ਮਾਤਾ ਕੌਲਾ ਜੀ ਭਲਾਈ ਕੇਂਦਰ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਆਕਸੀਜਨ ਦੇਣ ਦਾ ਉਪਰਾਲਾ ਸ਼ਲਾਘਾਯੋਗ : ਬੁਲਾਰੀਆ
Monday, May 24, 2021 - 10:38 PM (IST)
ਅੰਮ੍ਰਿਤਸਰ(ਸਰਬਜੀਤ)- ਮਾਤਾ ਕੌਲਾ ਜੀ ਭਲਾਈ ਕੇਂਦਰ ਵਿਖੇ ਕਰਵਾਏ ਗਏ ਕੀਰਤਨ ਦੌਰਾਨ ਸਰਬੱਤ ਦੇ ਭਲੇ ਲਈ ਕੀਤੀ ਗਈ ਅਰਦਾਸ ਤੋਂ ਉਪਰੰਤ ਭਾਈ ਗੁਰਇਕਬਾਲ ਸਿੰਘ ਨੇ ਕਿਹਾ ਕਿ ਦਿਨੋਂ ਦਿਨ ਵਧ ਰਹੇ ਕੋਰੋਨਾ ਵਾਇਰਸ ਦੇ ਪ੍ਰਕੋਪ 'ਤੇ ਕਾਬੂ ਪਾਉਣ ਲਈ ਜਿੱਥੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦਾ ਲੋਕ ਪਾਲਣ ਕਰ ਰਹੇ ਹਨ ਉਥੇ ਹੀ ਇਸ ਸੰਬੰਧੀ ਸਿੱਖ ਸਟੂਡੈਂਟ ਫੈੱਡਰੇਸ਼ਨ ਬੀਬੀ ਕੌਲਾ ਜੀ ਚੈਰੀਟੇਬਲ ਟਰੱਸਟ, ਬੀਬੀ ਕੌਲਾ ਜੀ ਭਲਾਈ ਕੇਂਦਰ ਸਹਿਜ ਪਾਠ ਸੇਵਾ ਵੱਲੋਂ ਕੋਰੋਨਾ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਏਗਾ । ਉਨ੍ਹਾਂ ਦੱਸਿਆ ਕਿ ਡਾ. ਕੁਲਤਾਰ ਸਿੰਘ ਬੱਤਰਾ, ਡਾ. ਸਤਬੀਰ ਸਿੰਘ ਅਤੇ ਡਾ. ਕੁਲਦੀਪ ਸਿੰਘ ਸਲੋਂ ਦੀ ਟੀਮ ਦੇ ਸਹਿਯੋਗ ਨਾਲ ਕੋਰੋਨਾ ਪੀੜਤ ਲੋਕਾਂ ਨੂੰ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਜਾਏਗੀ। ਇਸ ਮੌਕੇ ਹਲਕਾ ਦੱਖਣੀ ਦੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਵੀ ਕੀਰਤਨ 'ਤੇ ਹਾਜ਼ਰੀ ਲਵਾਉਣ ਲਈ ਪਹੁੰਚੇ । ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਮਾਤਾ ਕੌਲਾ ਜੀ ਭਲਾਈ ਕੇਂਦਰ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਜੜ੍ਹੋਂ ਖ਼ਤਮ ਕਰਨ ਦੇ ਵਿੱਚ ਮਾਤਾ ਕੌਲਾ ਜੀ ਭਲਾਈ ਕੇਂਦਰ ਵਰਗੀਆਂ ਸੰਸਥਾਵਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਾਤਾ ਕੌਲਾ ਜੀ ਭਲਾਈ ਕੇਂਦਰ ਵਲੋਂ ਪਿਛਲੇ ਲੰਮੇ ਸਮੇਂ ਤੋਂ ਲੋਕਾਂ ਦੀ ਸੇਵਾ ਦੇ ਵਿਚ ਦਿਨ-ਰਾਤ ਸੇਵਾ ਕੀਤੀ ਜਾ ਰਹੀ ਹੈ ।
ਇਸ ਮੌਕੇ ਮਾਤਾ ਕੌਲਾ ਜੀ ਭਲਾਈ ਕੇਂਦਰ ਵੱਲੋਂ ਵਿਧਾਇਕ ਬੁਲਾਰੀਆ, ਅਰਵਿੰਦਰਪਾਲ ਸਿੰਘ ਭਾਟੀਆ ਨੂੰ ਸਨਮਾਨਤ ਵੀ ਕੀਤਾ ਗਿਆ । ਅੰਤ ਵਿੱਚ ਭਾਈ ਗੁਰੂ ਇਕਬਾਲ ਸਿੰਘ ਨੇ ਸੰਗਤਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਦੌਰਾਨ ਪੀੜਤ ਲੋਕਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ ਅਤੇ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਜੜ੍ਹੋਂ ਖ਼ਤਮ ਕਰਨ ਦੇ ਲਈ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਮਾਸਕ, ਸੈਨੀਟਾਈਜ਼ਰ ਅਤੇ ਸੋਸ਼ਲਡਿਸਟੈਂਟ ਦਾ ਧਿਆਣ ਰੱਖਣਾ ਜ਼ਰੂਰੀ ਬਣਾਇਆ ਜਾਵੇ।