ਕੂੜੇ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਟਲਿਆ ਵੱਡਾ ਹਾਦਸਾ
Saturday, Mar 29, 2025 - 12:54 AM (IST)

ਮੋਗਾ - ਮੋਗਾ ਦੇ ਸੰਘਣੀ ਅਬਾਦੀ ਵਿੱਚ ਦੇਰ ਸ਼ਾਮ ਇੱਕ ਖਾਲੀ ਪਲਾਟ ਅੰਦਰ ਲੱਗੇ ਕੂੜੇ ਦੇ ਡੰਪ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਕਿਸੇ ਵੱਲੋਂ ਸਿਗਰਟ ਜਾਂ ਬੀੜੀ ਦਾ ਬਲਦਾ ਟੁਕੜਾ ਸੁੱਟਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਸਨ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਬੜੀ ਮੁਸ਼ਕਲ ਨਾਲ ਅੱਗ 'ਤੇ ਕਾਬੂ ਪਾਇਆ, ਜਿਸ ਨਾਲ ਵੱਡਾ ਹਾਦਸਾ ਹੋਣ ਤੋਂ ਟਲ ਗਿਆ।
ਉਕਤ ਇਲਾਕਾ ਵਾਸੀਆਂ ਨੇ ਦੱਸਿਆ ਕਿ ਖੁਸ਼ਕਿਸਮਤੀ ਰਹੀ ਕਿ ਬਿਜਲੀ ਦੀਆਂ ਲਾਈਨਾਂ ਨਾਲ-ਨਾਲ ਚੱਲ ਰਹੀਆਂ ਸਨ ਅਤੇ ਜੇਕਰ ਥੋੜ੍ਹੀ ਦੇਰ ਹੋ ਜਾਂਦੀ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ। ਇੱਥੇ ਪਹਿਲਾਂ ਵੀ ਅੱਗ ਲੱਗ ਚੁੱਕੀ ਹੈ ਅਤੇ ਇਸ ਪਲਾਟ ਦੇ ਮਾਲਕ ਬਾਹਰ ਰਹਿੰਦੇ ਹਨ। ਫਿਲਹਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ।