ਲੁਧਿਆਣਾ ''ਚ 4 ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ, ਲੋਕਾਂ ''ਚ ਦਹਿਸ਼ਤ ਦਾ ਮਾਹੌਲ

Tuesday, Jan 30, 2024 - 12:47 PM (IST)

ਲੁਧਿਆਣਾ ''ਚ 4 ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ, ਲੋਕਾਂ ''ਚ ਦਹਿਸ਼ਤ ਦਾ ਮਾਹੌਲ

ਲੁਧਿਆਣਾ (ਬੱਸੀ) : ਲੁਧਿਆਣਾ 'ਚ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਨੰਦ ਲਾਲ ਗਰਗ ਹਜ਼ੂਰੀ ਰੋਡ 'ਤੇ ਭਿਆਨਕ ਅੱਗ ਲੱਗੀ ਹੈ। ਜਾਣਕਾਰੀ ਮੁਤਾਬਕ ਅੱਗ 4 ਮੰਜ਼ਿਲਾ ਇਮਾਰਤ 'ਚ ਲੱਗੀ ਹੈ। ਅੱਗ ਇੰਨੀ ਭਿਆਨਕ ਸੀ ਕਿ ਲੋਕਾਂ 'ਚ ਹਫ਼ੜਾ-ਦਫ਼ੜੀ ਮਚ ਗਈ।

ਇਹ ਵੀ ਪੜ੍ਹੋ : ਪੰਜਾਬ ਦੇ ਸਭ ਤੋਂ ਵੱਡੇ ਸਰਕਾਰੀ ਹਸਪਤਾਲ ਦੀ ਵੱਡੀ ਲਾਪ੍ਰਵਾਹੀ, ਰਾਤ ਨੂੰ ਬਿਨਾਂ ਡਾਕਟਰ ਦੇ ਚਲਦੈ ਬਲੱਡ ਬੈਂਕ

ਹਜ਼ੂਰੀ ਰੋਡ 'ਤੇ ਸਥਿਤ ਚਾਰ ਮੰਜ਼ਿਲਾ ਹੌਜ਼ਰੀ ਯੂਨਿਟ 'ਚ ਲੱਗੀ ਭਿਆਨਕ ਅੱਗ ਨੂੰ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਬੁਲਾਈਆਂ ਗਈਆਂ ਅਤੇ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਦੱਸ ਦੇਈਏ ਕਿ ਇਹ ਘਟਨਾ ਅੱਜ ਸਵੇਰੇ 10 ਵਜੇ ਦੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 3 ਦੀ ਪੁਲਸ ਵੀ ਮੌਕੇ 'ਤੇ ਪਹੁੰਚ ਗਈ।

ਇਹ ਵੀ ਪੜ੍ਹੋ : ਡੇਢ ਸਾਲ ਤੱਕ ਪਾਈਆਂ ਪਿਆਰ ਦੀਆਂ ਪੀਂਘਾ, ਵਿਆਹ ਵਾਲੇ ਦਿਨ ਲਾੜਾ ਕਰ ਗਿਆ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News