ਇਲੈਕਟ੍ਰਾਨਿਕ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
Tuesday, Aug 18, 2026 - 11:02 AM (IST)
ਬਰੇਟਾ (ਬਾਂਸਲ, ਸਿੰਗਲਾ) : ਸ਼ਹਿਰ ਦੇ ਡਾਕਖਾਨੇ ਸਥਿਤ ਇਕ ਗੋਇਲ ਨਾਂ ਦੇ ਇਲੈਕਟ੍ਰਾਨਿਕ ਸਮਾਨ ਦੇ ਗੋਦਾਮ ਨੂੰ ਬੀਤੀ ਦੁਪਹਿਰ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਨਾਲ ਲੱਖਾਂ ਰੁਪਏ ਦੇ ਸਮਾਨ ਦਾ ਨੁਕਸਾਨ ਹੋਣ ਦੀ ਖ਼ਬਰ ਹੈ। ਗੋਦਾਮ ਵਿਚ ਟੀ. ਵੀ., ਫਰਿੱਜ, ਏ. ਸੀ. ਅਤੇ ਹੋਰ ਇਲੈਕਟ੍ਰਾਨਿਕ ਉਪਕਰਣ ਵੱਡੀ ਗਿਣਤੀ ਵਿਚ ਰੱਖੇ ਹੋਏ ਸਨ, ਜੋ ਅੱਗ ਦੀ ਲਪੇਟ ਵਿਚ ਆ ਕੇ ਸੜ ਕੇ ਸੁਆਹ ਹੋ ਗਏ। ਸਥਾਨਕ ਲੋਕਾਂ ਮੁਤਾਬਕ ਦੁਪਹਿਰ ਗੋਦਾਮ ਦੇ ਅੰਦਰੋਂ ਧੂੰਆਂ ਉੱਠਦਾ ਦੇਖ ਕੇ ਰੌਲਾ ਪਾਇਆ ਗਿਆ, ਜਿਸ ਤੋਂ ਬਾਅਦ ਲਾਗੇ ਦੇ ਦੁਕਾਨਦਾਰਾਂ ਅਤੇ ਲੋਕਾਂ ਨੇ ਗੋਦਾਮ ਦੇ ਮਾਲਕ ਨੂੰ ਇਤਲਾਹ ਦਿੱਤੀ ਅਤੇ ਨਾਲ ਦੇ ਘਰਾਂ ਵਿਚੋਂ ਪਾਣੀ ਦਾ ਪ੍ਰਬੰਧ ਕੀਤਾ ਅਤੇ ਕਈ ਘੰਟਿਆਂ ਦੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਜਾ ਸਕਿਆ।
ਚੰਗੀ ਗੱਲ ਇਹ ਰਹੀ ਕਿ ਇਸ ਹਾਦਸੇ ਵਿਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ, ਕਿਉਂਕਿ ਘਟਨਾ ਦੇ ਸਮੇਂ ਗੋਦਾਮ ਵਿਚ ਕੋਈ ਵੀ ਕਰਮਚਾਰੀ ਮੌਜੂਦ ਨਹੀਂ ਸੀ। ਗੋਦਾਮ ਦੇ ਮਾਲਕ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿਚ ਇਹ ਸਾਹਮਣੇ ਆਇਆ ਹੈ ਕਿ ਅੱਗ ਬਿਜਲੀ ਦੀ ਤਾਰਾਂ ਵਿਚ ਸ਼ਾਰਟ ਸਰਕਟ ਹੋਣ ਕਾਰਨ ਲੱਗੀ। ਉਨ੍ਹਾਂ ਦੱਸਿਆ ਕਿ ਗੋਦਾਮ ਵਿੱਚ ਰੱਖੇ ਲੱਖਾਂ ਰੁਪਏ ਦੇ ਇਲੈਕਟ੍ਰਾਨਿਕ ਸਮਾਨ ’ਚ ਢਾਈ ਲੱਖ ਰੁਪਏ ਦੇ ਕਰੀਬ ਨੁਕਸਾਨ ਹੋਇਆ ਹੈ।
