ਇਤਰਾਜ਼ਯੋਗ ਪੋਸਟ ਪਾਉਣ ਵਾਲੇ ਮੱਟ ਸ਼ੇਰੋਵਾਲਾ ਨੇ ਕੰਨ ਫੜ ਕੇ ਮੰਗੀ ਮੁਆਫ਼ੀ

Saturday, Apr 06, 2024 - 06:23 PM (IST)

ਇਤਰਾਜ਼ਯੋਗ ਪੋਸਟ ਪਾਉਣ ਵਾਲੇ ਮੱਟ ਸ਼ੇਰੋਵਾਲਾ ਨੇ ਕੰਨ ਫੜ ਕੇ ਮੰਗੀ ਮੁਆਫ਼ੀ

ਬਠਿੰਡਾ : ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਇਤਰਾਜ਼ਯੋਗ ਪੋਸਟ ਪਾਉਣ ਵਾਲੇ ਗੀਤਕਾਰ ਮੱਟ ਸ਼ੇਰੋਵਾਲਾ ਨੇ ਮੁਆਫ਼ੀ ਮੰਗ ਲਈ ਹੈ। ਮੱਟ ਸ਼ੇਰੋਵਾਲਾ ਨੇ ਕਿਹਾ ਕਿ ਉਸ ਕੋਲੋਂ ਜਿਹੜੀ ਭੁੱਲ ਹੋਈ ਹੈ, ਇਸ ਲਈ ਉਹ ਸਮੁੱਚੇ ਖਾਲਸਾ ਪੰਥ ਤੋਂ ਮੁਆਫੀ ਮੰਗਦੇ ਹਨ, ਉਹ ਭਵਿੱਖ ਵਿਚ ਅਜਿਹੀ ਭੁੱਲ ਨਹੀਂ ਕਰੇਗਾ। ਇਸ ਦੌਰਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਪਹੁੰਚੇ ਸਿੰਘਾਂ ਨੇ ਕਿਹਾ ਕਿ ਮੱਟ ਸ਼ੇਰੋਵਾਲਾ ਨੇ ਆਪਣੀ ਭੁੱਲ ਬਖਸ਼ਾ ਲਈ ਹੈ, ਲਿਹਾਜ਼ਾ ਹੁਣ ਕੋਈ ਵੀ ਉਸ ਨੂੰ ਫੋਨ ਕਰਕੇ ਮੰਦਾ-ਚੰਗਾ ਨਾ ਬੋਲੇ ਅਤੇ ਉਸ ਦੀਆਂ ਤਸਵੀਰਾਂ ਜਾਂ ਵੀਡੀਓ ਐਡਿਟ ਕਰਕੇ ਸੋਸ਼ਲ ਮੀਡੀਆ 'ਤੇ ਵਾਇਰਲ ਨਾ ਕਰੇ।

ਇਹ ਵੀ ਪੜ੍ਹੋ : ਪੰਜਾਬ ਵਿਚ ਦਿਲ ਕੰਬਾਅ ਦੇਣ ਵਾਲਾ ਹਾਦਸਾ, ਦੋ ਔਰਤਾਂ ਸਮੇਤ 5 ਲੋਕਾਂ ਦੀ ਮੌਕੇ 'ਤੇ ਮੌਤ

ਇਸ ਦੌਰਾਨ ਦਮਦਮੀ ਟਕਸਾਲ ਜਥੇ ਦੇ ਸਿੰਘਾਂ ਨੇ ਮੱਟ ਸ਼ੇਰੋਵਾਲਾ ਤੋਂ ਕੰਨ ਫੜ ਕੇ ਬੈਠਕਾਂ ਵੀ ਕਢਵਾਈਆਂ। ਉਨ੍ਹਾਂ ਕਿਹਾ ਕਿ ਜੇਕਰ ਅੱਗੇ ਤੋਂ ਇਹ ਕੋਈ ਗਲ਼ਤੀ ਕਰਦਾ ਹੈ ਤਾਂ ਉਸ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਮੱਟ ਸ਼ੇਰੋਵਾਲਾ ਨੇ ਗੁਰੂ ਗੋਬਿੰਦ ਸਿੰਘ ਜੀ ਬਾਰੇ ਸੋਸ਼ਲ ਮੀਡੀਆ 'ਤੇ ਕੁਝ ਇਤਰਾਜ਼ਯੋਗ ਗੱਲਾਂ ਪੋਸਟ ਕੀਤੀਆਂ ਸਨ। ਜਿਸ ਵਿਚ ਉਸ ਨੇ ਕਿਹਾ ਸੀ ਕਿ ਜੇ ਚਮਤਕਾਰ ਹੁੰਦਾ ਦਾ ਕੌਣ ਆਪਣੇ ਬੱਚੇ ਮਰਵਾਉਂਦਾ। ਇਸ ਪੋਸਟ ਤੋਂ ਬਾਅਦ ਲਗਾਤਾਰ ਸ਼ੇਰੋਵਾਲਾ ਦਾ ਵਿਰੋਧ ਹੋ ਰਿਹਾ ਸੀ। ਜਿਸ 'ਤੇ ਹੁਣ ਉਸ ਨੇ ਮੁਆਫ਼ੀ ਮੰਗ ਲਈ ਹੈ। 

ਇਹ ਵੀ ਪੜ੍ਹੋ : ਨਹਿਰ ਵਿਚ ਤਸਵੀਰਾਂ ਖਿੱਚ ਰਹੇ ਦੋ ਸਕੇ ਭਰਾਵਾਂ ਦੀ ਪਾਣੀ ਵਿਚ ਡੁੱਬਣ ਕਾਰਣ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News