ਚੰਡੀਗੜ੍ਹ ਦੇ ਸੈਕਟਰ-17 ''ਚ ਲੱਗੀ ਭਿਆਨਕ ਅੱਗ

Thursday, May 29, 2025 - 04:30 PM (IST)

ਚੰਡੀਗੜ੍ਹ ਦੇ ਸੈਕਟਰ-17 ''ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-17 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਅੱਗ ਲੱਗਣ ਤੋਂ ਬਾਅਦ ਪੂਰੇ ਇਲਾਕੇ 'ਚ ਹਫੜਾ-ਦਫੜੀ ਮਚ ਗਈ। ਜਾਣਕਾਰੀ ਮੁਤਾਬਕ ਅੱਗ ਲੱਗਣ ਦਾ ਕਾਰਨ ਅੰਡਰ ਗਰਾਊਂਡ ਤਾਰਾਂ 'ਚ ਸ਼ਾਰਟ ਸਰਕਟ ਹੋਣਾ ਨੂੰ ਦੱਸਿਆ ਜਾ ਰਿਹਾ ਹੈ।

ਅੱਗ ਇੰਨੀ ਜ਼ਿਆਦਾ ਫੈਲ ਗਈ ਕਿ ਹਰ ਪਾਸੇ ਅੱਗ ਦੀਆਂ ਲਪਟਾਂ ਨਜ਼ਰ ਆ ਰਹੀਆਂ ਸਨ। ਚੰਗੀ ਗੱਲ ਇਹ ਰਹੀ ਕਿ ਇਸ ਘਟਨਾ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਰਿਹਾ। ਫਿਲਹਾਲ ਫਾਇਰ ਬ੍ਰਿਗੇਡ ਵਲੋਂ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ।


author

Babita

Content Editor

Related News