ਮਾਤਾ ਚਿੰਤਪੂਰਨੀ ਮੇਲਿਆਂ ਵਿਚ ਜਾਣ ਵਾਲੇ ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ, ਜਾਰੀ ਹੋਏ ਨਵੇਂ ਹੁਕਮ
Tuesday, Aug 13, 2024 - 02:19 PM (IST)
ਹੁਸ਼ਿਆਰਪੁਰ (ਘੁੰਮਣ) : ਕਮਿਸ਼ਨਰ ਨਗਰ-ਨਿਗਮ ਹੁਸ਼ਿਆਰਪੁਰ ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਤਾ ਚਿੰਤਪੂਰਨੀ ਜੀ ਦੇ ਮੇਲਿਆਂ ਨੂੰ ਮੁੱਖ ਰੱਖਦੇ ਹੋਏ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਮ ਲੋਕਾਂ ਅਤੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸ਼ਹਿਰ ਦੀ ਸਾਫ-ਸਫਾਈ ਨੂੰ ਧਿਆਨ ਵਿਚ ਰੱਖਦੇ ਹੋਏ ਨਗਰ ਨਿਗਮ ਦੀ ਸੈਨੀਟੇਸ਼ਨ ਟੀਮ ਵੱਲੋਂ ਰੋਜ਼ਾਨਾ ਸ਼ਹਿਰ ਦੀ ਹਦੂਦ ਅੰਦਰ ਪੈਂਦੇ ਏਰੀਏ ਦੀ ਸਾਫ-ਸਫਾਈ ਕਰਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਬਲਾਸਟ, ਹਿਲ ਗਿਆ ਪੂਰਾ ਇਲਾਕਾ
ਸਫਾਈ ਵਿਵਸਥਾ ਦੇ ਕੰਮ ਨੂੰ ਹੋਰ ਪੁਖਤਾ ਢੰਗ ਨਾਲ ਕਰਨ ਲਈ ਨਗਰ-ਨਿਗਮ ਦੀ ਟੀਮ ਵੱਲੋਂ ਮੇਲੇ ਦੇ ਰਸਤੇ ਵਿਚ ਲਗਾਏ ਜਾਣ ਵਾਲੇ ਲੰਗਰਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਲਈ ਵੱਖ-ਵੱਖ ਡਸਟਬਿਨ ਮੁਹੱਈਆ ਕਰਵਾਏ ਗਏ ਹਨ। ਇਸ ਤੋਂ ਇਲਾਵਾ ਲੰਗਰਾਂ ਵਿਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਉੱਪਰ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ, ਜਿਸ ਨੂੰ ਨੇਪਰੇ ਚਾੜ੍ਹਨ ਲਈ ਨਗਰ ਨਿਗਮ ਦੀ ਚੈਕਿੰਗ ਟੀਮ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਨਾਲ ਲੰਗਰ ਵਾਲੇ ਸਥਾਨਾਂ ’ਤੇ ਰੋਜ਼ਾਨਾ ਸਾਂਝੀ ਵਿਜ਼ਿਟ ਕੀਤੀ ਜਾਂਦੀ ਹੈ ਅਤੇ ਹਰੇਕ ਲੰਗਰ ਵਿਖੇ ਸਿੰਗਲ ਯੂਜ਼ ਪਲਾਸਟਿਕ ਦੀ ਚੈਕਿੰਗ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਘਟਨਾ, ਆਪਣੀਆਂ ਹੀ ਨਾਬਾਲਗ ਧੀਆਂ 'ਤੇ ਪਿਓ ਨੇ ਰੱਖੀ ਮਾੜੀ ਅੱਖ, ਪਤਨੀ ਨੇ ਕੀਤਾ ਕਤਲ
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕਿਸੇ ਵੀ ਲੰਗਰ ਕਮੇਟੀ ਦੁਆਰਾ ਮੇਲਿਆਂ ਦੌਰਾਨ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕੀਤੀ ਜਾਂਦੀ ਪਾਈ ਜਾਂਦੀ ਹੈ, ਤਾਂ ਉਸ ਵਿਰੁੱਧ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਕਰਦੇ ਹੋਏ ਮੌਕੇ ’ਤੇ ਹੀ ਸਿੰਗਲ ਯੂਜ਼ ਪਲਾਸਟਿਕ ਦਾ ਸਾਮਾਨ ਜ਼ਬਤ ਕੀਤਾ ਜਾਵੇਗਾ ਅਤੇ ਬਣਦਾ ਚਲਾਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਮਾਤਾ ਚਿੰਤਪੂਰਨੀ ਜੀ ਦੇ ਮੇਲਿਆਂ ਨੂੰ ਸਾਫ-ਸੁਥਰਾ ਅਤੇ ਪਲਾਸਟਿਕ ਮੁਕਤ ਰੱਖਣ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਪੀ. ਪੀ. ਸੀ. ਬੀ. ਐੱਸ. ਡੀ. ਓ. ਵਿਰੇਸ਼, ਸੈਨੇਟਰੀ ਇੰਸਪੈਕਟਰ ਰਾਜੇਸ਼ ਸ਼ਰਮਾ, ਏ.ਐੱਸ.ਐੱਮ. ਗੌਰਵ ਸ਼ਰਮਾ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਫੜਿਆ ਗਿਆ ਖ਼ਤਰਨਾਕ ਗੈਂਗ, ਵੱਡੀ ਗਿਣਤੀ ਵਿਚ ਹਥਿਆਰ ਹੋਏ ਬਰਾਮਦ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8