ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਉੱਜੜੀਆਂ ਗਈਆਂ ਖੁਸ਼ੀਆਂ

Sunday, Jun 18, 2017 - 07:16 PM (IST)

ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਉੱਜੜੀਆਂ ਗਈਆਂ ਖੁਸ਼ੀਆਂ

ਤਲਵੰਡੀ ਭਾਈ (ਗੁਲਾਟੀ) : ਐਤਵਾਰ ਸਵੇਰੇ ਇਕ ਦਰਦਨਾਕ ਸੜਕ ਹਾਦਸੇ 'ਚ ਪਤੀ-ਪਤਨੀ ਸਮੇਤ ਤਿੰਨ ਦੀ ਮੌਤ ਅਤੇ ਪੰਜ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜ਼ਖਮੀਆਂ ਨੂੰ ਫਰੀਦਕੋਟ ਅਤੇ ਅੰਮ੍ਰਿਤਸਰ ਇਲਾਜ ਲਈ ਭੇਜਿਆ ਗਿਆ ਹੈ। ਇਹ ਮੰਦਭਾਗੀ ਘਟਨਾ ਐਤਵਾਰ ਸਵੇਰੇ ਉਸ ਸਮੇਂ ਵਾਪਰੀ ਜਦੋਂ ਮਹਿੰਦਰਾ ਯੂ.ਐਕਸ.ਵੀ.ਪੀ.ਬੀ.ਡੀ.ਕਿਊ-10-4816 'ਤੇ ਇਕ ਫਿਰੋਜ਼ਪੁਰ ਦੇ ਵਸਨੀਕ ਚਿੰਤਪੁਰਨੀ ਮਾਤਾ ਦੇ ਦਰਸ਼ਨ ਕਰਕੇ ਵਾਪਸ ਪਰਤੇ ਰਹੇ ਸਨ ਕਿ ਜ਼ੀਰਾ-ਫਿਰੋਜ਼ਪੁਰ ਰੋਡ 'ਤੇ ਪਿੰਡ ਲੋਹਗੜ੍ਹ ਨੇੜੇ ਇਨ੍ਹਾਂ ਦੀ ਕਾਰ ਇਕ ਸਫੈਦੇ ਨਾਲ ਜਾ ਟਕਰਾਈ, ਸਿੱਟੇ ਵਰਿੰਦਰ ਕੁਮਾਰ ਪੁੱਤਰ ਨਾਨਕ ਚੰਦ ਅਤੇ ਉਸਦੀ ਪਤਨੀ  ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ।
ਅਸ਼ੋਕ ਕੁਮਾਰ ਨੂੰ ਫਰੀਦਕੋਟ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਾਦਸੇ ਵਿਚ ਜ਼ਖ਼ਮੀ ਚਾਰ ਬੱਚਿਆਂ ਨੂੰ ਅੰਮ੍ਰਿਤਸਰ ਲਈ ਭੇਜ ਦਿੱਤਾ ਗਿਆ। ਉਕਤ ਸਾਰੇ ਜਣੇ ਫਿਰੋਜ਼ਪੁਰ ਦੇ ਵਸਨੀਕ ਹਨ।


Related News