ਸੰਪਰਦਾਇ ਮਸਤੂਆਣਾ ਮੁਖੀ ਬਾਬਾ ਛੋਟਾ ਸਿੰਘ ਦਾ ਕੋਰੋਨਾ ਕਾਰਣ ਦੇਹਾਂਤ

Saturday, May 15, 2021 - 04:03 PM (IST)

ਸੰਪਰਦਾਇ ਮਸਤੂਆਣਾ ਮੁਖੀ ਬਾਬਾ ਛੋਟਾ ਸਿੰਘ ਦਾ ਕੋਰੋਨਾ ਕਾਰਣ ਦੇਹਾਂਤ

ਤਲਵੰਡੀ ਸਾਬੋ (ਮੁਨੀਸ਼) : ਸਿੱਖ ਕੌਮ ਦੀ ਉੱਚ ਧਾਰਮਿਕ ਸਖਸ਼ੀਅਤ, ਸੰਪਰਦਾਇ ਮਸਤੂਆਣਾ ਦੇ ਮੁਖੀ ਸੰਤ ਬਾਬਾ ਛੋਟਾ ਸਿੰਘ ਜੀ ਜੋ ਬੀਤੇ ਦਿਨਾਂ ਵਿਚ ਕੋਰੋਨਾ ਦੀ ਲਪੇਟ ਵਿਚ ਆ ਗਏ ਸਨ ਅਤੇ ਹੁਣ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ, ਅਕਾਲ ਚਲਾਣਾ ਕਰ ਗੁਰੂ ਚਰਨਾਂ ’ਚ ਜਾ ਵਿਰਾਜੇ ਹਨ। ਸੰਤ ਬਾਬਾ ਛੋਟਾ ਸਿੰਘ ਦੇ ਅਕਾਲ ਚਲਾਣੇ ਦੀ ਖ਼ਬਰ ਨਾਲ ਸਮੁੱਚੀ ਕੌਮ ਦੇ ਨਾਲ-ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।


author

Gurminder Singh

Content Editor

Related News