ਮਾਣ ਵਾਲੀ ਗੱਲ : ਪੰਜਾਬ ਪੁਲਸ ਦੇ ਟਰੈਫਿਕ ਵਿੰਗ ਨੂੰ ਮਿਲਿਆ ਇਹ ਵੱਕਾਰੀ ਐਵਾਰਡ

Wednesday, Jul 19, 2023 - 12:54 AM (IST)

ਮਾਣ ਵਾਲੀ ਗੱਲ : ਪੰਜਾਬ ਪੁਲਸ ਦੇ ਟਰੈਫਿਕ ਵਿੰਗ ਨੂੰ ਮਿਲਿਆ ਇਹ ਵੱਕਾਰੀ ਐਵਾਰਡ

ਚੰਡੀਗੜ੍ਹ (ਬਿਊਰੋ) : ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਤੇ ਬਿਹਤਰ ਬਣਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਿੱਢੀ ਮੁਹਿੰਮ ਨੇ ਮੰਗਲਵਾਰ ਨੂੰ ਪੰਜਾਬ ਪੁਲਸ ਦੇ ਟਰੈਫਿਕ ਵਿੰਗ ਨੂੰ ਰੋਡ ਸੇਫਟੀ ਇੰਟਰਵੈਂਸ਼ਨਜ਼ ਦੀ ਸ਼੍ਰੇਣੀ ਵਿਚ ਵੱਕਾਰੀ ‘‘ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022’’ ਨਾਲ ਸਨਮਾਨਿਤ ਕਰਕੇ ਸੂਬੇ ਲਈ ਨਾਮਣਾ ਖੱਟਿਆ ਹੈ। ਡਾਇਰੈਕਟਰ ਜਨਰਲ ਆਫ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਏ. ਡੀ. ਜੀ. ਪੀ. ਟਰੈਫਿਕ ਅਮਰਦੀਪ ਸਿੰਘ ਰਾਏ ਅਤੇ ਟਰੈਫਿਕ ਵਿੰਗ ਦੀ ਸਮੁੱਚੀ ਟੀਮ ਨੂੰ ਉਨ੍ਹਾਂ ਦੀ ਵਚਨਬੱਧਤਾ ਅਤੇ ਸਖ਼ਤ ਮਿਹਨਤ ਲਈ ਵਧਾਈ ਦਿੱਤੀ, ਜਿਨ੍ਹਾਂ ਨੇ ਟਰੈਫਿਕ ਵਿੰਗ ਦੇ ਮਿਸ਼ਨ ਦੀ ਸਫ਼ਲਤਾ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ।

ਇਹ ਖ਼ਬਰ ਵੀ ਪੜ੍ਹੋ : 19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ, ਪੰਜਾਬ ਸਰਕਾਰ ਵੱਲੋਂ ਰਾਹਤ ਕਾਰਜ ਜੰਗੀ ਪੱਧਰ ’ਤੇ ਜਾਰੀ

ਇਹ ਸਨਮਾਨ ਮੰਗਲਵਾਰ ਨੂੰ ਫਿਕੀ ਆਡੀਟੋਰੀਅਮ, ਫੈੱਡਰੇਸ਼ਨ ਹਾਊਸ, ਨਵੀਂ ਦਿੱਲੀ ਵਿਖੇ ਫੈੱਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ (ਫਿਕੀ) ਵੱਲੋਂ ‘ਰੋਲ ਆਫ਼ ਕਾਰਪੋਰੇਟਜ਼ ਇਨ ਰੋਡ ਸੇਫਟੀ ਅਤੇ ਫਿਕੀ ਰੋਡ ਸੇਫਟੀ ਐਵਾਰਡਜ਼ 2023 ਕਾਨਫਰੰਸ ਦੌਰਾਨ ਡਾ. ਨਵਦੀਪ ਅਸੀਜਾ, ਟਰੈਫਿਕ ਸਲਾਹਕਾਰ ਪੰਜਾਬ ਅਤੇ ਡਾਇਰੈਕਟਰ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ (ਪੀ. ਆਰ. ਐੱਸ. ਟੀ. ਆਰ. ਸੀ.) ਅਤੇ ਪੀ. ਆਰ. ਐੱਸ. ਟੀ. ਆਰ. ਸੀ. ਦੇ ਵਿਗਿਆਨੀ ਸਿਮਰਨਜੀਤ ਸਿੰਘ ਨੇ ਪੰਜਾਬ ਪੁਲਸ ਦੇ ਟਰੈਫਿਕ ਵਿੰਗ ਵੱਲੋਂ ਸਾਂਝੇ ਤੌਰ ’ਤੇ ਹਾਸਲ ਕੀਤਾ । ਏ. ਡੀ. ਜੀ. ਪੀ. ਏ. ਐੱਸ. ਰਾਏ ਨੇ ਕਿਹਾ ਕਿ ਇਹ ਐਵਾਰਡ ਟਰੈਫਿਕ ਵਿੰਗ ਦੇ ਹਰ ਉਸ ਵਿਅਕਤੀ ਨੂੰ ਸਮਰਪਿਤ ਹੈ, ਜੋ ਪੰਜਾਬ ਦੀਆਂ ਸੜਕਾਂ ’ਤੇ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਪੂਰੀ ਵਾਹ ਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵੱਕਾਰੀ ਸਨਮਾਨ ਸੜਕ ਸੁਰੱਖਿਆ ਪਹਿਲਕਦਮੀਆਂ ਵਿਚ ਉਨ੍ਹਾਂ ਦੇ ਸ਼ਾਨਦਾਰ ਯਤਨਾਂ ਅਤੇ ਨਾਗਰਿਕਾਂ ਲਈ ਸੁਰੱਖਿਅਤ ਸੜਕਾਂ ਬਣਾਉਣ ਸਬੰਧੀ ਉਨ੍ਹਾਂ ਦੇ ਸਮਰਪਣ ਨੂੰ ਮਾਨਤਾ ਦਿੰਦਾ ਹੈ।

ਇਹ ਖ਼ਬਰ ਵੀ ਪੜ੍ਹੋ : ਕਰੰਟ ਲੱਗਣ ਨਾਲ ਨੌਜਵਾਨ ਦੀ ਦਰਦਨਾਕ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਉਨ੍ਹਾਂ ਕਿਹਾ ਕਿ ਟਰੈਫਿਕ ਵਿੰਗ ਪੰਜਾਬ ਨੇ ਟਰੈਫਿਕ ਦੇ ਪ੍ਰਬੰਧਨ ਅਤੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰਨ ਸਮਰਪਣ ਅਤੇ ਮੁਹਾਰਤ ਦਿਖਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ 2022 ਵਿਚ ਸੜਕਾਂ ’ਤੇ ਜਾਨਾਂ ਬਚਾਉਣ ਲਈ ਸਭ ਤੋਂ ਅੱਗੇ ਹੋ ਕੇ ਸੁਹਿਰਦਤਾ ਤੇ ਸਮਰਪਣ ਨਾਲ ਕੰਮ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ (ਪੀ.ਆਰ.ਐੱਸ.ਟੀ.ਆਰ.ਸੀ.) ਨੇ ਡਾਟਾ-ਡ੍ਰਿਵਨ ਡਿਸੀਜ਼ਨ ਮੇਕਿੰਗ, ਸੂਚਿਤ ਚੋਣਾਂ ਖਾਤਿਰ ਅਤੇ ਸੜਕ ਸੁਰੱਖਿਆ ਉਪਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿਆਪਕ ਡਾਟਾ ਦੀ ਵਰਤੋਂ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਸ਼ਾਰਪ ਸ਼ੂਟਰ ਦੀਪਕ ਰਾਠੀ ਗ੍ਰਿਫ਼ਤਾਰ


author

Manoj

Content Editor

Related News