ਕਾਲਜ 'ਚ ਮਾਤਾ ਸਾਹਿਬ ਕੌਰ ਦੇ ਨਾਮ 'ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ

11/18/2017 5:22:17 PM

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ, ਪਵਨ ਤਨੇਜਾ) - ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਹਿੱਤ ਸ਼ੁਰੂ ਕੀਤੀ ਲਹਿਰ ਅਧੀਨ ਖ਼ਾਲਸਾ ਪੰਥ ਨੂੰ ਨੂੰ ਸਮਰਪਿਤ ਮਾਤਾ ਸਾਹਿਬ ਕੌਰ ਇਕ ਅਦੁੱਤੀ ਸਖ਼ਸ਼ੀਅਤ ਵਿਸ਼ੇ ਤੇ ਇਕ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿਚ ਸਿੰਘ ਸਾਹਿਬ ਭਾਈ ਹਰਪ੍ਰੀਤ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਸ ਸਮਾਗਮ ਦੀ ਪ੍ਰਧਾਨਗੀ ਅਮਰਜੀਤ ਸਿੰਘ ਚਾਵਲਾ ਜਨਰਲ ਸੈਕਟਰੀ ਐਸ. ਜੀ. ਪੀ. ਸੀ. ਨੇ ਕੀਤੀ। ਇਸ ਮੌਕੇ ਡਾ. ਇੰਦਰਜੀਤ ਸਿੰਘ ਗੋਗੋਆਣੀ ਮੁੱਖੀ ਧਰਮ ਅਧਿਐਨ ਵਿਭਾਗ ਖਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਰਿਸੋਰਸ ਪਰਸਨ ਵਜੋਂ ਪੁੱਜੇ ਜਸਵੰਤ ਸਿੰਘ ਬੁਗਰਾ (ਪ੍ਰੋ. ਧਰਮ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ ਕਾਲਜ, ਢਿਲਵਾ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ। ਸੈਮੀਨਾਰ ਤੋਂ ਪਹਿਲਾ ਸ੍ਰੀ ਆਨੰਦ ਸਾਹਿਬ ਜੀ ਦਾ ਪਾਠ ਕਰਨ ਤੋਂ ਬਾਅਦ ਰਾਗੀ ਸਿੰਘ ਮਹਿੰਦਰ ਸਿੰਘ ਬੀ. ਏ. ਅਤੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਹਰਪ੍ਰੀਤ ਸਿੰਘ ਜੀ ਨੇ ਸਿੱਖ ਧਰਮ ਤੋਂ ਜੀਵਨ ਅਗਵਾਈ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਅਤੇ ਗੁਰੂਆਂ ਦੇ ਜੀਵਨ ਦੇ ਹਵਾਲੇ ਦਿੰਦਿਆ ਕਿਹਾ ਕਿ ਸਿੱਖ ਧਰਮ ਦੀ ਕੌਮ ਨੂੰ ਅਦੁੱਤੀ ਦੇਣ ਹੈ ਜਿਸ ਤੋਂ ਸਾਨੂੰ ਅਗਵਾਈ ਲੈਣ ਦੀ ਲੋੜ ਹੈ। ਇਸ ਮੌਕੇ ਕੇਵਲ ਸਿੰਘ ਐਡੀਸ਼ਨਲ ਸਕੱਤਰ ਐਸ.ਜੀ.ਪੀ.ਸੀ., ਅਵਤਾਰ ਸਿੰਘ ਵਣਵਾਲਾ ਮੈਂਬਰ ਧਰਮ ਪ੍ਰਚਾਰ ਕਮੇਟੀ ਪਿੰਡਾਂ ਦੇ ਸਰਪੰਚ ਅਤੇ ਵਿਦਿਆਰਥੀਆਂ ਦੇ ਮਾਪੇ ਭਾਰੀ ਗਿਣਤੀ ਵਿਚ ਸ਼ਾਮਲ ਸਨ। ਇਸ ਮੌਕੇ ਵਧੀਕ ਸਕੱਤਰ ਜਥੇਦਾਰ ਸਰੂਪ ਸਿੰਘ ਨੰਦਗੜ੍ਹ ਤੇ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਵੱਲੋਂ ਕਾਲਜ ਦੇ ਕਮਿਊਨਟੀ ਸੈਂਟਰ ਲਈ 25 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ। ਅੰਤ 'ਚ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ।