ਸਕਰੈਪ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
Tuesday, Dec 03, 2024 - 08:28 AM (IST)
ਡੇਰਾ ਬੱਸੀ (ਗੁਰਜੀਤ) : ਸਥਾਨਕ ਬਿਜਨਪੁਰ ਰੋਡ ’ਤੇ ਪਿੰਡ ਖੇੜੀ ਜੱਟਾਂ ਵਿਖੇ ਸਕਰੈਪ ਦੇ ਗੋਦਾਮ ’ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ। ਫਾਇਰ ਬ੍ਰਿਗੇਡ ਨੇ ਮੌਕੇ ’ਤੇ ਪਹੁੰਚ ਅੱਗ ਨੂੰ ਸ਼ਾਂਤ ਕੀਤਾ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ, ਜੋ ਜਾਂਚ ਦਾ ਵਿਸ਼ਾ ਹੈ।
ਬਿਜਨਪੁਰ ਰੋਡ ’ਤੇ ਜੀ. ਐੱਸ. ਟਰੇਡਿੰਗ ਕੰਪਨੀ ਵਿਖੇ ਸਕਰੈਪ ਦੇ ਗੁਦਾਮ ’ਚ ਸੋਮਵਾਰ ਸਵੇਰ 8:30 ਵਜੇ ਅਚਾਨਕ ਅੱਗ ਲੱਗ ਗਈ। ਸੂਚਨਾ ਮਿਲਣ ਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਅੱਗ ’ਤੇ ਕਾਬੂ ਪਾਇਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਫੈਕਟਰੀ ਮਾਲਕ ਅਨੁਸਾਰ ਅੱਗ ਲੱਗਣ ਕਾਰਨ ਉਸ ਦਾ ਲੱਖਾਂ ਦਾ ਨੁਕਸਾਨ ਹੋਇਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8