਗੂ ਦਿਨੇਸ਼ ਢੱਲ ਵੀ ਮੌਕੇ ਉੱਤੇ ਪਹੁੰਚ ਗਏ ਹਨ ਤੇ ਉਨ੍ਹਾਂ ਵੱਲੋਂ ਹਾਲਾਤਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e