ਫਿਰੋਜ਼ਪੁਰ ''ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਇਲਾਕੇ ''ਚ ਮਚੀ ਹਫੜਾ-ਦਫੜੀ

Tuesday, Nov 10, 2026 - 01:03 PM (IST)

ਫਿਰੋਜ਼ਪੁਰ ''ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਇਲਾਕੇ ''ਚ ਮਚੀ ਹਫੜਾ-ਦਫੜੀ

ਫਿਰੋਜ਼ਪੁਰ (ਸੰਨੀ ਚੋਪੜਾ) : ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ 'ਚ ਪਰਾਲੀ ਦੇ ਡੰਪ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਮਮਦੋਟ ਦੇ ਖਾਈ ਟੀ-ਪੁਆਇੰਟ 'ਤੇ ਸਥਿਤ ਪਰਾਲੀ ਦੇ ਡੰਪ ਦੀ ਹੈ, ਜਿੱਥੇ ਅੱਗ ਲੱਗਣ ਕਾਰਨ ਇਲਾਕੇ 'ਚ ਹਫੜਾ-ਦਫੜੀ ਮਚ ਗਈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਅੱਗ ਇੰਨੀ ਤੇਜ਼ ਸੀ ਕਿ ਅਸਮਾਨ 'ਚ ਧੂੰਏਂ ਦਾ ਗੁਬਾਰ ਦੂਰ-ਦੂਰ ਤੱਕ ਦਿਖਾਈ ਦੇ ਰਿਹਾ ਸੀ।

ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਅਤੇ ਨੁਕਸਾਨ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਹੈ।
 


author

Babita

Content Editor

Related News