ਨਵਜੰਮੇ ਬੱਚੇ ਦੇ ਹਸਪਤਾਲ 'ਚੋਂ ਚੋਰੀ ਹੋਣ 'ਤੇ ਪਰਿਵਾਰ ਨੇ ਕੀਤਾ ਹੰਗਾਮਾ

Monday, Jan 08, 2018 - 04:37 PM (IST)

ਨਵਜੰਮੇ ਬੱਚੇ ਦੇ ਹਸਪਤਾਲ 'ਚੋਂ ਚੋਰੀ ਹੋਣ 'ਤੇ ਪਰਿਵਾਰ ਨੇ ਕੀਤਾ ਹੰਗਾਮਾ

ਪਟਿਆਲਾ (ਬਲਜਿੰਦਰ) — ਪਟਿਆਲਾ ਦੇ ਮਾਤਾ ਕੌਸ਼ਲਿਆ ਹਸਪਤਾਲ 'ਚ ਇਕ ਨਵਜੰਮੇ ਬੱਚੇ ਦੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ,ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਹਸਪਾਤਲ ਦੇ ਸਟਾਫ ਦੀ ਲਾਪਰਵਾਹੀ ਨੂੰ ਲੈ ਕੇ ਜੰਮ ਕੇ ਹੰਗਾਮਾ ਕੀਤਾ। ਜਾਣਕਾਰੀ ਮੁਤਾਬਕ ਸਮਾਣਾ ਦੀ ਰਹਿਣ ਵਾਲੀ ਸੰਦੀਪ ਕੌਰ ਨੂੰ ਡਿਲੀਵਰੀ ਲਈ ਕੌਸ਼ਲਿਆ ਹਸਪਾਤਲ ਲਿਆਂਦਾ ਗਿਆ ਸੀ, ਜਿਥੇ ਉਸ ਨੇ ਇਕ ਪੁੱਤਰ ਨੂੰ ਜਨਮ ਦਿੱਤਾ ਸੀ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਥਾਨਕ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਬੱਚਾ ਚੋਰੀ ਕਰਨ ਦੀ ਵਾਰਦਾਤ ਨੂੰ ਇਕ ਅਣਪਛਾਤੀ ਮਹਿਲਾ ਵਲੋਂ ਅੰਜਾਮ ਦਿੱਤਾ ਗਿਆ। ਫਿਲਹਾਲ ਪੁਲਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News