ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਕਾਨੂੰਨੀ ਸੇਵਾਵਾਂ ਸਬੰਧੀ ਸੈਮੀਨਾਰ
Sunday, Nov 19, 2017 - 03:31 PM (IST)

ਤਲਵੰਡੀ ਸਾਬੋ (ਮੁਨੀਸ਼) — ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਲੀਗਲ ਏਡ ਸੈੱਲ ਦੇ ਸਹਿਯੋਗ ਨਾਲ ਕਾਨੂੰਨੀ ਸੇਵਾਵਾਂ ਸਬੰਧੀ ਇਕ ਰੋਜ਼ਾ ਸੈਮੀਨਾਰ ਆਯੋਜਿਤ ਕੀਤਾ ਗਿਆ । ਜਿਸ ਦੌਰਾਨ ਮੁੱਖ ਮਹਿਮਾਨ ਮਨਦੀਪ ਮਿੱਤਲ ਸੀ.ਜੀ.ਐਮ.ਓ. ਅਤੇ ਸੈਕਟਰੀ ਜ਼ਿਲਾ ਲੀਗਲ ਸਰਵਿਸ ਅਥਾਰੋਟੀ ਅਤੇ ਵਿਸ਼ੇਸ਼ ਮਹਿਮਾਨਾਂ 'ਚ ਅਮਨਪ੍ਰੀਤ ਸਿੰਘ ਪੀ.ਸੀ.ਐੱਸ./ਸਿਵਲ ਜੱਜ ਸੀਨੀਅਰ ਡਿਵੀਜ਼ਨ, ਗੁਰਦਰਸ਼ਨ ਸਿੰਘ ਪੀ.ਸੀ.ਐੱਸ./ਸਿਵਲ ਜੱਜ ਜੂਨੀਅਰ ਡਿਵੀਜ਼ਨ,ਐਵਡੋਕੇਟ ਸੰਜੀਵ ਲਹਿਰੀ ਪ੍ਰਧਾਨ ਬਾਰ ਐਸੋਸੀਏਸ਼ਨ ਸ਼ਾਮਲ ਸਨ।
ਸੈਮੀਨਾਰ ਦੀ ਸ਼ੁਰੂਆਤ 'ਚ ਕਾਲਜ ਵਿਖੇ ਸਥਾਪਿਤ ਲੀਗਲ ਏਡ ਕਲੀਨਿਕ ਦੇ ਨੋਡਲ ਅਫਸਰ ਪ੍ਰੋ. ਹਰਲੀਨ ਕੌਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ । ਉਨ੍ਹਾਂ ਕਾਲਜ ਦੇ ਪਿਛੋਕੜ ਅਤੇ ਸੰਸਥਾ ਵਿਖੇ ਲੀਗਲ ਏਡ ਨਾਲ ਸਬੰਧਿਤ ਸਮੇਂ-ਸਮੇਂ ਸਿਰ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਉਂਦੇ ਹੋਏ ਕੀਤੀ । ਸਮਾਗਮ ਦੇ ਮੁੱਖ ਮਹਿਮਾਨ ਮਨਦੀਪ ਮਿੱਤਲ ਹੋਰਾਂ ਨੇ ਵਿਦਿਆਰਥਣਾਂ ਨੂੰ ਵੱਖ-ਵੱਖ ਉਦਾਹਰਣਾਂ ਦੇ ਕੇ ਸਮਾਜਿਕ ਪੱਧਰ 'ਤੇ ਬਦਲਾਅ ਲਿਆਉਣ ਲਈ ਪ੍ਰੇਰਿਤ ਕੀਤਾ । ਅਮਨਪ੍ਰੀਤ ਸਿੰਘ ਪੀ.ਸੀ.ਐੱਸ. ਅਤੇ ਗੁਰਦਰਸ਼ਨ ਸਿੰਘ ਪੀ.ਸੀ.ਐੱਸ. ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਸੁਚੇਤ ਕਰਦਿਆਂ ਮੁਫਤ ਲੀਗਲ ਸਹਾਇਤਾ ਬਾਰੇ ਜਾਣਕਾਰੀ ਦਿੱਤੀ।
ਇਨ੍ਹਾਂ ਦੇ ਨਾਲ-ਨਾਲ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਕੁਮਾਰ ਲਹਿਰੀ, ਐਡਵੋਕੇਟ ਅਵਤਾਰ ਸਿੰਘ ਸਿੱਧੂ ਅਤੇ ਸਤਿੰਦਰਪਾਲ ਸਿੰਘ ਸਿੱਧੂ ਨੇ ਵੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਹੱਕਾਂ ਸਬੰਧੀ ਜਾਣਕਾਰੀ ਦਿੱਤੀ । ਸੈਮੀਨਾਰ ਦੇ ਅੰਤ 'ਚ ਸੰਸਥਾ ਦੇ ਵਾਈਸ ਪ੍ਰਿੰਸੀਪਲ ਡਾ. ਮਨੋਰਮਾ ਸਮਾਘ ਨੇ ਆਏ ਹੋਏ ਮਹਿਮਾਨਾਂ ਦਾ ਕਾਲਜ ਪਹੁੰਚਣ ਅਤੇ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਹੱਕਾਂ ਸਬੰਧੀ ਦਿਸ਼ਾ ਨਿਰਦੇਸ਼ ਦੇਣ ਹਿੱਤ ਸਹਾਈ ਹੋਣ ਵਾਲੇ ਸਹਿਯੋਗ ਲਈ ਧੰਨਵਾਦ ਕੀਤਾ । ਇਸ ਮੌਕੇ ਕਾਲਜ ਸਟਾਫ ਮੈਂਬਰਜ਼ ਪ੍ਰੋ. ਸ਼ਾਲਿਨੀ ਸਹਿਗਲ, ਡਾ. ਕੁਲਦੀਪ ਕੌਰ, ਪ੍ਰੋ.ਜੋਤੀ ਸੰਧੂ, ਡਾ. ਨੀਤੂ ਰਾਣੀ, ਪ੍ਰੋ. ਹਰਜੀਤ ਕੌਰ, ਪ੍ਰੋ. ਪੁਸ਼ਪਿੰਦਰ ਕੌਰ, ਪ੍ਰੋ. ਪੁਸ਼ਵਿੰਦਰ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਮਲਕਿੰਦਰ ਸਿੰਘ, ਪ੍ਰੋ. ਗੁਰਮੀਤ ਕੌਰ ਅਤੇ ਪ੍ਰੋ. ਮਨਦੀਪ ਕੌਰ ਮੌਜੂਦ ਸਨ।