ਲੁਧਿਆਣਾ ''ਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦੇ ਨੁਕਸਾਨ ਦਾ ਖ਼ਦਸ਼ਾ

Thursday, Jun 25, 2026 - 12:29 PM (IST)

ਲੁਧਿਆਣਾ ''ਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦੇ ਨੁਕਸਾਨ ਦਾ ਖ਼ਦਸ਼ਾ

ਲੁਧਿਆਣਾ (ਵੈੱਬ ਡੈਸਕ, ਖੁਰਾਣਾ) : ਇੱਥੇ ਕੈਂਸਰ ਹਸਪਤਾਲ ਨੇੜੇ ਪੈਂਦੀ 3 ਮੰਜ਼ਿਲਾ ਫੈਕਟਰੀ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਕਾਰਨ ਕਰੋੜਾਂ ਦਾ ਨੁਕਸਾਨ ਹੋ ਗਿਆ। ਚੰਗੀ ਗੱਲ ਇਹ ਰਹੀ ਕਿ ਫੈਕਟਰੀ ਅੰਦਰ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਮੌਕਾ ਰਹਿੰਦੇ ਬਾਹਰ ਕੱਢ ਲਿਆ ਗਿਆ, ਨਹੀਂ ਤਾਂ ਭਿਆਨਕ ਅੱਗ ਦਾ ਤਾਂਡਵ ਕਈ ਮੁਲਾਜ਼ਮਾਂ ਦੀ ਜਾਨ ਵੀ ਲੈ ਸਕਦਾ ਸੀ।

ਪ੍ਰਾਪਤ ਜਾਣਕਾਰੀ ਮੁਤਾਬਕ 3 ਮੰਜ਼ਿਲਾ ਫੈਕਟਰੀ 'ਚ ਬੁੱਧਵਾਰ ਦੇਰ ਰਾਤ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਇਹ ਅੱਗ ਲੱਗੀ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ, ਜਿਸ ਕਾਰਨ ਮੌਕੇ 'ਤੇ ਪਿਆ ਤਿਆਰ ਮਾਲ ਅਤੇ ਕਰੋੜਾਂ ਰੁਪਏ ਦੀ ਮਸ਼ੀਨਰੀ ਸੜ ਕੇ ਸੁਆਹ ਹੋ ਗਈ।


author

Babita

Content Editor

Related News