ਸਿੱਖ ਨੌਜਵਾਨ ਦਾ ਕੜਾ ਉਤਰਵਾਉਣ ਦਾ ਮਾਮਲਾ ਗਰਮਾਇਆ, ਜਥੇਦਾਰ ਹਰਪ੍ਰੀਤ ਸਿੰਘ ਨੇ ਕੀਤੀ ਇਹ ਮੰਗ

Tuesday, Jul 26, 2022 - 08:16 PM (IST)

ਸਿੱਖ ਨੌਜਵਾਨ ਦਾ ਕੜਾ ਉਤਰਵਾਉਣ ਦਾ ਮਾਮਲਾ ਗਰਮਾਇਆ, ਜਥੇਦਾਰ ਹਰਪ੍ਰੀਤ ਸਿੰਘ ਨੇ ਕੀਤੀ ਇਹ ਮੰਗ

ਅੰਮ੍ਰਿਤਸਰ (ਅਨਜਾਣ) : ਬਠਿੰਡਾ ਦੇ ਮਲੋਟ ਰੋਡ ਸਥਿਤ ਰੀਜਨਲ ਪੋਲੀਟੈਕਨਿਕ ਕਾਲਜ ਜੇ. ਈ. ਦੀ ਪ੍ਰੀਖਿਆ ਦੌਰਾਨ ਇਕ ਨਿੰਦਣਯੋਗ ਘਟਨਾ ਸਾਹਮਣੇ ਆਈ ਹੈ, ਜਦੋਂ ਇਕ ਸਿੱਖ ਨੌਜਵਾਨ ਨੂੰ ਪ੍ਰੀਖਿਆ ਕੇਂਦਰ ’ਚ ਜਾਣ ਤੋਂ ਇਸ ਲਈ ਰੋਕਿਆ ਗਿਆ ਕਿਉਂਕਿ ਉਸ ਨੇ ਹੱਥ ’ਚ ਕੜਾ ਪਹਿਨਿਆ ਹੋਇਆ ਸੀ। ਸਿੱਖ ਨੌਜਵਾਨਾਂ ਤੋਂ ਕੜਾ ਉਤਰਵਾਉਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿੱਖ ਜਥੇਬੰਦੀਆਂ ’ਚ ਰੋਸ ਫ਼ੈਲ ਗਿਆ ਹੈ। ਇੰਨਾ ਹੀ ਨਹੀਂ, ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਘਟਨਾ ਦੀ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਤੋਂ ਇਸ ਘਟਨਾ ਸਬੰਧੀ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਚੁੱਕਿਆ ਵੱਡਾ ਕਦਮ, ਇੰਸਪੈਕਟਰ ਸਣੇ 3 ਪੁਲਸ ਮੁਲਾਜ਼ਮ ਕੀਤੇ ਮੁਅੱਤਲ

ਜਥੇਦਾਰ ਨੇ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਸਿੱਖਾਂ ਦੇ ਕੱਕਾਰਾਂ ਦੀ ਬੇਅਦਬੀ ਕਰਨਾ ਬਹੁਤ ਹੀ ਘਿਨੌਣਾ ਕਾਰਾ ਹੈ। ਉਨ੍ਹਾਂ ਕਿਹਾ ਕਿ ਪੂਰਾ ਭਾਰਤ ਜਾਣਦਾ ਹੈ ਕਿ ਕੱਕਾਰ ਸਿੱਖ ਦੇ ਸਰੀਰ ਦਾ ਜ਼ਰੂਰੀ ਅੰਗ ਹਨ, ਹਾਲਾਂਕਿ ਭਾਰਤ ਦੇ ਕਿਸੇ ਦੂਜੇ ਸੂੁਬੇ ’ਚ ਜੇ ਕੋਈ ਕਰੇ ਤਾਂ ਮੰਨਿਆਂ ਜਾ ਸਕਦਾ ਹੈ ਕਿ ਉਸ ਨੂੰ ਪਤਾ ਨਹੀਂ ਹੋਵੇਗਾ ਪਰ ਪੰਜਾਬ ਦੀ ਧਰਤੀ ’ਤੇ ਅਜਿਹਾ ਵਾਪਰਨਾ ਬਹੁਤ ਹੀ ਸ਼ਰਮਨਾਕ ਕਾਰਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਚਾਹੇ ਕੋਈ ਵਿਅਕਤੀ ਕਿਸੇ ਵੀ ਮਜ਼੍ਹਬ ਨਾਲ ਸਬੰਧ ਰੱਖਦਾ ਹੋਵੇ ਪਰ ਉਹ ਸਿੱਖਾਂ ਦੇ ਕਕਾਰਾਂ ਬਾਰੇ ਭਲੀਭਾਂਤ ਜਾਣਕਾਰੀ ਰੱਖਦਾ ਹੈ।

ਇਹ ਖ਼ਬਰ ਵੀ ਪੜ੍ਹੋ :ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, 31 ਜੁਲਾਈ ਨੂੰ ਕਰੇਗਾ ਟਰੇਨਾਂ ਦਾ ਚੱਕਾ ਜਾਮ


author

Manoj

Content Editor

Related News