ਮਿਡ-ਡੇਅ-ਮੀਲ ਸਟਾਫ਼ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਮੁਲਾਜ਼ਮ ਬੀਬੀਆਂ ਨੂੰ ਮਿਲੇਗੀ ''ਪ੍ਰਸੂਤਾ ਛੁੱਟੀ''

Monday, Sep 14, 2020 - 02:52 PM (IST)

ਮਿਡ-ਡੇਅ-ਮੀਲ ਸਟਾਫ਼ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਮੁਲਾਜ਼ਮ ਬੀਬੀਆਂ ਨੂੰ ਮਿਲੇਗੀ ''ਪ੍ਰਸੂਤਾ ਛੁੱਟੀ''

ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਮਿਡ-ਡੇਅ-ਮੀਲ ਵਰਕਰਾਂ ਅਤੇ ਹੋਰ ਸਟਾਫ਼ ਨੂੰ ‘ਮੈਟਰਨਿਟੀ ਬੈਨੀਫ਼ਿਟ ਐਕਟ’ ਤਹਿਤ 'ਪ੍ਰਸੂਤਾ ਛੁੱਟੀ'(ਮੈਟਰਨਿਟੀ ਲੀਵ) ਦਾ ਲਾਭ ਇਨ੍ਹਾਂ ਵਰਕਰਾਂ ਨੂੰ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮਿਡ-ਡੇਅ-ਮੀਲ ਪੂਰੀ ਤਰ੍ਹਾਂ ਸਰਕਾਰੀ ਫ਼ੰਡ ਆਧਾਰਿਤ ਸਕੀਮ ਹੈ ਅਤੇ ਇਸ ਸਕੀਮ ਅਧੀਨ ਸਾਰੀਆਂ ਮੁਲਾਜ਼ਮ ਬੀਬੀਆਂ ਪ੍ਰਸੂਤਾ ਛੁੱਟੀ ਦਾ ਲਾਭ ਲੈਣ ਦੀਆਂ ਹੱਕਦਾਰ ਹੋਣਗੀਆਂ।

ਇਹ ਵੀ ਪੜ੍ਹੋ : ਨੌਕਰੀ ਲੱਭ ਰਹੇ ਮੁੰਡੇ ਨੂੰ ਬੋਲੀ ਕੁੜੀ, 'ਤੇਰੇ ਨਾਲ ਸਰੀਰਕ ਸਬੰਧ ਬਣਾਉਣਾ ਚਾਹੁੰਦੀ ਹਾਂ', ਫਿਰ ਇੰਝ ਖੇਡੀ ਖੇਡ

ਕੈਬਨਿਟ ਮੰਤਰੀ ਨੇ ਕਿਹਾ ਕਿ ਭਾਵੇਂ ਸਰਕਾਰ ਨੇ ਪ੍ਰਵਾਨਗੀ ਦੇ ਦਿੱਤੀ ਹੈ ਪਰ ਲਾਭਪਾਤਰੀ ਮੁਲਾਜ਼ਮਾਂ ਨੂੰ ਇਸ ਸਬੰਧੀ ਕੇਂਦਰ ਜਾਂ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਲਾਜ਼ਮੀ ਕਰਨੀ ਹੋਵੇਗੀ। ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਸਮੂਹ ਦੱਬੇ-ਕੁਚਲੇ ਵਰਗਾਂ ਦੀ ਭਲਾਈ ਤੇ ਤਰੱਕੀ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ।

ਇਹ ਵੀ ਪੜ੍ਹੋ : PAU 'ਚ ਇਸ ਵਾਰ ਲੱਗੇਗਾ ਆਨਲਾਈਨ 'ਕਿਸਾਨ ਮੇਲਾ', ਕਿਸਾਨਾਂ ਨੂੰ ਕੀਤੀ ਗਈ ਖ਼ਾਸ ਅਪੀਲ

ਉਨ੍ਹਾਂ ਕਿਹਾ ਕਿ ਸਿੱਖਿਆ ਮਹਿਕਮੇ ਨੇ ਵੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਅਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕਈ ਪਹਿਲ ਕਦਮੀਆਂ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਤਕਨੀਕਾਂ ਰਾਹੀਂ ਪੜ੍ਹਾਉਣ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਤੋਂ ਇਲਾਵਾ 6 ਹਜ਼ਾਰ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ 'ਚ ਤਬਦੀਲ ਕੀਤਾ ਗਿਆ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਸੁਧਾਰਾਂ ਦੀਆਂ ਇਨ੍ਹਾਂ ਕੋਸ਼ਿਸ਼ਾਂ ਦੇ ਉਸਾਰੂ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਸਰਕਾਰੀ ਸਕੂਲਾਂ 'ਚ ਦਾਖ਼ਲਿਆਂ ਲਈ ਰਜਿਸਟ੍ਰੇਸ਼ਨ 15 ਫ਼ੀਸਦੀ ਵਧੀ ਹੈ।

ਇਹ ਵੀ ਪੜ੍ਹੋ : ਪੁਰਤਗਾਲੀ ਲਾੜੀ ਨੇ ਮਿੱਟੀ 'ਚ ਰੋਲ੍ਹੇ ਪੰਜਾਬੀ ਨੌਜਵਾਨ ਦੇ ਸੁਫ਼ਨੇ, ਆਸਟ੍ਰੇਲੀਆ ਪੁਲਸ ਨੇ ਕੀਤਾ ਡਿਪੋਰਟ

ਉਨ੍ਹਾਂ ਨਾਲ ਹੀ ਆਖਿਆ ਕਿ ਕੋਵਿਡ-19 ਮਹਾਮਾਰੀ ਦੇ ਫੈਲਾਅ ਦੌਰਾਨ ਸਰਕਾਰੀ ਸਕੂਲ ਅਧਿਆਪਕ ਇੰਟਰਨੈੱਟ ਦੀ ਮਦਦ ਨਾਲ ਵਿਦਿਆਰਥੀਆਂ ਦੀਆਂ ਬਾਕਾਇਦਾ ਆਨਲਾਈਨ ਕਲਾਸਾਂ ਲੈ ਰਹੇ ਹਨ। ਇਸ ਦੇ ਨਾਲ-ਨਾਲ ਸਕੂਲ ਸਿੱਖਿਆ ਮਹਿਕਮੇ ਵੱਲੋਂ ਦੂਰਦਰਸ਼ਨ ਸਣੇ ਹੋਰ ਟੀ.ਵੀ. ਚੈਨਲਾਂ ਦੀ ਸਹਾਇਤਾ ਨਾਲ ਕਲਾਸਾਂ ਦਾ ਪ੍ਰਸਾਰਣ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਨਲਾਈਨ ਕਲਾਸਾਂ ਤੋਂ ਇਲਾਵਾ ਮਹਿਕਮੇ ਨੇ ਵਿਦਿਆਰਥੀਆਂ ਦੇ ਕਈ ਤਰ੍ਹਾਂ ਦੇ ਆਨਲਾਈਨ ਮੁਕਾਬਲੇ ਵੀ ਸ਼ੁਰੂ ਕੀਤੇ ਹਨ ਅਤੇ ਵਿਦਿਆਰਥੀਆਂ ਨੂੰ ਬਾਕਾਇਦਾ ਸਰਗਰਮ ਸ਼ਮੂਲੀਅਤ ਲਈ ਉਤਸ਼ਾਹਤ ਵੀ ਕੀਤਾ ਜਾ ਰਿਹਾ ਹੈ।

 


author

Babita

Content Editor

Related News