SBI ਬੈਂਕ ਡਕੈਤੀ ਦਾ ਮਾਸਟਰਮਾਈਂਡ ਗ੍ਰਿਫ਼ਤਾਰ, ਹੋ ਸਕਦੇ ਹਨ ਵੱਡੇ ਖੁਲਾਸੇ

Thursday, May 29, 2025 - 05:43 PM (IST)

SBI ਬੈਂਕ ਡਕੈਤੀ ਦਾ ਮਾਸਟਰਮਾਈਂਡ ਗ੍ਰਿਫ਼ਤਾਰ, ਹੋ ਸਕਦੇ ਹਨ ਵੱਡੇ ਖੁਲਾਸੇ

ਤਰਨਤਾਰਨ- ਇਕ ਵੱਡੀ ਸਫਲਤਾ ਵਿਚ ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ​​ਨੇ ਤਰਨਤਾਰਨ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸ਼ਹਿਜ਼ਾਦ ਸਿੰਘ ਉਰਫ਼ ਸ਼ਾਦੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜੋ ਕਿ (ਝਬਾਲ) ਤਰਨਤਾਰਨ, (29 ਫਰਵਰੀ, 2024) ਵਿਖੇ ਐੱਸ. ਬੀ.ਆਈ. ਬੈਂਕ ਡਕੈਤੀ ਦਾ ਮਾਸਟਰਮਾਈਂਡ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਲਈ ਵੱਡਾ ਤੋਹਫ਼ਾ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ

ਉਨ੍ਹਾਂ ਦੱਸਿਆ ਕਿ ਮੁਲਜ਼ਮ ਬੈਂਕ ਡਕੈਤੀ ਦੀ ਘਟਨਾ ਤੋਂ ਬਾਅਦ ਫਰਾਰ ਸੀ ਅਤੇ ਉਸਨੂੰ ਮਾਣਯੋਗ ਅਦਾਲਤ ਦੁਆਰਾ ਭਗੌੜਾ ਅਪਰਾਧੀ ਘੋਸ਼ਿਤ ਕੀਤਾ ਗਿਆ ਸੀ, ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਪਰਾਧ ਦੇ ਪਿੱਛੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।  ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ  ਇੱਕ .32 ਕੈਲੀਬਰ ਪਿਸਤੌਲ ਅਤੇ 03 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ- ਜਲੰਧਰ 'ਚ ਵਕੀਲ ਦਾ ਗੋਲੀਆਂ ਮਾਰ ਕੇ ਕਤਲ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News