ਸਰਹਿੰਦ ਦੇ ਬੱਸ ਸਟੈਂਡ ਨੇੜੇ ਕਬਾੜ ਦੇ ਗੋਦਾਮ ''ਚ ਲੱਗੀ ਭਿਆਨਕ ਅੱਗ (ਵੀਡੀਓ)

Sunday, Apr 06, 2025 - 11:12 PM (IST)

ਸਰਹਿੰਦ ਦੇ ਬੱਸ ਸਟੈਂਡ ਨੇੜੇ ਕਬਾੜ ਦੇ ਗੋਦਾਮ ''ਚ ਲੱਗੀ ਭਿਆਨਕ ਅੱਗ (ਵੀਡੀਓ)

ਫਤਹਿਗੜ੍ਹ ਸਾਹਿਬ (ਬਿਪਿਨ) : ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਹਿੰਦ ਦੇ ਬੱਸ ਸਟੈਂਡ ਨੇੜੇ ਇਕ ਕਬਾੜ ਦੇ ਗੋਦਾਮ 'ਚ ਅੱਗ ਲੱਗ ਗਈ, ਜਿਸ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਤੇ ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਮੁਲਾਜ਼ਮਾਂ ਨੂੰ ਸਖਤ ਮੁਸ਼ਕਤ ਕਰਨੀ ਪੈ ਰਹੀ ਹੈ। ਇਸ ਅੱਗ ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀ ਗੱਡੀ ਸਰਹਿੰਦ ਤੋਂ ਇਲਾਵਾ ਮੰਡੀ ਗੋਬਿੰਦਗੜ੍ਹ ਤੋਂ ਵੀ ਮੰਗਵਾਉਣੀ ਪਈ। ਇਸ ਦੌਰਾਨ ਜਾਣੀ ਨੁਕਸਾਨ ਤੋਂ ਬਚਾਅ ਰਿਹਾ ਹੈ।


author

Baljit Singh

Content Editor

Related News