ਲੁਧਿਆਣਾ ''ਚ ਦੁਕਾਨ ਨੂੰ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਸੁਆਹ
Sunday, Nov 23, 2025 - 08:35 PM (IST)
ਲੁਧਿਆਣਾ (ਸਿਆਲ) : ਲੁਧਿਆਣਾ ਦੇ ਚੌੜਾ ਬਾਜ਼ਾਰ ਚਰਚ ਸਕੁਏਅਰ ਨੇੜੇ ਭਿਆਨਕ ਅੱਗ ਲੱਗ ਗਈ। ਅੱਗ ਬਲਦੇਵ ਇਲੈਕਟ੍ਰਿਕ ਦੀ ਦੁਕਾਨ ਨੂੰ ਲੱਗੀ ਦੱਸੀ ਜਾ ਰਹੀ ਹੈ। ਐੱਸਐੱਚਓ ਕੋਤਵਾਲੀ ਡਿਵੀਜ਼ਨ ਬਲਵਿੰਦਰ ਸਿੰਘ ਸਣੇ ਸੀਨੀਅਰ ਡਿਪਟੀ ਕਮਿਸ਼ਨਰ ਰਾਕੇਸ਼ ਪਰਾਸ਼ਰ ਮੌਕੇ 'ਤੇ ਪਹੁੰਚੇ ਹਨ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਮੌਜੂਦ ਹਨ। ਇਸ ਦੌਰਾਨ ਨਾਲ ਲੱਗਦੀਆਂ ਦੁਕਾਨਾਂ ਨੂੰ ਵੀ ਮਾਮੂਲੀ ਨੁਕਸਾਨ ਹੋਇਆ ਦੱਸਿਆ ਜਾ ਰਿਹਾ ਹੈ।

ਘਟਨਾ ਤੋਂ ਬਾਅਦ ਇਲਾਕੇ ਦੀ ਬਿਜਲੀ ਸਪਲਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਹੈ। ਇਸ ਦੌਰਾਨ ਤਿੰਨ ਮੰਜ਼ਿਲਾ ਇਮਾਰਤ ਬੁਰੀ ਤਰ੍ਹਾਂ ਨੁਕਸਾਨੀ ਗਈ ਸੀ ਅਤੇ ਇਸ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਸੀ।
